ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਭਾਜਪਾ ਦਫ਼ਤਰ ਬਾਹਰ ਕੀਤੇ ਪ੍ਰਦਰਸ਼ਨ ਦੌਰਾਨ ਸਥਿਤੀ ਬਣੀ ਤਣਾਅਪੂਰਨ
ਲੁਧਿਆਣਾ, 1 ਸਤੰਬਰ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਵਲੋਂ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਰਾਮਵੀਰ ਬਿਧੂੜੀ, ਯੋਗੇਂਦਰ ਚੰਡੋਲੀਆ ਅਤੇ ਕਮਲਜੀਤ ਸ਼ਹਿਰਾਵਤ ਵਲੋਂ ’84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਅਤੇ ਸ਼ਰਧਾਂਜਲੀ ਦੇਣ ਦੇ ਮਾਮਲੇ ਦੇ ਵਿਰੋਧ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਰੋਸ ਵਜੋਂ ਅੱਜ ਦਾਣਾ ਮੰਡੀ ਗਿੱਲ ਰੋਡ ਸਥਿਤ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਵੱਡੀ ਗਿਣਤੀ ’ਚ ਇਕੱਠੇ ਹੋਏ ਆਪ ਆਗੂਆਂ ਅਤੇ ਵਰਕਰਾਂ ਵਲੋਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਲੁਧਿਆਣਾ, 1 ਸਤੰਬਰ (ਡਾ.ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਵਲੋਂ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਰਾਮਵੀਰ ਬਿਧੂੜੀ, ਯੋਗੇਂਦਰ ਚੰਡੋਲੀਆ ਅਤੇ ਕਮਲਜੀਤ ਸ਼ਹਿਰਾਵਤ ਵਲੋਂ ’84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਅਤੇ ਸ਼ਰਧਾਂਜਲੀ ਦੇਣ ਦੇ ਮਾਮਲੇ ਦੇ ਵਿਰੋਧ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਰੋਸ ਵਜੋਂ ਅੱਜ ਦਾਣਾ ਮੰਡੀ ਗਿੱਲ ਰੋਡ ਸਥਿਤ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਵੱਡੀ ਗਿਣਤੀ ’ਚ ਇਕੱਠੇ ਹੋਏ ਆਪ ਆਗੂਆਂ ਅਤੇ ਵਰਕਰਾਂ ਵਲੋਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਆਪ ਆਗੂਆਂ ਵਲੋਂ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਉਦੋਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਭਾਜਪਾ ਅਤੇ ਆਪ ਆਗੂ ਆਹਮੋ-ਸਾਹਮਣੇ ਹੋ ਗਏ। ਮੌਕੇ ’ਤੇ ਤੈਨਾਤ ਭਾਰੀ ਪੁਲਿਸ ਬਲ ਨੇ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਅਤੇ ਵਿੱਤ ਕਮੇਟੀ ਦੇ ਚੇਅਰਮੈਨ ਜਤਿੰਦਰ ਖੰਗੂੜਾ ਦੀ ਅਗਵਾਈ ਵਿਚ ਵਰਕਰ ਗਿੱਲ ਰੋਡ ਦੀ ਦਾਣਾ ਮੰਡੀ ਵਿਖੇ ਇਕੱਠੇ ਹੋਏ ਅਤੇ ਭਾਜਪਾ ਦਫ਼ਤਰ ਵੱਲ ਮਾਰਚ ਕੱਢ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ, ਹਲਕਾ ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਹਲਕਾ ਦਾਖਾ ਦੇ ਹਲਕਾ ਇੰਚਾਰਜ ਡਾ. ਕੇ.ਐਨ.ਐਸ. ਕੰਗ ਸਮੇਤ ਲੁਧਿਆਣਾ ਦਿਹਾਤੀ ਪ੍ਰਧਾਨ ਤੇਜਪਾਲ ਗਿੱਲ, ਗੁਰਦਰਸ਼ਨ ਘੁੱਲੀ, ਦਿਹਾਤੀ ਸਕੱਤਰ ਵਿਜੇ ਬੈਕਟਰ ਅਤੇ ਲੁਧਿਆਣਾ ਸ਼ਹਿਰੀ ਦੀ ਸੀਨੀਅਰ ਸਕੱਤਰ ਨਿਧੀ ਗੁਪਤਾ ਵੀ ਮੌਜੂਦ ਸਨ। ਇਸ ਮੌਕੇ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਧਰਤੀ ਹੈ। ’84 ਦੇ ਕਤਲੇਆਮ ਤੋਂ ਪੀੜਤ ਸਿੱਖ ਪਰਿਵਾਰਾਂ ਦੇ ਦਰਦ ਨੂੰ ਠੇਸ ਪਹੁੰਚਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ। ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਿਚ ਭਾਜਪਾ ਸੰਸਦ ਮੈਂਬਰਾਂ ਦੀ ਸ਼ਮੂਲੀਅਤ ਨੇ ਪੀੜਤ ਪਰਿਵਾਰਾਂ ਦੇ ਹਿਰਦਿਆਂ ਨੂੰ ਹੋਰ ਵੀ ਵਲੂੰਧਰਿਆ ਹੈ। ਭਾਜਪਾ ਅਤੇ ਕਾਂਗਰਸ ਨੇ ਪੰਜਾਬ ਦੇ ਖ਼ਿਲਾਫ਼ ਸਿਆਸੀ ਹੱਥ ਮਿਲਾ ਲਿਆ ਹੈ, ਪਰ ਪੰਜਾਬ ਦੇ ਲੋਕ ਅਜਿਹੀ ਰਾਜਨੀਤੀ ਨੂੰ ਕਦੇ ਵੀ ਪ੍ਰਵਾਨ ਨਹੀਂ ਕਰਨਗੇ। ਇਸ ਪ੍ਰਦਰਸ਼ਨ ਵਿਚ ਆਪ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਐਮਪੀ ਜਵੱਦੀ, ਯੂਥ ਵਿੰਗ ਸੂਬਾ ਸੰਯੁਕਤ ਸਕੱਤਰ ਵਿੱਕੀ ਚਾਹਲ, ਸੰਨੀ ਬੇਦੀ, ਗੁਰਵੀਰ ਬਾਜਵਾ ਗੋਲੂ, ਕਰਨ ਸਿਉੜਾ, ਸੁਖਮਿੰਦਰ ਸੋਨੀ, ਮਨਜੀਤ ਗਿੱਲ, ਹਰਸਿਮਰਨ ਮਲਹੋਤਰਾ, ਮਾਲਵਾ ਜ਼ੋਨ ਦੀ ਪ੍ਰਧਾਨ ਆਜਿੰਦਰ ਪਾਲ ਕੌਰ, ਲੁਧਿਆਣਾ ਮਹਿਲਾ ਵਿੰਗ ਦੀ ਪ੍ਰਧਾਨ ਮਨੀਸ਼ਾ ਕਪੂਰ, ਡਾਇਰੈਕਟਰ ਰਵਿੰਦਰ ਪਾਲ ਸਿੰਘ ਪਾਲੀ, ਚੇਅਰਮੈਨ ਪਰਮਪਾਲ ਸਿੰਘ ਬਾਵਾ, ਮੀਡੀਆ ਇੰਚਾਰਜ ਪੁਨੀਤ ਸਾਹਨੀ, ਸੁਖਵਿੰਦਰ ਸਿੰਘ ਚੁੱਘ, ਪ੍ਰਭਜੀਤ ਸਿੰਘ ਕਰਨ, ਦਵਿੰਦਰ ਸਿੰਘ ਸੱਗੂ, ਚੇਅਰਮੈਨ ਗੁਰਜੀਤ ਸਿੰਘ ਗਿੱਲ, ਕਪਿਲ ਸਿੱਧੂ, ਰਾਜ਼ੀ ਸਾਹਨੇਵਾਲ, ਪ੍ਰਦੀਪ ਖਾਲਸਾ, ਚੇਤਨ ਥਾਪਰ, ਚੇਅਰਮੈਨ ਤਰਸੇਮ ਭਿੰਡਰ, ਰਾਜੂ ਕਨੌਜੀਆ, ਬਿੰਦੀਆ ਮੈਦਾਨ, ਜਗਰੂਪ ਸਿੰਘ ਸੇਹ, ਵਰਿੰਦਰ ਸਿੰਘ ਗਿੱਲ ਬਿਨੀ, ਸੰਦੀਪ ਮਿਸ਼ਰਾ, ਅਜੇ ਮਿੱਤਲ, ਬਲਬੀਰ ਚੌਧਰੀ ਅਤੇ ਹੋਰ ਕਈ ਸਾਥੀ ਮੌਜੂਦ ਸਨ।