30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰੂ ਨਾਨਕ ਖ਼ਾਲਸਾ ਕਾਲਜ ਵੁਮੈਨ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਲੁਧਿਆਣਾ, 29 ਅਗਸਤ (ਜਤਿੰਦਰ ਭੰਬੀ)- ਗੁਰੂ ਨਾਨਕ ਖ਼ਾਲਸਾ ਕਾਲਜ ਵੁਮੈਨ ਕੈਂਪਸ ਵਿਚ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਅਤੇ ਸਰੀਰਕ ਸਿੱਖਿਆ ਵਿਭਾਗ ਵਲੋਂ ਯੂਨਿਟ ਦੇ ਸਹਿਯੋਗ ਨਾਲ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਸਰੀਰਕ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ‘ਪਲੈਂਕ ਚੈਲੇਂਜ’ ਅਤੇ ‘ਤੰਦਰੁਸਤੀ ਸਹੁੰ’ ਦੇ ਪ੍ਰੋਗਰਾਮ ਕਰਵਾਏ ਗਏ।

ਅਜੀਤ ਡੈਸਕ 30-08-2026
ਲੁਧਿਆਣਾ, 29 ਅਗਸਤ (ਜਤਿੰਦਰ ਭੰਬੀ)- ਗੁਰੂ ਨਾਨਕ ਖ਼ਾਲਸਾ ਕਾਲਜ ਵੁਮੈਨ ਕੈਂਪਸ ਵਿਚ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਅਤੇ ਸਰੀਰਕ ਸਿੱਖਿਆ ਵਿਭਾਗ ਵਲੋਂ ਯੂਨਿਟ ਦੇ ਸਹਿਯੋਗ ਨਾਲ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਸਰੀਰਕ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ‘ਪਲੈਂਕ ਚੈਲੇਂਜ’ ਅਤੇ ‘ਤੰਦਰੁਸਤੀ ਸਹੁੰ’ ਦੇ ਪ੍ਰੋਗਰਾਮ ਕਰਵਾਏ ਗਏ। ਕੁੱਲ 25 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਇਨ੍ਹਾਂ ਵਿਚ ਭਾਗ ਲਿਆ। ਸਰੀਰਕ ਸਿੱਖਿਆ ਵਿਭਾਗ ਦੀ ਸਹਾਇਕ ਪ੍ਰੋਫੈਸਰ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਨਾਲ ਤੰਦਰੁਸਤੀ ਸੰਬੰਧੀ ਲਾਹੇਵੰਦ ਸੁਝਾਅ ਸਾਂਝੇ ਕੀਤੇ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਖੇਡਾਂ ਅਤੇ ਤੰਦਰੁਸਤੀ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਸੀਸੂ ਕੰਪਲੈਕਸ ‘ਚ ਕਰਵਾਈ ਗਈ ਈ.ਪੀ.ਆਰ ਦੀ ਪਾਲਣਾ ਤੇ ਸਰੋਤਾਂ ਦੀ ਮੁੜ ਪ੍ਰਾਪਤੀ ‘ਤੇ ਵਰਕਸ਼ਾਪ ਅਗਲੀ ਖ਼ਬਰ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਰਾਸ਼ਟਰੀ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।