25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਫੈਕਟਰੀ ਵਰਕਰ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 3 ਅਧੀਨ ਆਉਂਦੇ ਇਲਾਕੇ ਵਿਚ ਫੈਕਟਰੀ ਵਰਕਰ ਨੇ ਸ਼ੱਕੀ ਹਾਲਾਤਾਂ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ 34 ਸਾਲਾ ਸੋਨੂੰ ਵਜੋਂ ਹੋਈ ਹੈ, ਜੋ ਮੂਲ ਰੂਪ ਵਿਚ ਬਿਹਾਰ ਦਾ ਰਹਿਣ ਵਾਲਾ ਹੈ।

ਅਜੀਤ ਡੈਸਕ 25-08-2026
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 3 ਅਧੀਨ ਆਉਂਦੇ ਇਲਾਕੇ ਵਿਚ ਫੈਕਟਰੀ ਵਰਕਰ ਨੇ ਸ਼ੱਕੀ ਹਾਲਾਤਾਂ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ 34 ਸਾਲਾ ਸੋਨੂੰ ਵਜੋਂ ਹੋਈ ਹੈ, ਜੋ ਮੂਲ ਰੂਪ ਵਿਚ ਬਿਹਾਰ ਦਾ ਰਹਿਣ ਵਾਲਾ ਹੈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ਤੇ ਪਹੁੰਚੀ ਅਤੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤੀ ਹੈ। ਤਫ਼ਤੀਸ਼ੀ ਅਧਿਕਾਰੀ ਏ.ਐਸ.ਆਈ. ਮਹਿੰਦਰ ਰਾਜ ਨੇ ਦੱਸਿਆ ਕਿ ਸੋਨੂੰ ਫੈਕਟਰੀ ਵਿਚ ਕੰਮ ਕਰਦਾ ਸੀ। ਉਸਦਾ ਆਪਣੀ ਪਤਨੀ ਨਾਲ ਝਗੜਾ ਹੋਇਆ ਸੀ, ਜਿਸ ਕਾਰਨ ਉਸਦੀ ਪਤਨੀ ਪੇਕੇ ਚਲੀ ਗਈ ਸੀ। ਇਸ ਤੋਂ ਬਾਅਦ ਸੋਨੂੰ ਪਰੇਸ਼ਾਨ ਰਹਿਣ ਲੱਗ ਪਿਆ, ਜਿਸ ਕਾਰਨ ਉਸਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪਰਿਵਾਰ ਦੇ ਆਉਣ ਤੋਂ ਬਾਅਦ ਹੀ ਪੋਸਟਮਾਰਟਮ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਇਸ ਮਾਮਲੇ ਵਿਚ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਔਰਤ ਦੀ ਮੌਤ-ਪੁੱਤਰ ਵਾਲ-ਵਾਲ ਬਚਿਆ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ’ਚ ਵਾਲਮੀਕਿ ਭਾਈਚਾਰੇ ਨੂੰ ਵੱਧ ਟਿਕਟਾਂ ਦੇਣ ਪਾਰਟੀਆਂ-ਨਰੇਸ਼ ਧੀਂਗਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।