30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪਾਕਿ ਲਈ ਜਾਸੂਸੀ ਕਰ ਰਿਹਾ ਨੌਜਵਾਨ ਛੇ ਦਿਨ ਦੇ ਪੁਲਿਸ ਰਿਮਾਂਡ ’ਤੇ

ਲੁਧਿਆਣਾ, 29 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਬੀਤੇ ਦਿਨ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐਸ.

ਅਜੀਤ ਡੈਸਕ 30-08-2026
ਲੁਧਿਆਣਾ, 29 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਬੀਤੇ ਦਿਨ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ. ਆਈ. ਲਈ ਜਾਸੂਸੀ ਕਰ ਰਹੇ ਗ੍ਰਿਫਤਾਰ ਕੀਤੇ ਗਏ ਨੌਜਵਾਨ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਜੱਜ ਨੇ ਉਸ ਦਾ ਛੇ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਬੀਤੇ ਦਿਨ ਰਛਪਾਲ ਸਿੰਘ ਪੁੱਤਰ ਕਰਮਜੀਤ ਸਿੰਘ, ਨਿਵਾਸੀ ਸਰਾਫਕੋਟ, ਫਤਹਿਗੜ੍ਹ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਰਛਪਾਲ ਸਿੰਘ ਵਲੋਂ ਫਿਰੋਜ਼ਪੁਰ ਸੜਕ ਸਥਿਤ ਮੈਡੀਵੇਅ ਹਸਪਤਾਲ ਦੇ ਨੇੜੇ ਇਕ ਦੁਕਾਨ ਕਿਰਾਏ ‘ਤੇ ਲਈ ਹੋਈ ਸੀ ਅਤੇ ਦੁਕਾਨ ਦੇ ਬਾਹਰ ਕੈਮਰੇ ਲਗਾਏ ਸਨ, ਜਿਸ ਦੀ ਪੂਰੀ ਜਾਣਕਾਰੀ ਕੈਮਰਿਆਂ ਰਾਹੀਂ ਪਾਕਿਸਤਾਨ ਦੀ ਖੁਫੀਆ ਏਜੰਸੀ ਨੂੰ ਦਿੱਤੀ ਜਾ ਰਹੀ ਸੀ ਅਤੇ ਇਸ ਲਈ ਰਛਪਾਲ ਨੂੰ ਲੱਖਾਂ ਰੁਪਏ ਦੀ ਨਗਦੀ ਵੀ ਦਿੱਤੀ ਗਈ ਸੀ।ਉਸ ਦੇ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਵਿਚ ਥਾਣਾ ਡੇਰਾ ਬਾਬਾ ਨਾਨਕ ਵਿਖੇ ਮਾਮਲਾ ਦਰਜ ਹੈ। ਪੁਲਿਸ ਵਲੋਂ ਉਸ ਦੇ ਦੋ ਹੋਰ ਸਾਥੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਰਛਪਾਲ ਸਿੰਘ ਕੋਲੋਂ 2 ਸੀਸੀਟੀਵੀ ਕੈਮਰੇ, 1 ਵਾਈ-ਫਾਈ ਰਾਊਟਰ/ਬਾਕਸ, 1 ਪਾਵਰ ਅਡੈਪਟਰ, ਇਕ 64 ਜੀਬੀ ਮੈਮਰੀ ਕਾਰਡ ਬਰਾਮਦ ਕੀਤਾ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ/ਪੈਰੋਲ ਲਈ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਸ਼੍ਰੀ ਥੜ੍ਹਾ ਸਾਹਿਬ ਇਯਾਲੀ ਕਲਾਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਈ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।