ਫੁੱਲਾਂਵਾਲ, 28 ਅਗਸਤ (ਮਨਜੀਤ ਸਿੰਘ ਦੁੱਗਰੀ)-ਬੀਤੀ ਦੇਰ ਰਾਤ ਹੁੰਮ੍ਹਸ ਭਰੀ ਗਰਮੀ ਦੇ ਚੱਲਦਿਆਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਸਥਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਲਲਤੋਂ ਕਲਾਂ ਸਬ-ਡਿਵੀਜ਼ਨ ਦੇ ਨੇੜਲੇ ਪਿੰਡਾਂ ਦੇ ਵਸਨੀਕਾਂ ਵਲੋਂ ਬਿਜਲੀ ਗ੍ਰਿੱਡ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਲੋਕਾਂ ਨੇ ਪਾਵਰ ਕਾਮ ਵਿਭਾਗ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਬਿਜਲੀ ਸਪਲਾਈ ਨਿਰਵਿਘਨ ਦੇਣ ਦੀ ਮੰਗ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਗਰਮੀ ਦੇ ਇਸ ਮੌਸਮ ਵਿਚ ਵਾਰ-ਵਾਰ ਲੱਗ ਰਹੇ ਘਰੇਲੂ ਬਿਜਲੀ ਦੇ ਕੱਟਾਂ ਨੇ ਲੋਕਾਂ ਦਾ ਜੀਣਾ ਮੁਸ਼ਕਿਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬੰਦ ਰਹਿਣ ਕਾਰਨ ਘਰਾਂ ਵਿਚ ਬੱਚਿਆਂ, ਬਜ਼ੁਰਗਾਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬਿਜਲੀ ਸਪਲਾਈ ਸਬੰਧੀ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਇਸ ਸਮੱਸਿਆ ਦਾ ਕਈ ਢੁਕਵਾਂ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਦੇਰ ਰਾਤ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ। ਇਸ ਸਬੰਧੀ ਲਲਤੋਂ ਕਲਾਂ ਸਬ-ਡਿਵੀਜ਼ਨ ਦੇ ਐਕਸੀਅਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਲੱਗ ਰਹੇ ਬਿਜਲੀ ਦੇ ਕੱਟ ਰੁਟੀਨ ਕੱਟ ਹਨ। ਉਨ੍ਹਾਂ ਦੱਸਿਆ ਕਿ ਇਸ ਹੁੰਮ੍ਹਸ ਭਰੇ ਮੌਸਮ ਦੌਰਾਨ ਬਿਜਲੀ ਦੀ ਮੰਗ ਵਧੀ ਹੋਈ ਹੈ, ਫਿਰ ਵੀ ਵਿਭਾਗ ਵਲੋਂ ਬਿਜਲੀ ਸਪਲਾਈ ਨੂੰ ਵੱਧ ਤੋਂ ਵੱਧ ਨਿਰਵਿਘਨ ਰੱਖਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਬਿਜਲੀ ਦੇ ਲੰਬੇ ਕੱਟਾਂ ਤੋਂ ਅੱਕੇ ਪਿੰਡ ਵਾਸੀਆਂ ਨੇ ਦੇਰ ਰਾਤ ਲਲਤੋਂ ਕਲਾਂ ਗਰਿਡ ਅੱਗੇ ਲਾਇਆ ਧਰਨਾ
ਫੁੱਲਾਂਵਾਲ, 28 ਅਗਸਤ (ਮਨਜੀਤ ਸਿੰਘ ਦੁੱਗਰੀ)-ਬੀਤੀ ਦੇਰ ਰਾਤ ਹੁੰਮ੍ਹਸ ਭਰੀ ਗਰਮੀ ਦੇ ਚੱਲਦਿਆਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਸਥਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਲਲਤੋਂ ਕਲਾਂ ਸਬ-ਡਿਵੀਜ਼ਨ ਦੇ ਨੇੜਲੇ ਪਿੰਡਾਂ ਦੇ ਵਸਨੀਕਾਂ ਵਲੋਂ ਬਿਜਲੀ ਗ੍ਰਿੱਡ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਲੋਕਾਂ ਨੇ ਪਾਵਰ ਕਾਮ ਵਿਭਾਗ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਬਿਜਲੀ ਸਪਲਾਈ ਨਿਰਵਿਘਨ ਦੇਣ ਦੀ ਮੰਗ ਕੀਤੀ।
ਅਜੀਤ ਡੈਸਕ
29-08-2026