30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਾਰਡ ਨੰਬਰ 52 ’ਚ ਸੀਵਰੇਜ ਦੇ ਗੰਦੇ ਪਾਣੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਦਾ ਰੋਸ ਪ੍ਰਦਰਸ਼ਨ

ਲੁਧਿਆਣਾ, 29 ਅਗਸਤ (ਬੈਂਸ)-ਹਲਕਾ ਆਤਮ ਨਗਰ ਦੇ ਵਾਰਡ ਨੰਬਰ 52 ਵਿਚ ਸੀਵਰੇਜ ਬਲੋਕੇਜ ਅਤੇ ਟੁੱਟੀਆਂ ਸੜਕਾਂ ਦੀ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਦੇ ਸੀਨੀਅਰ ਆਗੂ ਅਤੇ ਵਾਰਡ ਇੰਚਾਰਜ ਗੁਰਮੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਨਗਰ ਨਿਗਮ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਅਜੀਤ ਡੈਸਕ 30-08-2026
ਲੁਧਿਆਣਾ, 29 ਅਗਸਤ (ਬੈਂਸ)-ਹਲਕਾ ਆਤਮ ਨਗਰ ਦੇ ਵਾਰਡ ਨੰਬਰ 52 ਵਿਚ ਸੀਵਰੇਜ ਬਲੋਕੇਜ ਅਤੇ ਟੁੱਟੀਆਂ ਸੜਕਾਂ ਦੀ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਦੇ ਸੀਨੀਅਰ ਆਗੂ ਅਤੇ ਵਾਰਡ ਇੰਚਾਰਜ ਗੁਰਮੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਨਗਰ ਨਿਗਮ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਗੁਰਮੀਤ ਸਿੰਘ ਸਿੱਧੂ ਨੇ ਦੋਸ਼ ਲਾਇਆ ਕਿ ਵਾਰਡ ਵਿਚ ਕਈ ਥਾਵਾਂ ’ਤੇ ਸੀਵਰੇਜ ਬਲੋਕੇਜ ਕਾਰਨ ਗੰਦਾ ਪਾਣੀ ਲੰਬੇ ਸਮੇਂ ਤੋਂ ਸੜਕਾਂ ਅਤੇ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹਾ ਹੈ। ਇਸ ਕਾਰਨ ਵਸਨੀਕਾਂ ਨੂੰ ਆਉਣ ਜਾਣ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਕਾਰਨ ਮੱਛਰਾਂ ਅਤੇ ਮੱਖੀਆਂ ਦੀ ਭਰਮਾਰ ਹੋਣ ਨਾਲ ਲੋਕਾਂ ਵਿਚ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਅਕਾਲੀ ਆਗੂ ਨੇ ਪੰਜਾਬ ਸਰਕਾਰ ਵਲੋਂ 45 ਹਜ਼ਾਰ ਕਿੱਲੋਮੀਟਰ ਸੜਕਾਂ ਦੇ ਨਵੀਨੀਕਰਨ ਸਬੰਧੀ ਕੀਤੇ ਜਾ ਰਹੇ ਦਾਅਵਿਆਂ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਦੇ ਵੱਡੇ-ਵੱਡੇ ਇਸ਼ਤਿਹਾਰੀ ਫਲੈਕਸ ਅਤੇ ਬੋਰਡ ਲਗਾਏ ਜਾ ਰਹੇ ਹਨ, ਜਦਕਿ ਦੂਜੇ ਪਾਸੇ ਵਾਰਡ ਨੰ. 52 ਵਿਚ ਟੁੱਟੀਆਂ ਅਤੇ ਟੋਇਆਂ ਵਾਲੀਆਂ ਸੜਕਾਂ ਅਤੇ ਸੀਵਰੇਜ ਦੀ ਸਮੱਸਿਆ ਲੋਕਾਂ ਲਈ ਵੱਡੀ ਪਰੇਸ਼ਾਨੀ ਬਣੀ ਹੋਈ ਹੈ। ਪ੍ਰਦਰਸ਼ਨਕਾਰੀਆਂ ਨੇ ਵਾਰਡ ਦੇ ਕਾਂਗਰਸੀ ਕੌਂਸਲਰ ਨਿਰਮਲ ਕੈੜਾ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ। ਗੁਰਮੀਤ ਸਿੰਘ ਸਿੱਧੂ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਚੁਣੇ ਹੋਏ ਨੁਮਾਇੰਦਿਆਂ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ, ਪਰ ਲੋਕਾਂ ਨੂੰ ਲੰਬੇ ਸਮੇਂ ਤੋਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਦੌਰਾਨ ਉਕਤ ਆਗੂ ਅਤੇ ਸਥਾਨਕ ਲੋਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸੀਵਰੇਜ ਬਲੋਕੇਜ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੰਦੇ ਪਾਣੀ, ਟੁੱਟੀਆਂ ਸੜਕਾਂ ਅਤੇ ਗੰਦਗੀ ਤੋਂ ਰਾਹਤ ਦਿਵਾਉਣ ਲਈ ਪ੍ਰਸ਼ਾਸਨ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਸਰਕਾਰ ਅਤੇ ਨਿਗਮ ਤੋਂ ਮੰਗ ਕੀਤੀ ਕਿ ਇਸ਼ਤਿਹਾਰਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।
ਪਿਛਲੀ ਖ਼ਬਰ ਬੀ.ਸੀ.ਐੱਮ. ਆਰੀਆ ਸਕੂਲ ਨੇ ਬੀ.ਸੀ.ਐੱਮ.ਏ-ਜੀ.ਐਮ.ਯੂ.ਐਨ ਕਾਨਫ਼ਰੰਸ ਦੀ ਕੀਤੀ ਮੇਜ਼ਬਾਨੀ ਅਗਲੀ ਖ਼ਬਰ ਨੀਟ ਪਾਸ ਗ਼ਰੀਬ ਵਿਦਿਆਰਥੀਆਂ ਤੋਂ ਐਮ.ਬੀ.ਬੀ.ਐਸ. ਦਾਖ਼ਲੇ ਲਈ ਸਕਿਉਰਿਟੀ ਦੀ ਸ਼ਰਤ ਹਟਾਈ ਜਾਵੇ-ਰੁਪਿੰਦਰ ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।