27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਭੌਤਿਕ ਵਿਗਿਆਨ ਵਿਭਾਗ ਨੇ ਪੁਲਾੜ ਦਿਵਸ ਮਨਾਇਆ

ਲੁਧਿਆਣਾ, 26 ਅਗਸਤ (ਡਾ. ਤਰਲੋਚਨ ਸਿੰਘ)-ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਭੌਤਿਕ ਵਿਗਿਆਨ ਵਿਭਾਗ ਨੇ ‘ਚੰਨ ਨੂੰ ਛੂਹਣ ਦੇ ਨਾਲ-ਨਾਲ ਜ਼ਿੰਦਗੀਆਂ ਨੂੰ ਛੂਹਣਾ: ਭਾਰਤ ਦੀ ਪੁਲਾੜ ਯਾਤਰਾ ਜਾਰੀ ਹੈ’ ਦੇ ਪ੍ਰੇਰਨਾਦਾਇਕ ਵਿਸ਼ੇ ਹੇਠ ‘ਰਾਸ਼ਟਰੀ ਪੁਲਾੜ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ।

ਅਜੀਤ ਡੈਸਕ 27-08-2026
ਲੁਧਿਆਣਾ, 26 ਅਗਸਤ (ਡਾ. ਤਰਲੋਚਨ ਸਿੰਘ)-ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਭੌਤਿਕ ਵਿਗਿਆਨ ਵਿਭਾਗ ਨੇ ‘ਚੰਨ ਨੂੰ ਛੂਹਣ ਦੇ ਨਾਲ-ਨਾਲ ਜ਼ਿੰਦਗੀਆਂ ਨੂੰ ਛੂਹਣਾ: ਭਾਰਤ ਦੀ ਪੁਲਾੜ ਯਾਤਰਾ ਜਾਰੀ ਹੈ’ ਦੇ ਪ੍ਰੇਰਨਾਦਾਇਕ ਵਿਸ਼ੇ ਹੇਠ ‘ਰਾਸ਼ਟਰੀ ਪੁਲਾੜ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਕਾਲਜ ਦੀ ਸਵੇਰ ਦੀ ਸਭਾ ਦੌਰਾਨ ਇਕ ਪ੍ਰਭਾਵਸ਼ਾਲੀ ਭਾਸ਼ਣ ਨਾਲ ਹੋਈ, ਜਿਸ ਵਿਚ ਪੁਲਾੜ ਖੋਜ ਦੇ ਖੇਤਰ ਵਿਚ ਭਾਰਤ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਗਿਆ ਅਤੇ ਵਿਦਿਆਰਥਣਾਂ ਨੂੰ ਪੁਲਾੜ ਵਿਗਿਆਨ ਅਤੇ ਇਸਰੋ ਵਲੋਂ ਪ੍ਰਦਾਨ ਕੀਤੇ ਜਾਂਦੇ ਮੌਕਿਆਂ ਵਿਚ ਦਿਲਚਸਪੀ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਸਭਾ ਤੋਂ ਬਾਅਦ ਭੌਤਿਕ ਵਿਗਿਆਨ ਪ੍ਰਯੋਗਸ਼ਾਲਾ ਦੇ ਗਲਿਆਰੇ ਵਿਚ ਪੋਸਟਰ ਪੇਸ਼ਕਾਰੀ ਮੁਕਾਬਲਾ ਕਰਵਾਇਆ ਗਿਆ। ਇਸ ਵਿਚ ਨਾਨ-ਮੈਡੀਕਲ ਵਰਗ ਦੀਆਂ ਕੁੱਲ 21 ਵਿਦਿਆਰਥਣਾਂ ਨੇ ਹਿੱਸਾ ਲਿਆ ਅਤੇ ਆਪਣੀ ਬੇਮਿਸਾਲ ਰਚਨਾਤਮਿਕਤਾ ਅਤੇ ਵਿਗਿਆਨਕ ਸਮਝ ਦਾ ਪ੍ਰਦਰਸ਼ਨ ਕੀਤਾ। ਪ੍ਰਦਰਸ਼ਿਤ ਪੋਸਟਰਾਂ ਦੀ ਜੱਜਮੈਂਟ ਡਾ. ਮੋਨਿਤਾ, ਜ਼ੂਆਲੋਜੀ ਵਿਭਾਗ ਅਤੇ ਇੰਦਰਪ੍ਰੀਤ, ਕੰਪਿਊਟਰ ਸਾਇੰਸ ਵਿਭਾਗ ਵਲੋਂ ਬਾਰੀਕੀ ਨਾਲ ਕੀਤੀ ਗਈ, ਜਿਨ੍ਹਾਂ ਨੇ ਵਿਦਿਆਰਥਣਾਂ ਦੇ ਨਵੀਨਤਾਕਾਰੀ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਸਮਾਪਤੀ ਸਮਾਰੋਹ ਦੌਰਾਨ ਕਾਲਜ ਦੀ ਪ੍ਰਿੰਸੀਪਲ ਡਾ. ਕਮਲਜੀਤ ਗਰੇਵਾਲ ਨੇ ਜੇਤੂਆਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਵੰਡੇ ਅਤੇ ਸਾਰੇ ਭਾਗੀਦਾਰਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ। ਭੌਤਿਕ ਵਿਗਿਆਨ ਵਿਭਾਗ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਟੀਚਿਆਂ ’ਤੇ ਕੇਂਦਰਿਤ ਰਹਿਣ, ਮੋਬਾਈਲ ਫ਼ੋਨ ਵਰਗੀਆਂ ਭਟਕਾਉਣ ਵਾਲੀਆਂ ਚੀਜ਼ਾਂ ਤੋਂ ਦੂਰ ਰਹਿਣ ਅਤੇ ਇਸਰੋ ਤੇ ਆਈ.ਆਈ.ਟੀ.ਐਸ ਵਰਗੇ ਵੱਕਾਰੀ ਅਦਾਰਿਆਂ ਵਿਚ ਕਰੀਅਰ ਬਣਾਉਣ ਲਈ ਉੱਚੇ ਟੀਚੇ ਮਿਥਣ ਲਈ ਉਤਸ਼ਾਹਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਲਜ ਦੀਆਂ ਉਨ੍ਹਾਂ ਸਾਬਕਾ ਵਿਦਿਆਰਥਣਾਂ ਦੀਆਂ ਪ੍ਰਾਪਤੀਆਂ ਦਾ ਵੀ ਮਾਣ ਨਾਲ ਜ਼ਿਕਰ ਕੀਤਾ, ਜੋ ਅਜਿਹੇ ਉੱਚੇ ਮੁਕਾਮਾਂ ਤੱਕ ਪਹੁੰਚੀਆਂ ਹਨ।
ਪਿਛਲੀ ਖ਼ਬਰ ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਵਿਚ ਤੀਆਂ ਦਾ ਮੇਲਾ ਮਨਾਇਆ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਦੇਰ ਰਾਤ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।