27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਨਵੀਂ ਪੀੜ੍ਹੀ ਨੂੰ ਗੁਰਮਤਿ ਸੰਗੀਤ ਦੀ ਜਾਣਕਾਰੀ ਦੇ ਕੇ ਆਪਣੇ ਅਮੀਰ ਵਿਰਸੇ ਨੂੰ ਸਾਂਭਣ ਵਿਚ ਯੋਗਦਾਨ ਪਾਈਏ-ਸੰਤ ਅਮੀਰ ਸਿੰਘ

ਲੁਧਿਆਣਾ, 26 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਗੁਰਗਿਆਨ ਪ੍ਰਕਾਸ਼ ‘ਜਵੱਦੀ ਟਕਸਾਲ’ ਵਿਖੇ ਗੁਰਮਤਿ ਸੰਗੀਤ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਪਰਮ ਸੰਤ ਬਾਬਾ ਸੁਚਾ ਸਿੰਘ ਦੀ 24ਵੀਂ ਸਲਾਨਾ ਬਰਸੀ ਸਮਾਗਮ ਵਿਚ ਅੱਜ ਵੱਖ-ਵੱਖ ਸੰਗੀਤ ਅਕੈਡਮੀਆਂ ਵਲੋਂ ਨਿਰਧਾਰਿਤ ਰਾਗਾਂ ਵਿਚ ਕੀਰਤਨ ਕਰਕੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਭਾਈ ਜਵੰਦਾ ਦੇ ਪਿੰਡ ਜਵੱਦੀ ਕਲਾਂ ਵਿਖੇ ‘ਜਵੱਦੀ ਟਕਸਾਲ’ ਦੀ ਸਥਾਪਨਾ ਕਰਨ ਵਾਲੇ ਪਰਮ ਸੰਤ ਬਾਬਾ ਸੁਚਾ ਸਿੰਘ ਦੀ ਯਾਦ ਨੂੰ ਤਾਜ਼ਾ ਕੀਤਾ। ਇਸ ਮੌਕੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਗੁਰਮਤਿ ਸੰਗੀਤ ਪਰੰਪਰਾ ਨਿਕਾਸ, ਵਿਗਾਸ ਤੇ ਵਿਕਾਸ ਆਦਿ ਵਿਸ਼ਿਆਂ ‘ਤੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਆਉਣ ਵਾਲੀਆਂ ਪੀੜ੍ਹੀਆਂ ਵਿਚ ਕੀਰਤਨ ਦੀ ਜੋਤ ਜਗਾਈ ਰੱਖਣ ਲਈ ਤੱਤਪਰ ਗੁਰਮਤਿ ਸੰਗੀਤ ਪ੍ਰੇਮੀਆਂ ਵਲੋਂ ਸਥਾਪਿਤ ਕੀਤੇ ਕੇਂਦਰਾਂ, ਕੌਮ ਦੀ ਨਵੀਂ ਪੀੜ੍ਹੀ ਨੂੰ ਕੀਰਤਨ ਕੇਂਦਰਾਂ ਦੀ ਬਖਸ਼ਿਸ਼ ਅਤੇ ਕੀਰਤਨ ਨਾਲ ਜੋੜਨ ਦੇ ਕੀਤੇ ਜਾ ਰਹੇ ਉਪਰਾਲਿਆਂ ਦੇ ਸ਼ਲਾਘਾਯੋਗ ਯੋਗਦਾਨ ਪਾਉਣ ਦੀ ਸ਼ਲਾਘਾ ਕੀਤੀ।

ਅਜੀਤ ਡੈਸਕ 27-08-2026
ਲੁਧਿਆਣਾ, 26 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਗੁਰਗਿਆਨ ਪ੍ਰਕਾਸ਼ ‘ਜਵੱਦੀ ਟਕਸਾਲ’ ਵਿਖੇ ਗੁਰਮਤਿ ਸੰਗੀਤ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਪਰਮ ਸੰਤ ਬਾਬਾ ਸੁਚਾ ਸਿੰਘ ਦੀ 24ਵੀਂ ਸਲਾਨਾ ਬਰਸੀ ਸਮਾਗਮ ਵਿਚ ਅੱਜ ਵੱਖ-ਵੱਖ ਸੰਗੀਤ ਅਕੈਡਮੀਆਂ ਵਲੋਂ ਨਿਰਧਾਰਿਤ ਰਾਗਾਂ ਵਿਚ ਕੀਰਤਨ ਕਰਕੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਭਾਈ ਜਵੰਦਾ ਦੇ ਪਿੰਡ ਜਵੱਦੀ ਕਲਾਂ ਵਿਖੇ ‘ਜਵੱਦੀ ਟਕਸਾਲ’ ਦੀ ਸਥਾਪਨਾ ਕਰਨ ਵਾਲੇ ਪਰਮ ਸੰਤ ਬਾਬਾ ਸੁਚਾ ਸਿੰਘ ਦੀ ਯਾਦ ਨੂੰ ਤਾਜ਼ਾ ਕੀਤਾ। ਇਸ ਮੌਕੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਗੁਰਮਤਿ ਸੰਗੀਤ ਪਰੰਪਰਾ ਨਿਕਾਸ, ਵਿਗਾਸ ਤੇ ਵਿਕਾਸ ਆਦਿ ਵਿਸ਼ਿਆਂ ‘ਤੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਆਉਣ ਵਾਲੀਆਂ ਪੀੜ੍ਹੀਆਂ ਵਿਚ ਕੀਰਤਨ ਦੀ ਜੋਤ ਜਗਾਈ ਰੱਖਣ ਲਈ ਤੱਤਪਰ ਗੁਰਮਤਿ ਸੰਗੀਤ ਪ੍ਰੇਮੀਆਂ ਵਲੋਂ ਸਥਾਪਿਤ ਕੀਤੇ ਕੇਂਦਰਾਂ, ਕੌਮ ਦੀ ਨਵੀਂ ਪੀੜ੍ਹੀ ਨੂੰ ਕੀਰਤਨ ਕੇਂਦਰਾਂ ਦੀ ਬਖਸ਼ਿਸ਼ ਅਤੇ ਕੀਰਤਨ ਨਾਲ ਜੋੜਨ ਦੇ ਕੀਤੇ ਜਾ ਰਹੇ ਉਪਰਾਲਿਆਂ ਦੇ ਸ਼ਲਾਘਾਯੋਗ ਯੋਗਦਾਨ ਪਾਉਣ ਦੀ ਸ਼ਲਾਘਾ ਕੀਤੀ। ਅਜੋਕੇ ਹਾਲਾਤਾਂ ਦੇ ਮੱਦੇਨਜ਼ਰ ਸੁਚੇਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅਜੋਕੇ ਦੌਰ ‘ਚ ਪੱਛਮੀ ਸੰਗੀਤ ਦੀ ਰੀਮਿਕਸਿੰਗ ਕਰਕੇ ਰੂਹਾਨੀ ਸੰਗੀਤ ਵਿਚ ਪ੍ਰਦੂਸ਼ਣ ਫੈਲਾਇਆ ਜਾ ਰਿਹਾ ਹੈ। ਇਸ ਲਈ ਨਵੀਂ ਪੀੜ੍ਹੀ ਨੂੰ ਗੁਰਮਤਿ ਸੰਗੀਤ ਦੀ ਜਾਣਕਾਰੀ ਦੇ ਕੇ ਆਪਣੇ ਅਮੀਰ ਵਿਰਸੇ ਨੂੰ ਸਾਂਭਣ ਵਿਚ ਯੋਗਦਾਨ ਪਾਈਏ। ਪੰਥ ਪ੍ਰਸਿੱਧ ਕਥਾ ਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਮਹਾਂਪੁਰਸ਼ਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਗੁਰਮਤਿ ਸੰਗੀਤ ਦੇ ਪ੍ਰੇਮੀਆਂ ਨੂੰ ਗੁਰੂ ਸਾਹਿਬਾਨਾਂ ਵਲੋਂ ਸਥਾਪਿਤ ਕੀਤੀ ਗੁਰਮਤਿ ਸੰਗੀਤ ਪਰੰਪਰਾ ਦੀ ਸੰਭਾਲ ਵਾਸਤੇ ਹਰ ਸਾਲ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਕਰਵਾਉਣ, ਨਿਰਧਾਰਤ ਰਾਗਾਂ ਵਿਚ ਕੀਰਤਨ ਕਰਵਾਉਣ ਵਰਗੇ ਪੱਖਾਂ ਦੇ ਨਾਲ-ਨਾਲ ਗੁਰਮਤਿ ਸੰਗੀਤ ਪ੍ਰਤੀ ਸੈਮੀਨਾਰ ਕਰਵਾਉਣ, ਗੁਰਮਤਿ ਸੰਗੀਤ ਤੇ ਅਨੇਕਾਂ ਕਿਤਾਬਾਂ ਲਿਖਾਉਣ, ਗੁਰਮਤਿ ਸੰਗੀਤ ਨੂੰ ਅਲੱਗ-ਅਲੱਗ ਵਿਸ਼ੇ ਦੇ ਤੌਰ ਤੇ ਜਾਣਕਾਰੀ ਦੇਣ, ਦੂਰ ਦੁਰਾਡੇ ਬੈਠੇ ਗੁਰਮਤਿ ਸੰਗੀਤ ਪ੍ਰੇਮੀਆਂ ਨੂੰ ਜੋੜਨ ਦਾ ਸਫ਼ਲ ਤਜ਼ਰਬਾ ਕੀਤਾ। ਸ਼ਾਮ ਦੇ ਦੀਵਾਨ ਵਿਚ ਗਿ: ਅੰਮ੍ਰਿਤਪਾਲ ਸਿੰਘ ਨੇ ਲੜੀਵਾਰ ਗੁਰ ਇਤਿਹਾਸ ਦੀ ਕਥਾ ਕੀਤੀ, ਰਹਿਰਾਸ ਦੇ ਪਾਠ ਉਪਰੰਤ ਆਰਤੀ ਭਾਈ ਪਰਮਜੀਤ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਕੀਤੀ। ਭਾਈ ਬਲਜਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਰ ਸ਼ਾਮ ਭਾਈ ਕੁਲਦੀਪ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਸ਼ੌਕੀਨ ਸਿੰਘ ਆਦਿ ਹਜ਼ੂਰੀ ਕੀਰਤਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਜਥਿਆਂ ਵਲੋਂ ਆਤਮ ਰਸ ਕੀਰਤਨ ਦਰਬਾਰ ਸਜੇਗਾ।
ਪਿਛਲੀ ਖ਼ਬਰ ਸਾਈਕਲ ਦੇ ਪੁਰਜ਼ਿਆਂ ਨੂੰ ਰੰਗ ਕਰਨ ਵਾਲੀ ਫ਼ੈਕਟਰੀ ਵਿਚ ਲੱਗੀ ਅੱਗ ਅਗਲੀ ਖ਼ਬਰ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੂੰ ਸਦਮਾ, ਮਾਮੀ ਦਾ ਦਿਹਾਂਤ-ਸਸਕਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।