ਕਿਸਾਨ ਮਜ਼ਦੂਰ ਮੋਰਚਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
ਲੁਧਿਆਣਾ, 31 ਅਗਸਤ (ਜਸਵਿੰਦਰ ਸਿੰਘ)-ਕਿਸਾਨ ਮਜ਼ਦੂਰ ਮੋਰਚਾ ਭਾਰਤ ਪੰਜਾਬ ਚੈਪਟਰ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕਿਸਾਨੀ ਨਾਲ ਸਬੰਧਿਤ ਮੰਗਾਂ ਸਬੰਧੀ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ ਹੈ।
ਲੁਧਿਆਣਾ, 31 ਅਗਸਤ (ਜਸਵਿੰਦਰ ਸਿੰਘ)-ਕਿਸਾਨ ਮਜ਼ਦੂਰ ਮੋਰਚਾ ਭਾਰਤ ਪੰਜਾਬ ਚੈਪਟਰ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕਿਸਾਨੀ ਨਾਲ ਸਬੰਧਿਤ ਮੰਗਾਂ ਸਬੰਧੀ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ ਹੈ। ਪ੍ਰਧਾਨ ਗਿੱਲ ਨੇ ਕਿਹਾ ਕਿ ਕਿਸਾਨੀ ਨਾਲ ਸੰਬੰਧਿਤ ਮੰਗਾਂ ਲਈ ਸਰਕਾਰ ਕਿਸਾਨ ਮਜ਼ਦੂਰ ਮੋਰਚਾ ਭਾਰਤ ਪੰਜਾਬ ਚੈਪਟਰ ਨਾਲ ਗੱਲਬਾਤ ਕਰਕੇ ਕੋਈ ਹੱਲ ਕੱਢੇ। ਜੇਕਰ ਸਰਕਾਰ ਗੱਲਬਾਤ ਦਾ ਰਸਤਾ ਤਿਆਰ ਨਹੀਂ ਕਰਦੀ ਤਾਂ ਮੋਰਚੇ ਨੂੰ ਮਜਬੂਰੀ ਵੱਸ ਸੰਘਰਸ਼ ਦੇ ਰਸਤੇ ’ਤੇ ਚੱਲਣਾ ਪਵੇਗਾ। ਸੰਘਰਸ਼ ਦੇ ਪਹਿਲੇ ਪੜਾਅ ਵਿਚ ਪੰਜਾਬ ਸਰਕਾਰ ਦੇ ਚੋਣਵੇਂ ਮੰਤਰੀਆਂ ਦੇ ਘਰਾਂ ਦੇ ਬਾਹਰ 14 ਸਤੰਬਰ ਤੋਂ 5 ਰੋਜ਼ਾ ਧਰਨੇ ਦਿੱਤੇ ਜਾਣਗੇ। ਜੇਕਰ ਫਿਰ ਵੀ ਕੋਈ ਗੱਲ ਨਹੀਂ ਬਣਦੀ ਤਾਂ ਉਸ ਤੋਂ ਬਾਅਦ ਰੇਲਾਂ ਦੇ ਚੱਕੇ ਜਾਮ ਕੀਤੇ ਜਾਣਗੇ। ਪ੍ਰਧਾਨ ਗਿੱਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਜ਼ਰੂਰ ਕੋਈ ਨਾ ਕੋਈ ਹੱਲ ਕੱਢੇਗੀ ਤਾਂ ਜੋ ਕਿਸਾਨਾਂ ਨੂੰ ਸੰਘਰਸ਼ ਦੇ ਰਸਤੇ ’ਤੇ ਨਾ ਚੱਲਣਾ ਪਵੇ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੇ ਗਿਣਤੀ ਵਿਚ ਕਿਸਾਨ ਸਾਥੀ ਹਾਜ਼ਰ ਸਨ।