30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੋਲੀ ਮਾਰ ਕੇ ਨੌਜਵਾਨ ਨੂੰ ਜ਼ਖਮੀ ਕਰਨ ਦੇ ਮਾਮਲੇ ਵਿਚ ਤਿੰਨ ਖਿਲਾਫ਼ ਕੇਸ ਦਰਜ

ਲੁਧਿਆਣਾ, 29 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਮੀਆਂ ਰੋਡ ‘ਤੇ ਬੀਤੀ ਰਾਤ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਜਖਮੀ ਹੋਏ ਨੌਜਵਾਨ ਜਸਪ੍ਰੀਤ ਸਿੰਘ ਦੇ ਭਰਾ ਸੁਖਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪਰਮਿੰਦਰ ਬਾਜਵਾ ਅਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖਿਲਾਫ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 30-08-2026
ਲੁਧਿਆਣਾ, 29 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਮੀਆਂ ਰੋਡ ‘ਤੇ ਬੀਤੀ ਰਾਤ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਜਖਮੀ ਹੋਏ ਨੌਜਵਾਨ ਜਸਪ੍ਰੀਤ ਸਿੰਘ ਦੇ ਭਰਾ ਸੁਖਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪਰਮਿੰਦਰ ਬਾਜਵਾ ਅਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ‘ਤੇ ਉਸ ਦਾ ਭਰਾ ਬੀਤੇ ਦਿਨ ਭਾਮੀਆਂ ਰੋਡ ‘ਤੇ ਜਾ ਰਹੇ ਸਨ ਕਿ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦੀ ਕਾਰ ਦੇ ਅੱਗੇ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜੋ ਕਿ ਉਸ ਦੇ ਭਰਾ ਜਸਪ੍ਰੀਤ ਸਿੰਘ ਦੀ ਬਾਂਹ ‘ਤੇ ਲੱਗੀ। ਲਹੂ ਲੁਹਾਨ ਹੋਇਆ ਜਸਪ੍ਰੀਤ ਸਿੰਘ ਉੱਥੇ ਹੀ ਡਿੱਗ ਪਿਆ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਇਸ ਮਾਮਲੇ ਵਿਚ ਉਕਤ ਕਥਿਤ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਜਦਕਿ ਜ਼ਖਮੀ ਹੋਏ ਜਸਪ੍ਰੀਤ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ।
ਪਿਛਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਦੀ ਚੋਣ ’ਚ ਆਮ ਆਦਮੀ ਪਾਰਟੀ ਨੂੰ ਝਟਕਾ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਤੇ ਪੰਥਕ ਏਕਤਾ ਲਈ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਕਰਵਾਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।