31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਐੱਸ.ਜੀ.ਜੀ. ਗਰਲਜ਼ ਕਾਲਜ ਰਾਏਕੋਟ ਵਿਖੇ ‘ਰਾਸ਼ਟਰੀ ਖੇਡ ਦਿਵਸ’ ਧੂਮਧਾਮ ਨਾਲ ਮਨਾਇਆ

ਰਾਏਕੋਟ, 30 ਅਗਸਤ (ਬਲਵਿੰਦਰ ਸਿੰਘ ਲਿੱਤਰ) ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ‘ਰਾਸ਼ਟਰੀ ਖੇਡ ਦਿਵਸ’ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਵਿਸਰ ਰਹੀਆਂ ਰਵਾਇਤੀ ਖੇਡਾਂ ਨਾਲ ਜੋੜ੍ਹਨ ਦੇ ਮਨੋਰਥ ਨਾਲ ਵਿਰਾਸਤੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ।

ਅਜੀਤ ਡੈਸਕ 31-08-2026
ਰਾਏਕੋਟ, 30 ਅਗਸਤ (ਬਲਵਿੰਦਰ ਸਿੰਘ ਲਿੱਤਰ) ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ‘ਰਾਸ਼ਟਰੀ ਖੇਡ ਦਿਵਸ’ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਵਿਸਰ ਰਹੀਆਂ ਰਵਾਇਤੀ ਖੇਡਾਂ ਨਾਲ ਜੋੜ੍ਹਨ ਦੇ ਮਨੋਰਥ ਨਾਲ ਵਿਰਾਸਤੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਬੜੇ ਚਾਅ ਅਤੇ ਜੋਸ਼ ਨਾਲ ਵੱਖ-ਵੱਖ ਪੁਰਾਤਨ ਖੇਡਾਂ ਵਿਚ ਹਿੱਸਾ ਲਿਆ। ਇਸ ਮੌਕੇ ਪੰਜਾਬੀ ਸੱਭਿਆਚਾਰ ਦੀ ਨਿਸ਼ਾਨੀ ਮੰਨੀਆਂ ਜਾਂਦੀਆਂ ਰਵਾਇਤੀ ਖੇਡਾਂ ਜਿਵੇਂਕਿ ਰੱਸਾ ਟੱਪਣਾ, ਕਿੱਕਲੀ, ਭੰਡਾ ਭੰਡਾਰੀਆ, ਗੀਟੇ, ਕੋਟਲਾ ਛਪਾਕੀ, ਪੀਚੋ, ਬਾਂਦਰਕੀਲਾ, ਤਿੰਨ ਟੰਗੀ ਰੇਸ ਅਤੇ ਸਾਈਕਲ ਦਾ ਟਾਇਰ ਭਜਾਉਣਾ ਆਦਿ ਦੇ ਰੋਚਕ ਮੁਕਾਬਲੇ ਕਰਵਾਏ ਗਏ। ਵਿਦਿਆਰਥਣਾਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਭ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਮੌਜੂਦ ਦਰਸ਼ਕਾਂ ਅਤੇ ਵਿਦਿਆਰਥਣਾਂ ਨੇ ਤਾਲੀਆਂ ਦੀ ਗੂੰਜ ਨਾਲ ਖਿਡਾਰੀਆਂ ਦਾ ਭਰਪੂਰ ਹੌਂਸਲਾ ਵਧਾਇਆ, ਜਿਸ ਨਾਲ ਪੂਰਾ ਮਾਹੌਲ ਖੇਡ ਰੰਗ ਵਿਚ ਰੰਗਿਆ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਰਜਨੀ ਬਾਲਾ ਨੇ ਕਿਹਾ ਕਿ ਸਾਡੀਆਂ ਵਿਰਾਸਤੀ ਖੇਡਾਂ ਕੇਵਲ ਮਨੋਰੰਜਨ ਦਾ ਸਾਧਨ ਹੀ ਨਹੀਂ ਹਨ, ਸਗੋਂ ਇਹ ਸਾਡੇ ਪੰਜਾਬੀ ਸੱਭਿਆਚਾਰ ਅਤੇ ਪੁਰਾਤਨ ਵਿਰਾਸਤ ਦਾ ਇੱਕ ਅਹਿਮ ਹਿੱਸਾ ਹਨ। ਅਜਿਹੇ ਸਮਾਗਮ ਵਿਦਿਆਰਥਣਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਅਤੇ ਸੱਭਿਆਚਾਰਕ ਪਛਾਣ ਨਾਲ ਮਜ਼ਬੂਤੀ ਨਾਲ ਜੋੜਦੇ ਹਨ।ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਜਿੰਦਰ ਕੌੜਾ, ਮੀਤ ਪ੍ਰਧਾਨ ਰਵਿੰਦਰ ਜੋਸ਼ੀ ਅਤੇ ਜਨਰਲ ਸਕੱਤਰ ਸੁਨੀਲ ਸ਼ਰਮਾ ਵਲੋਂ ਵੀ ਇਸ ਸਫ਼ਲ ਆਯੋਜਨ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਰਾਸ਼ਟਰੀ ਖੇਡ ਦਿਵਸ ਵਿਦਿਆਰਥਣਾਂ ਲਈ ਆਪਣੀ ਸੱਭਿਆਚਾਰਕ ਵਿਰਾਸਤ ਨੂੰ ਮਾਣਨ ਅਤੇ ਖੇਡ ਭਾਵਨਾ ਨੂੰ ਵਧਾਉਣ ਦਾ ਇੱਕ ਸੁਖਾਵਾਂ ਅਤੇ ਯਾਦਗਾਰੀ ਤਜੁਰਬਾ ਹੋ ਨਿੱਬੜਿਆ। ਉਨ੍ਹਾਂ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਮਿਸ ਸੰਦੀਪ ਕੌਰ ਅਤੇ ਐੱਨ.ਐਸ.ਐਸ. ਯੂਨਿਟ ਦੇ ਇੰਚਾਰਜ ਸ਼੍ਰੀਮਤੀ ਸਤਵੀਰ ਕੌਰ ਅਤੇ ਮਿਸਿਜ਼ ਸ਼ਿਲਪਾ ਗੋਇਲ ਦੇ ਇਸ ਉੱਦਮ ਦੀ ਭਰਪੂਰ ਪ੍ਰਸੰਸਾ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਮਾਗਮ ਦੇ ਅਖ਼ੀਰ ਵਿਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ‘ਆਪ’ ਆਗੂ ਜਰਨੈਲ ਸਿੰਘ ਬਰਾੜ ਨਹੀਂਂ ਰਹੇ ਅਗਲੀ ਖ਼ਬਰ ਰੋਟਰੀ ਕਲੱਬ ਰਾਏਕੋਟ ਵਲੋਂ ਜਿਗਰ, ਗੈਸ ਅਤੇ ਤੇਜ਼ਾਬ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।