25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮਮੂਲੀ ਸੜਕ ਹਾਦਸੇ ਤੋਂ ਬਾਅਦ ਐਂਬੂਲੈਂਸ ਚਾਲਕ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਡਾਕਟਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦਿਆਨੰਦ ਹਸਪਤਾਲ ਨੇੜੇ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਐਂਬੂਲੈਂਸ ਚਾਲਕ ਦੀ ਕੁੱਟਮਾਰ ਕਰਨ ਅਤੇ ਚਾਬੀ ਖੋਹਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਡਾਕਟਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਡਾਕਟਰ ਹਰਮਨ ਸੋਬਤੀ ਪੁੱਤਰ ਮਨੋਜ ਕੁਮਾਰ ਸੋਬਤੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 25-08-2026
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦਿਆਨੰਦ ਹਸਪਤਾਲ ਨੇੜੇ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਐਂਬੂਲੈਂਸ ਚਾਲਕ ਦੀ ਕੁੱਟਮਾਰ ਕਰਨ ਅਤੇ ਚਾਬੀ ਖੋਹਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਡਾਕਟਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਡਾਕਟਰ ਹਰਮਨ ਸੋਬਤੀ ਪੁੱਤਰ ਮਨੋਜ ਕੁਮਾਰ ਸੋਬਤੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਐਂਬੂਲੈਂਸ ’ਚ ਮਰੀਜ਼ ਮਾਇਆ ਦੇਵੀ ਨੂੰ ਉਸ ਦੇ ਘਰ ਛੱਡਣ ਲਈ ਆਇਆ ਸੀ, ਜਦੋਂ ਉਹ ਦਿਆਨੰਦ ਹਸਪਤਾਲ ਨੇੜੇ ਪਹੁੰਚਿਆ ਤਾਂ ਉਕਤ ਡਾਕਟਰ ਨੇ ਲਾਪਰਵਾਹੀ ਨਾਲ ਉਸ ਦੀ ਐਂਬੂਲੈਂਸ ਅੱਗੇ ਆਪਣੀ ਕਾਰ ਰੋਕ ਦਿੱਤੀ, ਜਿਸ ਕਾਰਨ ਐਂਬੂਲੈਂਸ ਕਾਰ ਨਾਲ ਟਕਰਾ ਗਈ। ਇਸ ਤੋਂ ਬਾਅਦ ਕਥਿਤ ਦੋਸ਼ੀ ਵਲੋਂ ਉਸ ਦੀ ਬੂਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਐਂਬੂਲੈਂਸ ਦੀ ਚਾਬੀ ਕੱਢ ਲਈ, ਜਿਸ ਕਾਰਨ ਐਂਬੂਲੈਂਸ ਦਾ ਏਸੀ ਬੰਦ ਹੋ ਗਿਆ ਅਤੇ ਮਰੀਜ਼ ਨੂੰ ਘਬਰਾਹਟ ਹੋ ਗਈ। ਉਸ ਨੇ ਦੱਸਿਆ ਕਿ ਮਰੀਜ਼ ਦੀ ਹਾਲਤ ਵਿਗੜ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਦੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਅਤੇ ਅਮਨਜੋਤ ਸਿੰਘ ਗੋਹਲਵੜੀਆ ਨੇ ਸੁਖਬੀਰ ਬਾਦਲ ਦਾ ਪੁੱਛਿਆ ਹਾਲ ਅਗਲੀ ਖ਼ਬਰ ਦੰਗਾ ਪੀੜਤ ਜਥੇਬੰਦੀ ਵਲੋਂ ਹੁੱਡਾ ਦੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।