31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਦੋਸਾਂਝ ਦੇ ਸਦੀਵੀ ਵਿਛੋੜੇ ’ਤੇ ਪ੍ਰੋ. ਗਿੱਲ ਤੇ ਸ਼ਖ਼ਸੀਅਤਾਂ ਵਲੋਂ ਅਫ਼ਸੋਸ ਪ੍ਰਗਟ

ਲੁਧਿਆਣਾ, 30 ਅਗਸਤ (ਡਾ. ਤਰਲੋਚਨ ਸਿੰਘ)-ਜਗਤਪੁਰ, ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਦੇ ਸਫਲ ਕਿਸਾਨ, ਲਿਖਾਰੀ ਸਭਾ ਜਗਤਪੁਰ ਦੇ ਬਾਨੀ ਤੇ ਅਗਾਂਹਵਧੂ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਦੇਹਾਂਤ ’ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ.

ਸਵ: ਮਹਿੰਦਰ ਸਿੰਘ ਦੋਸਾਂਝ ਦੀ ਫਾਈਲ ਫੋਟੋ। 31-08-2026
ਲੁਧਿਆਣਾ, 30 ਅਗਸਤ (ਡਾ. ਤਰਲੋਚਨ ਸਿੰਘ)-ਜਗਤਪੁਰ, ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਦੇ ਸਫਲ ਕਿਸਾਨ, ਲਿਖਾਰੀ ਸਭਾ ਜਗਤਪੁਰ ਦੇ ਬਾਨੀ ਤੇ ਅਗਾਂਹਵਧੂ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਦੇਹਾਂਤ ’ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਗਿਆਨਕ ਢੰਗ ਦੀ ਖੇਤੀ ਲਈ ਉਹ ਕੌਮੀ ਤੇ ਕੌਮਾਂਤਰੀ ਪੁਰਸਕਾਰ ਵਿਜੇਤਾ ਸਨ। ਪੰਜਾਬੀ ਸਾਹਿੱਤ ਵਿਚ ਉਨ੍ਹਾਂ ਕਵਿਤਾ ਕਹਾਣੀ ਤੇ ਵਾਰਤਕ ਸਿਰਜਣ ਵਿਚ ਕਮਾਲ ਕੀਤੀ। ਪੰਜਾਬੀ, ਹਿੰਦੀ, ਅੰਗਰੇਜ਼ੀ ਅਤੇ ਉਰਦੂ ਦੇ ਗੂੜ੍ਹ ਗਿਆਤਾ ਦੋਸਾਂਝ ਨੇ ਸਾਹਿੱਤ ਸਿਰਜਣਾ ਦੇ ਨਾਲ ਨਾਲ ਅਗਾਂਹਵਧੂ ਖੇਤੀ ਕਰਕੇ ਵੀ ਅੰਤਰ ਰਾਸ਼ਟਰੀ ਪਛਾਣ ਬਣਾਈ। ਆਪ ਨੇ ਇਲਾਕੇ ਦੇ ਲਗਭਗ 10 ਪਿੰਡਾਂ ਲਈ ਪੁਸਤਕਾਂ ਦੇ ਪ੍ਰਬੰਧ ਕਰਕੇ ਪੇਂਡੂ ਸਾਹਿੱਤਿਕ ਲਾਇਬ੍ਰੇਰੀਆਂ ਦੀ ਸਥਾਪਨਾ ਕੀਤੀ। 26 ਜਨਵਰੀ 1996 ਨੂੰ ਗਣਤੰਤਰਤਾ ਦਿਵਸ ’ਤੇ ਆਪ ਨੂੰ ਨਵਾਂ ਸ਼ਹਿਰ ਵਿਖੇ ਖੇਤੀਬਾੜੀ ਦੇ ਖੇਤਰ ’ਚ ਵਿਸ਼ੇਸ਼ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਤੇ 22 ਮਾਰਚ 1997 ਦੇ ਕਿਸਾਨ ਮੇਲੇ ’ਤੇ ਖੇਤੀ ਵਿਚ ਨਵੀਆਂ ਖੋਜਾਂ ਕਰਨ ਲਈ ਪੰਜਾਬ ਖੇਤੀ ਯੂਨੀਵਰਸਿਟੀ ਵਲੋਂ ਦਲੀਪ ਸਿੰਘ ਧਾਲੀਵਾਲ ਪੁਰਸਕਾਰ ਮਿਲਿਆ। ਉਹ ਪੰਜਾਬੀ ਸਾਹਿੱਤ ਅਕਾਦਮੀ ਲੁਧਿਆਣਾ ਦੇ ਵੀ ਜੀਵਨ ਮੈਂਬਰ ਸਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਐਸ.ਪੀ. ਸਿੰਘ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਹੈ ਕਿ ਉਹ ਅਸਲ ਅਰਥਾਂ ਵਿਚ ਕਰਮਯੋਗੀ ਸਨ ਤੇ ਸਾਰੀ ਉਮਰ ਕਿਰਤ ਕਰਦਿਆਂ ਉਨ੍ਹਾਂ ਕਲਮ ਨੂੰ ਵੀ ਨਾਲ- ਨਾਲ ਤੋਰਿਆ। ਸਾਬਕਾ ਵਾਈਸ ਚਾਂਸਲਰ ਡਾ. ਕੇ.ਐਸ. ਔਲਖ, ਡਾ. ਐਸ.ਐਸ. ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਆਤਮਜੀਤ ਸਿੰਘ, ਡਾ. ਸੁਰਜੀਤ ਸਿੰਘ ਭੱਟੀ, ਪ੍ਰਿੰ. ਸਰਵਣ ਸਿੰਘ, ਵਰਿਆਮ ਸਿੰਘ ਸੰਧੂ, ਡਾ. ਲਖਵਿੰਦਰ ਜੌਹਲ, ਸ਼ਮਸ਼ੇਰ ਸਿੰਘ ਸੰਧੂ, ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਸਹਿਜਪ੍ਰੀਤ ਸਿੰਘ ਮਾਂਗਟ, ਅਜਮੇਰ ਸਿੱਧੂ, ਰਵਿੰਦਰ ਸਹਿਰਾਅ, ਕੁਲਦੀਪ ਸਿੰਘ ਸਰਾਂ ਤੇ ਬਲਦੇਵ ਸਿੰਘ ਢੀਂਡਸਾ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਯਾਤਰਾ ਦਾ ਲੁਧਿਆਣਾ ਸਮੇਤ ਕਈ ਥਾਵਾਂ ’ ਤੇ ਸਵਾਗਤ ਅਗਲੀ ਖ਼ਬਰ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ ਮਾਡਲ ਟਾਊਨ ਐਕਸਟੈਨਸ਼ਨ ਸੜਕ ’ਤੇ ਬਣਿਆ ਵੱਡਾ ਡੂੰਘਾ ਖੱਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।