ਪੀ.ਏ.ਯੂ. ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
ਲੁਧਿਆਣਾ, 29 ਅਗਸਤ (ਜਤਿੰਦਰ ਭੰਬੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਲੋਂ ਮਹਾਨ ਭਾਰਤੀ ਹਾਕੀ ਖਿਡਾਰੀ ਅਤੇ ‘ਹਾਕੀ ਦੇ ਜਾਦੂਗਰ’ ਮੇਜਰ ਧਿਆਨ ਚੰਦ ਦੀ ਜਨਮ ਜਯੰਤੀ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਖੇਡਾਂ, ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਲੁਧਿਆਣਾ, 29 ਅਗਸਤ (ਜਤਿੰਦਰ ਭੰਬੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਲੋਂ ਮਹਾਨ ਭਾਰਤੀ ਹਾਕੀ ਖਿਡਾਰੀ ਅਤੇ ‘ਹਾਕੀ ਦੇ ਜਾਦੂਗਰ’ ਮੇਜਰ ਧਿਆਨ ਚੰਦ ਦੀ ਜਨਮ ਜਯੰਤੀ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਖੇਡਾਂ, ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਪ-ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਡਾ. ਰਿਸ਼ੀਪਾਲ ਸਿੰਘ, ਆਈ.ਏ.ਐੱਸ. ਨੇ ਭੇਜੇ ਆਪਣੇ ਸੁੱਭ ਸੰਦੇਸ਼ ਰਾਹੀਂ ਇਸ ਸਮਾਗਮ ਦੀ ਸ਼ਲਾਘਾ ਕਰਦੇ ਹੋਏ ਸਭ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੱਤੀ ਅਤੇ ਮੇਜਰ ਧਿਆਨ ਚੰਦ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਖੇਡ ਪ੍ਰਤੀ ਸਮਰਪਣ ਅੱਜ ਵੀ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ। ਸਮਾਗਮ ਵਿਚ ਸਾਬਕਾ ਅੰਤਰਰਾਸ਼ਟਰੀ ਹਾਕੀ ਖਿਡਾਰੀ ਹਰਦੀਪ ਸਿੰਘ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਅਤੇ ਡਾ. ਵਿਸ਼ਵਜੀਤ ਸਿੰਘ ਹੰਸ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਮਾਗਮ ਨੂੰ ਸੰਬੋਧਨ ਕਰਦਿਆਂ ਹਰਦੀਪ ਸਿੰਘ ਗਰੇਵਾਲ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਖੇਡਾਂ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੱਤਾ। ਡਾ. ਕਮਲਜੀਤ ਸਿੰਘ ਸੂਰੀ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਮੇਜਰ ਧਿਆਨ ਚੰਦ ਨੂੰ ਆਪਣੇ ਸ਼ਬਦਾਂ ਵਿਚ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੇਸ਼ ਪ੍ਰਤੀ ਲਗਨ ਅਤੇ ਮਿਹਨਤ ਸਾਡੇ ਸਾਰਿਆਂ ਲਈ ਹਮੇਸ਼ਾ ਇਕ ਪ੍ਰੇਰਨਾ ਸਰੋਤ ਹੈ। ਇਸ ਮੌਕੇ ਡਾ. ਵਿਸ਼ਵਜੀਤ ਸਿੰਘ ਹੰਸ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਨੇ ਵਿਦਿਆਰਥੀਆਂ ਨੂੰ ਖੇਡਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਹਾਕੀ ਓਲੰਪਿਕਸ ਵਿਚ ਦੇ ਵਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਨੇ ਦੇਸ਼ ਨੂੰ 3 ਓਲੰਪਿਕ ਹਾਕੀ ਖਿਡਾਰੀ ਦਿੱਤੇ ਹਨ, ਜੋ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਮੌਕੇ ਕਮਲਜੀਤ ਕੌਰ ਉਪ ਨਿਰਦੇਸ਼ਕ ਸਰੀਰਕ ਸਿੱਖਿਆ, ਡਾ. ਹਰਮੀਤ ਸਿੰਘ ਕਿੰਗਰਾ ਆਦਿ ਵੀ ਹਾਜ਼ਰ ਸਨ।