26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜਵੱਦੀ ਟਕਸਾਲ ਵਿਖੇ ਚੱਲ ਰਹੇ ਸਮਾਗਮਾਂ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪਰਮ ਸੰਤ ਬਾਬਾ ਸੁਚਾ ਸਿੰਘ ਦੀ 24ਵੀਂ ਮਿੱਠੀ ਯਾਦ ਵਿਚ ਬਰਸੀ ਸਮਾਗਮ ਨੂੰ ਸਮਰਪਿਤ 14ਵਾਂ ਅੱਖਾਂ ਦਾ ਮੁਫਤ ਚੈਕਅਪ ਆਪਰੇਸ਼ਨ ਕੈਂਪ ਅਤੇ ਮੁਫਤ ਸਿਹਤ ਜਾਂਚ ਮੈਡੀਕਲ ਕੈਂਪ ਦੀ ਸਮਾਪਤੀ ਹੋਈ। ਦੋਵੇਂ ਦਿਨ ਡਾ: ਰਮੇਸ਼ ਡਾਕਟਰ ਬਲਦੇਵ ਸਿੰਘ ਔਲਖ ਇਕਾਈ ਹਸਪਤਾਲ ਦੀਆਂ ਮਾਹਿਰ ਡਾਕਟਰਾਂ ਦੀਆਂ ਟੀਮਾਂ ਨੇ ਵੱਡੀ ਗਿਣਤੀ ਵਿਚ ਪੁੱਜੇ ਮਰੀਜ਼ਾਂ ਦਾ ਚੈਕਅਪ ਕੀਤਾ ਅਤੇ ਉਨ੍ਹਾਂ ਨੂੰ ਭੇਟਾ ਰਹਿਤ ਦਵਾਈਆਂ ਦਿੱਤੀਆਂ।

ਅਜੀਤ ਡੈਸਕ 25-08-2026
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪਰਮ ਸੰਤ ਬਾਬਾ ਸੁਚਾ ਸਿੰਘ ਦੀ 24ਵੀਂ ਮਿੱਠੀ ਯਾਦ ਵਿਚ ਬਰਸੀ ਸਮਾਗਮ ਨੂੰ ਸਮਰਪਿਤ 14ਵਾਂ ਅੱਖਾਂ ਦਾ ਮੁਫਤ ਚੈਕਅਪ ਆਪਰੇਸ਼ਨ ਕੈਂਪ ਅਤੇ ਮੁਫਤ ਸਿਹਤ ਜਾਂਚ ਮੈਡੀਕਲ ਕੈਂਪ ਦੀ ਸਮਾਪਤੀ ਹੋਈ। ਦੋਵੇਂ ਦਿਨ ਡਾ: ਰਮੇਸ਼ ਡਾਕਟਰ ਬਲਦੇਵ ਸਿੰਘ ਔਲਖ ਇਕਾਈ ਹਸਪਤਾਲ ਦੀਆਂ ਮਾਹਿਰ ਡਾਕਟਰਾਂ ਦੀਆਂ ਟੀਮਾਂ ਨੇ ਵੱਡੀ ਗਿਣਤੀ ਵਿਚ ਪੁੱਜੇ ਮਰੀਜ਼ਾਂ ਦਾ ਚੈਕਅਪ ਕੀਤਾ ਅਤੇ ਉਨ੍ਹਾਂ ਨੂੰ ਭੇਟਾ ਰਹਿਤ ਦਵਾਈਆਂ ਦਿੱਤੀਆਂ। ਸੰਤ ਬਾਬਾ ਅਮੀਰ ਸਿੰਘ ਮੌਜੂਦਾ ਮੁਖੀ ਜਵੱਦੀ ਟਕਸਾਲ ਨੇ ਦੋ ਰੋਜਾ ਮੈਡੀਕਲ ਕੈਂਪ ਨੂੰ ਸਫਲ ਬਣਾਉਣ ਲਈ ਸੇਵਾਵਾਂ ਨਿਭਾਉਣ ਵਾਲੇ ਸਮੁੱਚੇ ਸੇਵਾਦਾਰਾਂ ਡਾਕਟਰਾਂ ਦਾ ਧੰਨਵਾਦ ਕੀਤਾ। ਰਾਤ ਦੇ ਦੀਵਾਨਾਂ ਦੌਰਾਨ ਗਿਆਨੀ ਗਗਨਦੀਪ ਸਿੰਘ ਨੇ ਲੜੀਵਾਰ ਗੁਰ ਇਤਿਹਾਸ ਦੀ ਕਥਾ ਕੀਤੀ। ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਹੋਣਹਾਰ ਵਿਦਿਆਰਥੀ ਭਾਈ ਗੁਰਸੇਵਕ ਸਿੰਘ ਨੇ ਰਹਿਰਾਸ ਸਾਹਿਬ ਅਤੇ ਆਰਤੀ ਦੀ ਹਾਜ਼ਰੀ ਲਾਈ। ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਤੋਂ ਵਿਦਿਆ ਪ੍ਰਾਪਤ ਕਰਕੇ ਦੇਸ਼ ਵਿਦੇਸ਼ ਦੇ ਵੱਖ ਵੱਖ ਸਥਾਨਾਂ ਤੇ ਸੇਵਾਵਾਂ ਨਿਭਾ ਰਹੇ ਵਿਦਿਆਰਥੀ ਭਾਈ ਨਵਪ੍ਰੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਸਿਮਰਜੀਤ ਸਿੰਘ, ਭਾਈ ਰਜਿੰਦਰ ਸਿੰਘ, ਭਾਈ ਪਵਨਪ੍ਰੀਤ ਸਿੰਘ, ਭਾਈ ਗੁਰਚਰਨ ਸਿੰਘ ਨੇ ਰਾਤ ਦੇ ਕੀਰਤਨ ਦਰਬਾਰ ਵਿਚ ਗੁਰਬਾਣੀ ਸ਼ਬਦ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਕਿਹਾ ਕਿ ਸਰਬ ਸ਼ਕਤੀਮਾਨ ਦਾ ਚਿੰਤਨ ਤੇ ਮੰਨਣ ਕੇਵਲ-ਤੇ-ਕੇਵਲ ਮਨੁੱਖਾ ਜਨਮ ‘ਚ ਹੀ ਸਵੀਕਾਰਿਆ ਜਾਂਦਾ ਹੈ ਅਤੇ ਮਨੁਖਾ ਜਨਮ ਪਰਮਾਤਮਾ ਦੇ ਮਿਲਾਪ ਦਾ ਇੱਕੋ ਇੱਕ ਸੁਅਵਸਰ ਹੈ ਅਤੇ ਉਸ ਮਿਲਾਪ ਦਾ ਸਾਧਨ ਪ੍ਰਭੂ ਭਗਤੀ ਅਤੇ ਉਸਦਾ ਨਾਮ ਚਿੱਤ ਵਿਚ ਵਸਾਉਣਾ ਹੀ ਹੈ। ਜਵੱਦੀ ਟਕਸਾਲ ਦੇ ਹੋਣਹਾਰ ਵਿਦਿਆਰਥੀਆਂ ਨੇ ਪਰਮ ਸੰਤ ਬਾਬਾ ਸੁਚਾ ਸਿੰਘ ਵਲੋਂ ਸਿਰਜਤ ਜਵੱਦੀ ਟਕਸਾਲ ਵਿਚ ਹਾਸਲ ਕੀਤੀ ਗੁਰਮਤਿ ਸੰਗੀਤ ਵਿਦਿਆ ਦਾ ਜ਼ਿਕਰ ਕਰਦਿਆਂ ਨਵੇਂ ਵਿਦਿਆਰਥੀਆਂ ਨਾਲ ਆਪਣੇ ਤਜ਼ਰਬਿਆਂ ਨੂੰ ਸਾਂਝਾ ਕਰਦਿਆ ਮਹਾਂਪੁਰਸ਼ਾਂ ਦੇ ਸਿਰਜੇ ਸੁਫਨੇ ਨੂੰ ਸਾਕਾਰ ਕਰਨ ਦਾ ਸੰਕਲਪ ਦੋਹਰਾਇਆ।
ਪਿਛਲੀ ਖ਼ਬਰ ਹਲਕਾ ਪੱਛਮੀ ਵਿਚ ਬਿਜਲੀ ਦੀ ਨਾਕਾਫ਼ੀ ਸਪਲਾਈ ਕਾਰਨ ਉਦਯੋਗ ਵਪਾਰ ਅਤੇ ਆਮ ਲੋਕ ਪ੍ਰੇਸ਼ਾਨ-ਜਸਪ੍ਰੀਤ ਸਿੰਘ ਹੌਬੀ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।