28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਪਰਿੰਗ ਡੇਲ ਪਬਲਿਕ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ

ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥਣਾਂ ਨੇ ਵਿਦਿਆਰਥੀਆਂ ਦੇ ਗੁੱਟਾਂ ’ਤੇ ਰੱਖੜੀਆਂ ਬੰਨ੍ਹ ਕੇ ਭੈਣ-ਭਰਾ ਦੇ ਪਵਿੱਤਰ ਪਿਆਰ ਅਤੇ ਸਨੇਹ ਦਾ ਸੰਦੇਸ਼ ਦਿੱਤਾ।

ਅਜੀਤ ਡੈਸਕ 28-08-2026
ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥਣਾਂ ਨੇ ਵਿਦਿਆਰਥੀਆਂ ਦੇ ਗੁੱਟਾਂ ’ਤੇ ਰੱਖੜੀਆਂ ਬੰਨ੍ਹ ਕੇ ਭੈਣ-ਭਰਾ ਦੇ ਪਵਿੱਤਰ ਪਿਆਰ ਅਤੇ ਸਨੇਹ ਦਾ ਸੰਦੇਸ਼ ਦਿੱਤਾ। ਇਸ ਮੌਕੇ ਰੱਖੜੀ ਬਣਾਉਣ ਅਤੇ ਚਿੱਤਰਕਾਰੀ ਸਮੇਤ ਰਚਨਾਤਮਿਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਵਿਦਿਆਰਥੀਆਂ ਨੂੰ ਰੱਖੜੀ ਦੀ ਵਧਾਈ ਦਿੰਦਿਆਂ ਪਰਿਵਾਰਕ ਰਿਸ਼ਤਿਆਂ ਦੀ ਮਹੱਤਤਾ ਬਾਰੇ ਦੱਸਿਆ। ਡਾਇਰੈਕਟਰ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਬੱਚਿਆਂ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਰੱਖੜੀ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਬਿਜਲੀ ਬਿੱਲਾਂ ਦੇ ਵਾਧੇ ਨੂੰ ਲੈ ਕੇ ਪ੍ਰਵੀਨ ਬਾਂਸਲ ਨੇ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਦੇ ਵਿਦਿਆਰਥੀਆਂ ਦਾ ਟੈੱਕ ਮੰਥਨ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।