28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਰਕਾਰੀ ਮੁਲਾਜ਼ਮਾਂ ਨੇ ਦਫ਼ਤਰਾਂ ਨੂੰ ਜੜੇ ਤਾਲੇ

ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)- ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੰਚ ਪੰਜਾਬ ਦੇ ਸੱਦੇ ’ਤੇ ਅੱਜ ਮਹਾਂਨਗਰ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਵਲੋਂ ਆਪਣੇ-ਆਪਣੇ ਦਫ਼ਤਰ ਬੰਦ ਰੱਖਦਿਆਂ ਕਈ ਥਾਵਾਂ ’ਤੇ ਦਫ਼ਤਰਾਂ ਨੂੰ ਤਾਲੇ ਜੜ ਦਿੱਤੇ ਗਏ।

ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ। ਤਸਵੀਰ-ਸੇਵਕ ਸਿੰਘ 28-08-2026
ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)- ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੰਚ ਪੰਜਾਬ ਦੇ ਸੱਦੇ ’ਤੇ ਅੱਜ ਮਹਾਂਨਗਰ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਵਲੋਂ ਆਪਣੇ-ਆਪਣੇ ਦਫ਼ਤਰ ਬੰਦ ਰੱਖਦਿਆਂ ਕਈ ਥਾਵਾਂ ’ਤੇ ਦਫ਼ਤਰਾਂ ਨੂੰ ਤਾਲੇ ਜੜ ਦਿੱਤੇ ਗਏ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਆਪਣੇ ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਲਾਜ਼ਮਾਂ ਦੀ ਹੜਤਾਲ ਕਾਰਨ ਕੰਮਕਾਜ ਪ੍ਰਭਾਵਿਤ ਰਿਹਾ। ਮੁਲਾਜ਼ਮਾਂ ਦੇ ਸੰਘਰਸ਼ ਦਾ ਮੁੱਖ ਕੇਂਦਰ ਡਿਪਟੀ ਕਮਿਸ਼ਨਰ ਦਫ਼ਤਰ ਬਣਿਆ। ਜਿੱਥੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਕਮੇਟੀ ਵੱਲੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਆਗੂਆਂ ਨੇ ਭਗਵੰਤ ਮਾਨ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋ ਲਟਕਦਿਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਮ ਆਦਮੀ ਪਾਰਟੀ ਨੂੰ ਸਿਆਸੀ ਤੌਰ ਤੇ ਸਬਕ ਸਿਖਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਹੈ। ਜਿਸ ਕਾਰਨ ਹੁਣ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਆਗੂਆਂ ਨੇ ਮੰਗਾਂ ਨਾਂ ਮੰਨਣ ਦੀ ਸੂਰਤ ਵਿਚ 2027 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਤਖ਼ਤਾ ਪਲਟਣ ਦਾ ਸੱਦਾ ਵੀ ਦਿੱਤਾ। ਇਸੇ ਸੰਘਰਸ਼ ਤਹਿਤ ਬਿਜਲੀ ਨਿਗਮ ਦੇ ਮੁਲਾਜ਼ਮਾਂ ਵੱਲੋਂ ਕੰਮਕਾਜ ਬੰਦ ਕਰਕੇ ਡਿਵੀਜ਼ਨ ਅਤੇ ਸਰਕਾਰ ਪੱਧਰ ਤੇ ਗੇਟ ਰੈਲੀਆਂ ਕੀਤੀਆਂ ਗਈਆਂ। ਸੁੰਦਰ ਨਗਰ ਡਿਵੀਜ਼ਨ ਵਿਚ ਗੁਰਪ੍ਰੀਤ ਸਿੰਘ ਮਹਿਦੂਦਾਂ ਅਤੇ ਰਘਵੀਰ ਸਿੰਘ ਦੀ ਸਾਂਝੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ। ਮੁਲਾਜ਼ਮਾਂ ਨੇ ਇਸ ਸਮੇਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁਲਾਜ਼ਮ ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 17-7-2029 ਦਾ ਪੱਤਰ ਰੱਦ ਕਰਕੇ ਪੰਜਾਬ ਦਾ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ, 35400 ਰੁਪਏ ਵਾਲਾ ਸਕੇਲ ਲਾਗੂ ਕਰਨ, ਬਕਾਇਆ ਡੀ.ਏ ਦੀਆਂ ਕਿਸ਼ਤਾਂ ਅਤੇ ਏਰੀਅਰ ਜਾਰੀ ਕਰਨ, ਏ.ਸੀ.ਰਪੀ ਸਕੀਮ ਤਹਿਤ 4-9-14 ਸਾਲਾ ਸੇਵਾ ਲਾਭ ਦੇਣ, ਪ੍ਰੋਬੇਸ਼ਨ ਸਮਾਂ ਇਕ ਸਾਲ ਕਰਕੇ ਪੂਰੀ ਤਨਖ਼ਾਹ ਅਤੇ ਭੱਤੇ ਦੇਣ, ਆਊਟਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਤਰਸ ਦੇ ਆਧਾਰ ਤੇ ਭਰਤੀ ਮੁਲਾਜ਼ਮਾਂ ਤੋ ਟਾਈਪ ਟੈੱਸਟ ਦੀ ਸ਼ਰਤ ਖ਼ਤਮ ਕਰਕੇ ਬਣਦੇ ਸਕੇਲ ਦੇਣ ਸਮੇਤ ਹੋਰ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ। ਬਿਜਲੀ ਮੁਲਾਜ਼ਮ ਆਗੂਆਂ ਨੇ ਬਿਜਲੀ ਨਿਗਮ ਨਾਲ ਸਬੰਧਿਤ 33 ਮੰਗਾਂ ਦਾ ਵੀ ਤੁਰੰਤ ਨਿਪਟਾਰਾ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਜੇਕਰ ਮੁੱਖਮੰਤਰੀ ਭਗਵੰਤ ਸਿੰਘ ਮਾਨ ਨਾਲ ਜਲੰਧਰ ਵਿਚ ਹੋਣ ਵਾਲੀ ਮੀਟਿੰਗ ਬੇਸਿੱਟਾ ਰਹੀ। ਤਾਂ ਜਥੇਬੰਦੀਆਂ ਵੱਲੋਂ ਜਲਦ ਦੀ ਹੋਰ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਸੰਦੀਪ ਭੁਬੰਕ, ਸੰਜੀਵ ਅਰੋੜਾ, ਅਮਿਤ ਅਰੋੜਾ, ਗੁਰਚਰਨ ਸਿੰਘ, ਸੁਨੀਲ ਕੁਮਾਰ, ਬਲਜਿੰਦਰ ਸਿੰਘ, ਰਾਕੇਸ਼ ਕੁਮਾਰ, ਧਰਮਿੰਦਰ, ਬਹਾਦਰ ਸਿੰਘ, ਸੰਦੀਪ ਭੁੰਬਕ, ਵਿਕਰਮ , ਉਮੇਸ਼ ਕੁਮਾਰ, ਹੈਪੀ, ਕਰਤਾਰ ਸਿੰਘ, ਗੈਰਵ ਕੁਮਾਰ, ਰਾਮ ਦਾਸ, ਕੁਲਵੀਰ ਸਿੰਘ, ਗੁਰਪ੍ਰਤਾਰ ਸਿੰਘ, ਹਰਪ੍ਰੀਤ ਸਿੰਘ, ਬਲੇਸ਼ਰ ਸਿੰਘ, ਹਿਰਦੇ ਰਾਮ, ਸੰਜੇ ਸ਼ਰਮਾ, ਵਿਨੋਦ ਕੁਮਾਰ ਅਤੇ ਮਹਿਲਾ ਮੁਲਾਜ਼ਮ ਵੀ ਮੌਜੂਦ ਸਨ। 27ਐਲਡੀਐਚ35 ਡਿਪਟੀ ਕਮਿਸ਼ਨਰ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਦੇ ਬਾਹਰ ਲੱਗੇ ਤਾਲੇ। ਤਸਵੀਰ-ਸੇਵਕ ਸਿੰਘ 27ਐਲਡੀਐਚ36 ਨਗਰ ਨਿਗਮ ਦੇ ਜ਼ੋਨ ਏ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਦੇ ਬਾਹਰ ਲੱਗੇ ਤਾਲੇ। ਤਸਵੀਰ-ਸੇਵਕ ਸਿੰਘ 27ਐਲਡੀਐਚ37 ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੀਆਂ ਮਹਿਲਾ ਮੁਲਾਜ਼ਮਾਂ। ਤਸਵੀਰ-ਸੇਵਕ ਸਿੰਘ 27ਐਲਡੀਐਚ38 ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ। ਤਸਵੀਰ-ਸੇਵਕ ਸਿੰਘ
ਪਿਛਲੀ ਖ਼ਬਰ ਹਲਕਾ ਗਿੱਲ ਦੇ ਸਿਆਸੀ ਸਮੀਕਰਨਾਂ ’ਤੇ ਚਰਚਾਵਾਂ ਤੇਜ਼! ਅਗਲੀ ਖ਼ਬਰ ਬਿਊਟੀ ਪਾਰਲਰ ਤੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ਵਿਚ ਭੈਣ ਭਰਾ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।