26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਵਿੱਤ ਅਤੇ ਠੇਕਾ ਕਮੇਟੀ ਦੀਆਂ 2 ਸੀਟਾਂ ਲਈ ਨਿਗਮ ਹਾਊਸ ’ਚ ਭਾਰੀ ਹੰਗਾਮਾ

ਲੁਧਿਆਣਾ, 25 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਹਾਊਸ ਦੀ ਮੰਗਲਵਾਰ ਨੂੰ ਗੁਰੂ ਨਾਨਕ ਦੇਵ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਅਤੇ ਠੇਕਾ ਕਮੇਟੀ ਦੇ 2 ਮੈਂਬਰਾਂ ਦੀ ਚੋਣ ਨੂੰ ਲੈ ਕੈ ਭਾਰੀ ਹੰਗਾਮਾ ਹੋ ਗਿਆ। ਮੀਟਿੰਗ ਸ਼ੁਰੂ ਹੁੰਦੇ ਹੀ ਚੋਣ ਪ੍ਰਕਿਰਿਆ ਅਤੇ ਵੋਟਿੰਗ ਦੇ ਢੰਗ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰਾਂ ਦੇ ਕੌਂਸਲਰਾਂ ਵਿਚਾਲੇ ਤਿੱਖੀ ਬਹਿਸ ਛਿੜ ਗਈ।

ਅਜੀਤ ਡੈਸਕ 26-08-2026
ਲੁਧਿਆਣਾ, 25 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਹਾਊਸ ਦੀ ਮੰਗਲਵਾਰ ਨੂੰ ਗੁਰੂ ਨਾਨਕ ਦੇਵ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਅਤੇ ਠੇਕਾ ਕਮੇਟੀ ਦੇ 2 ਮੈਂਬਰਾਂ ਦੀ ਚੋਣ ਨੂੰ ਲੈ ਕੈ ਭਾਰੀ ਹੰਗਾਮਾ ਹੋ ਗਿਆ। ਮੀਟਿੰਗ ਸ਼ੁਰੂ ਹੁੰਦੇ ਹੀ ਚੋਣ ਪ੍ਰਕਿਰਿਆ ਅਤੇ ਵੋਟਿੰਗ ਦੇ ਢੰਗ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰਾਂ ਦੇ ਕੌਂਸਲਰਾਂ ਵਿਚਾਲੇ ਤਿੱਖੀ ਬਹਿਸ ਛਿੜ ਗਈ। ਮਾਮਲਾ ਇੰਨਾ ਗਰਮਾ ਗਿਆ ਕਿ ਬਾਅਦ ਵਿਚ ਆਪ ਅਤੇ ਭਾਜਪਾ ਦੇ ਕੌਂਸਲਰਾਂ ਵਿਚਾਲੇ ਹੱਥੋਪਾਈ ਤੱਕ ਹੋ ਗਈ ਅਤੇ ਮੌਕੇ ‘ਤੇ ਮੌਜੂਦ ਪੁਲਿਸ ਨੂੰ ਦਖਲ ਦੇ ਕੇ ਸਥਿਤੀ ਸੰਭਾਲਣੀ ਪਈ। ਮੀਟਿੰਗ ਦੀ ਸ਼ੁਰੂਆਤ ਵਿਚ ਸੱਤਾਧਾਰੀ ਧਿਰ ਵਲੋਂ ਕਮੇਟੀ ਦੇ 2 ਮੈਂਬਰਾਂ ਦੀ ਚੋਣ ਲਈ ਅੱਜ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਕਰਨ ਦੀ ਗੱਲ ਕਹੀ ਗਈ। ਇਸ ਦਾ ਕਾਂਗਰਸ ਤੇ ਵਿਰੋਧੀ ਧਿਰ ਦੇ ਆਗੂ ਸ਼ਾਮ ਸੁੰਦਰ ਮਲਹੋਤਰਾ ਅਤੇ ਹੋਰ ਕਾਂਗਰਸੀ ਆਗੂਆਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਮਲਹੋਤਰਾ ਨੇ ਕਿਹਾ ਕਿ ਉਚ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਚੋਣ ਅੱਜ ਹੀ ਹੋਣੀ ਚਾਹੀਦੀ ਹੈ ਅਤੇ ਚੋਣ ਨਾਲ ਸਬੰਧਤ ਸਾਰੀ ਲੋੜੀਂਦੀ ਕਾਰਵਾਈ ਮੀਟਿੰਗ ਤੋਂ ਪਹਿਲਾਂ ਪੂਰੀ ਕੀਤੀ ਜਾਣੀ ਚਾਹੀਦੀ ਸੀ। ਇਸ ਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਨਗਰ ਨਿਗਮ ਵਲੋਂ ਸਾਰੀ ਪ੍ਰਕਿਰਿਆ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ। ਨਿਗਮ ਦੇ ਸਕੱਤਰ ਵਲੋਂ ਵੀ ਨਿਯਮਾਂ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਕਰਨ ਦੀ ਗੱਲ ਕਹੀ ਗਈ। ਇਸ ਤੋਂ ਬਾਅਦ 29 ਅਗਸਤ ਨੂੰ ਸਵੇਰੇ 11 ਵਜੇ ਗੁਰੂ ਨਾਨਕ ਦੇਵ ਭਵਨ ਵਿਖੇ ਬੈਲਟ ਪੇਪਰ ਰਾਹੀਂ ਵੋਟਿੰਗ ਕਰਵਾਉਣ ‘ਤੇ ਸਹਿਮਤੀ ਬਣੀ। ਮੁੜ ਭਖਿਆ ਮਾਮਲਾ- -ਵੋਟਿੰਗ ਦੇ ਢੰਗ ਨੂੰ ਲੈ ਕੇ ਵੀ ਹਾਊਸ ਵਿਚ ਤਿੱਖੀ ਬਹਿਸ ਹੋਈ। ਭਾਜਪਾ ਕੌਂਸਲਰ ਭਵਨੀਤ ਕੌਰ ਵਲੋਂ ਨਗਰ ਨਿਗਮ ਦੇ ਨਿਯਮਾਂ ਅਨੁਸਾਰ ਹੱਥ ਖੜ੍ਹੇ ਕਰਵਾ ਕੇ ਵੋਟਿੰਗ ਕਰਵਾਉਣ ਦੀ ਮੰਗ ਕੀਤੀ ਗਈ। ਸੱਤਾਧਾਰੀ ਧਿਰ ਦੇ ਆਗੂਆ ਵਲੋਂ ਕਿਹਾ ਗਿਆ ਕਿ ਵਿਰੋਧੀ ਧਿਰ ਵਲੋਂ ਪਹਿਲਾਂ ਲਿਖਤੀ ਰੂਪ ਵਿਚ ਬੈਲਟ ਪੇਪਰ ਰਾਹੀਂ ਵੋਟਿੰਗ ਕਰਵਾਉਣ ਦੀ ਮੰਗ ਕੀਤੀ ਗਈ ਸੀ। ਇਸ ਲਈ ਹੁਣ ਚੋਣ ਉਸੇ ਢੰਗ ਨਾਲ ਕਰਵਾਈ ਜਾਵੇਗੀ। ਭਾਜਪਾ ਕੌਂਸਲਰਾਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਕੁਝ ਕੌਂਸਲਰ ਅੱਜ ਗੈਰਹਾਜ਼ਰ ਹਨ ਅਤੇ ਇਸੇ ਕਾਰਨ ਸੱਤਾਧਾਰੀ ਧਿਰ ਹੱਥ ਖੜ੍ਹੇ ਕਰਵਾ ਕੇ ਵੋਟਿੰਗ ਨਹੀਂ ਕਰਵਾਉਣਾ ਚਾਹੁੰਦੀ। ਇਸ ਤੇ ਆਪ ਕੌਂਸਲਰ ਤਨਵੀਰ ਧਾਲੀਵਾਲ ਨੇ ਕਿਹਾ ਕਿ ਜੇਕਰ ਹੱਥ ਖੜ੍ਹੇ ਕਰਵਾਕੇ ਵੋਟਿੰਗ ਕਰਵਾਉਣੀ ਹੈ ਤਾਂ ਆਪ ਕੌਂਸਲਰਾਂ ਨੂੰ ਕੋਈ ਇਤਰਾਜ਼ ਨਹੀਂ ਅਤੇ ਇਸ ਤਰੀਕੇ ਨਾਲ ਵੀ ਚੋਣ ਕਰਵਾਈ ਜਾ ਸਕਦੀ ਹੈ। ਆਪ-ਭਾਜਪਾ ਕੌਂਸਲਰਾਂ ਵਿਚਾਲੇ ਹੱਥੋਪਾਈ -ਇਸੇ ਦੌਰਾਨ ਮੀਟਿੰਗ ਵਿਚ ਮੌਜੂਦ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਭਾਜਪਾ ਕੌਂਸਲਰ ਮੁਕੇਸ਼ ਖੱਤਰੀ ਨਾਲ ਕਿਸੇ ਗੱਲ ਨੂੰ ਲੈ ਕੇ ਤਿੱਖੀ ਬਹਿਸ ਹੋ ਗਈ। (ਬਾਕੀ ਸਫਾ 7 ’ਤੇ)
ਪਿਛਲੀ ਖ਼ਬਰ ਮਿਸ਼ਨ ਸੇਵਾ ਫਾਊਂਡੇਸ਼ਨ ਵਲੋਂ “13-13 ਐਂਬੂਲੈਂਸ ਸੇਵਾ” ਦੀ ਸ਼ੁਰੂਆਤ ਅਗਲੀ ਖ਼ਬਰ ਵਿੱਤ ਅਤੇ ਠੇਕਾ ਕਮੇਟੀ ਦੀਆਂ 2 ਸੀਟਾਂ ਲਈ ਨਿਗਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।