28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਇੰਡੀਅਨ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 27 ਅਗਸਤ (ਕੁਲਵੰਤ ਸਿੰਘ ਸੱਪਲ)-ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਪ੍ਰਬੰਧ ਕੀਤਾ ਗਿਆ ਅਤੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ.

ਅਜੀਤ ਡੈਸਕ 28-08-2026
ਡਾਬਾ/ਲੁਹਾਰਾ, 27 ਅਗਸਤ (ਕੁਲਵੰਤ ਸਿੰਘ ਸੱਪਲ)-ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਪ੍ਰਬੰਧ ਕੀਤਾ ਗਿਆ ਅਤੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਅਸੀਸ ਨਾਥ ਅਗਨੀਹੋਤਰੀ, ਉਪ-ਪ੍ਰਿੰਸੀਪਲ ਤ੍ਰਿਪਤੀ ਅਗਨੀਹੋਤਰੀ, ਅਕਾਦਮਿਕ ਡਾਇਰੈਕਟਰ ਦਿਸ਼ਾ ਚੌਹਾਨ, ਪ੍ਰੀਫੈਕਟ ਮਾਸਟਰ ਅਤੇ ਮਿਸਟ੍ਰੈੱਸ, ਡਿਸਿਪਲਿਨ ਇੰਚਾਰਜ, ਸਕੂਲ ਕੌਂਸਲ ਹੈੱਡ, ਹੈੱਡ ਬੌਆਏ, ਹੈੱਡ ਗਰਲ, ਹਾਊਸ ਮੈਂਟਰ, ਪ੍ਰੀਫੈਕਟੋਰੀਅਲ ਬਾਡੀ ਦੇ ਮੈਂਬਰਾਂ ਸਮੇਤ ਸਮੂਹ ਅਧਿਆਪਕ-ਅਧਿਆਪਿਕਾਵਾਂ ਅਤੇ ਕਰਮਚਾਰੀ ਹਾਜ਼ਰ ਰਹੇ। ਵਿਦਿਆਰਥੀਆਂ ਦੀ ਰਚਨਾਤਮਿਕਤਾ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਸੰਦੇਸ਼ ਦੀ ਪ੍ਰਬੰਧਕ ਕਮੇਟੀ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸਾਰਿਆਂ ਨੇ ਸਮੂਹਿਕ ਸੰਕਲਪ ਲਿਆ ਕਿ ਰੱਖਿਆ ਸਿਰਫ਼ ਆਪਣੀ ਭੈਣ ਜਾਂ ਧੀ ਦੀ ਹੀ ਨਹੀਂ, ਸਗੋਂ ਸਮਾਜ ਦੀ ਹਰ ਧੀ ਦੀ ਜ਼ਿੰਮੇਵਾਰੀ ਹੈ। ਧੀਆਂ ਪ੍ਰਤੀ ਭੇਦਭਾਵ, ਕੰਨਿਆ ਭਰੂਣ ਹੱਤਿਆ, ਬਾਲ ਵਿਆਹ, ਅਨਪੜ੍ਹਤਾ, ਹਿੰਸਾ ਅਤੇ ਹੋਰ ਸਮਾਜਿਕ ਕੁਰੀਤੀਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣਾ ਸਾਡੇ ਸਾਰਿਆਂ ਦਾ ਫ਼ਰਜ਼ ਹੈ। ਸਕੂਲ ਦੇ ਚੇਅਰਮੈਨ ਸੁਰਿੰਦਰ ਪਾਲ ਗਰਗ ਨੇ ਇਸ ਸਾਰਥਿਕ ਪਹਿਲ ਦੀ ਸ਼ਲਾਘਾ ਕਰਦਿਆਂ ਪ੍ਰਿੰਸੀਪਲ ਅਤੇ ਸਮੂਹ ਟੀਮ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ 31 ਅਗਸਤ ਨੂੰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਹਲਕਾ ਗਿੱਲ ਦੀਆਂ ਸੰਗਤਾਂ ਕਰਨਗੀਆਂ ਭਰਵਾਂ ਸਵਾਗਤ-ਸਿੰਮਕ ਅਗਲੀ ਖ਼ਬਰ ਫੁੱਲਾਂਵਾਲ ਦੀ ਵਡੇਰਾ ਕਾਲੋਨੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।