01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਔਰਤਾਂ ਸਮੇਤ ਤਿੰਨ ਦੀ ਮੌਤ

ਲੁਧਿਆਣਾ, 31 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਘੰਟਾ ਘਰ ਚੌਕ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ।

ਅਜੀਤ ਡੈਸਕ 01-09-2026
ਲੁਧਿਆਣਾ, 31 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਘੰਟਾ ਘਰ ਚੌਕ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਸ਼ਨਾਖ਼ਤ ਬੇਬੀ ਕੁਮਾਰ ਯਾਦਵ ਵਜੋਂ ਕੀਤੀ ਗਈ ਹੈ, ਦੀ ਉਮਰ 21 ਸਾਲ ਦੇ ਕਰੀਬ ਸੀ। ਪੁਲਿਸ ਅਨੁਸਾਰ ਮੂਲ ਰੂਪ ਵਿਚ ਬੇਬੀ ਕੁਮਾਰੀ ਯਾਦਵ ਉਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ ਅਤੇ ਪਿਛਲੇ ਕੁੱਝ ਸਮੇਂ ਤੋਂ ਉਹ ਬੱਸ ਸਟੈਂਡ ਨੇੜੇ ਰਹਿ ਰਹੀ ਸੀ। ਘਟਨਾ ਅੱਜ ਸਵੇਰੇ ਉਸ ਵਕਤ ਵਾਪਰੀ, ਜਦੋਂ ਮ੍ਰਿਤਕ ਔਰਤ ਆਪਣੀ ਦੋ ਸਾਲ ਦੀ ਲੜਕੀ ਨਾਲ ਘੰਟਾ ਘਰ ਚੌਕ ਨੇੜੇ ਜਾ ਰਹੀ ਸੀ ਕਿ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ। ਇਹ ਟਰੱਕ ਸਾਮਾਨ ਨਾਲ ਲੱਦਿਆ ਹੋਇਆ ਸੀ। ਅੱਖੀਂ ਦੇਖਣ ਵਾਲੇ ਲੋਕਾਂ ਮੁਤਾਬਿਕ ਟਰੱਕ ਦੀ ਰਫ਼ਤਾਰ ਇਨੀਂ ਜ਼ਿਆਦਾ ਤੇਜ਼ ਸੀ ਕਿ ਚਾਲਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਸੜਕ ‘ਤੇ ਜਾ ਰਹੀ ਮਾਂ-ਧੀ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ ਵਿਚ ਜ਼ਖਮੀ ਹੋਈ ਲੜਕੀ ਦੀ ਹਾਲਤ ਵੀ ਗੰਭੀਰ ਦੱਸੀ ਜਾਂਦੀ ਹੈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਹੈ ਅਤੇ ਟਰੱਕ ਵੀ ਕਬਜ਼ੇ ਵਿਚ ਲੈ ਲਿਆ। ਦੂਜੇ ਮਾਮਲੇ ਵਿਚ ਫੋਕਲ ਪੁਆਇੰਟ ਵਿਚ ਹੋਏ ਇਕ ਸੜਕ ਹਾਦਸੇ ਵਿਚ ਆਰਤੀ ਦੇਵੀ 32 ਸਾਲ ਦੀ ਮੌਤ ਹੋ ਗਈ। ਆਰਤੀ ਦੇਵੀ ਆਪਣੇ ਪਤੀ ਜੈ ਸ਼ੰਕਰ ਨਾਲ ਸਕੂਟਰੀ ‘ਤੇ ਜਾ ਰਹੀ ਸੀ ਕਿ ਤੇਜ਼ ਰਫ਼ਤਾਰ ਟਰਾਲੇ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਸ ਜੀ ਮੌਕੇ ‘ਤੇ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿਚ ਟਰਾਲਾ ਚਾਲਕ ਦਲਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਹ ਰਾਏਕੋਟ ਦਾ ਰਹਿਣ ਵਾਲਾ ਹੈ। ਤੀਜੇ ਮਾਮਲੇ ਵਿਚ ਮੁੰਡੀਆਂ ਕਲਾਂ ਨੇੜੇ ਹੋਏ ਸੜਕ ਹਾਦਸੇ ਵਿਚ ਨਵੀਨ ਕੁਮਾਰ 31 ਸਾਲ ਦੀ ਮੌਤ ਹੋ ਗਈ। ਨਵੀਨ ਕੁਮਾਰ ਪ੍ਰਾਇਮਰੀ ਸਕੂਲ ਨੇੜੇ ਜਾ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਨਵੀਨ ਕੁਮਾਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਵਲੋਂ ਇਸ ਮਾਮਲੇ ਵਿਚ ਚਾਲਕ ਪਵਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਹਨਾਂ ਸਾਰੇ ਮਾਮਲਿਆਂ ਵਿਚ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤੀਆਂ ਹਨ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜੀ.ਐਸ.ਟੀ. ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ’ਤੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।