26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ‘ਰੁੱਖ ਰਕਸ਼ਾ-ਬੰਧਨ’ ਦਿਵਸ ਮਨਾਇਆ

ਲੁਧਿਆਣਾ, 24 ਅਗਸਤ (ਜਸਵਿੰਦਰ ਸਿੰਘ)-‘ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ’ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਐਨ. ਐਸ.

ਅਜੀਤ ਡੈਸਕ 25-08-2026
ਲੁਧਿਆਣਾ, 24 ਅਗਸਤ (ਜਸਵਿੰਦਰ ਸਿੰਘ)-‘ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ’ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਐਨ.ਐਸ.ਐਸ. ਯੂਨਿਟ ਨੇ ‘ਫਾਈਨ ਆਰਟਸ’ ਵਿਭਾਗ ਦੇ ਸਹਿਯੋਗ ਨਾਲ ਕੁਦਰਤ ਨੂੰ ਸਾਰਥਿਕ ਸ਼ਰਧਾਂਜਲੀ ਭੇਟ ਕਰਦਿਆਂ ‘ਰੁੱਖ ਰਕਸ਼ਾ-ਬੰਧਨ’ ਦਾ ਤਿਉਹਾਰ ਮਨਾਇਆ। ਵਿਦਿਆਰਥਣਾਂ ਅਤੇ ਸਟਾਫ਼ ਮੈਂਬਰਾਂ ਨੇ ਰੁੱਖਾਂ ਨੂੰ ਰੱਖੜੀਆਂ ਬੰਨੀਆਂ। ਇਹ ਕਾਰਜ ਰੁੱਖਾਂ ਦੀ ਰਾਖੀ ਅਤੇ ਦੇਖਭਾਲ ਕਰਨ ਦੇ ਉਸੇ ਵਾਅਦੇ ਦਾ ਪ੍ਰਤੀਕ ਸੀ, ਜਿਵੇਂ ਅਸੀਂ ਆਪਣੇ ਭੈਣ-ਭਰਾਵਾਂ ਦੀ ਸੰਭਾਲ ਕਰਦੇ ਹਾਂ। ਕਾਲਜ ਦੀ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਖ਼ੁਦ ਇਕ ਰੁੱਖ ਨੂੰ ਰੱਖੜੀ ਬੰਨ੍ਹ ਕੇ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਅਤੇ ਵਿਦਿਆਰਥਣਾਂ ਨੂੰ ਵਾਤਾਵਰਨ ਨਾਲ ਆਪਣੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਲਾਇਨਜ਼ ਕਲੱਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਵਾਟਰ ਕੂਲਰ ਤੇ ਪਿਊਰੀਫਾਇਰ ਭੇਟ ਅਗਲੀ ਖ਼ਬਰ ਦੇਸ਼ ਭਗਤ ਯਾਦਗਾਰੀ ਸੁਸਾਇਟੀ ਵਲੋਂ ਬਾਵਾ ਨੇ ਰਾਧੇ ਸ਼ਾਮ ਮਲਹੋਤਰਾ ਨੂੰ ਦਿੱਤੀ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।