02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਐਫ.ਆਈ.ਆਰ. ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਕਿਹਾ, ਕੇਂਦਰ ਦੀ ਮੋਦੀ ਸਰਕਾਰ ਰਾਹੁਲ ਗਾਂਧੀ ਤੋਂ ਡਰਨ ਲੱਗੀ

ਲੁਧਿਆਣਾ, 1 ਸਤੰਬਰ (ਜਤਿੰਦਰ ਭੰਬੀ)-ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਹਲਦਵਾਨੀ, ਉੱਤਰਾਖੰਡ ਵਿਖੇ ਹੋਏ ਸਮਾਗਮ ਤੋਂ ਬਾਅਦ ਸਮਾਗਮ ਵਾਲੀ ਥਾਂ ਦੇ ਕਥਿਤ ‘ਸ਼ੁੱਧੀਕਰਨ’ ਦੀ ਘਟਨਾ ਦੇ ਵਿਰੋਧ ਵਿਚ ਰਾਹੁਲ ਗਾਂਧੀ ਵਲੋਂ ਦਿੱਤੇ ਗਏ ਬਿਆਨ ’ਤੇ ‘ਸ਼ੁੱਧੀਕਰਨ’ ਵਾਲਿਆਂ ’ਤੇ ਕਾਰਵਾਈ ਕਰਨ ਦੀ ਬਜਾਏ ਇਸ ਮਾਮਲੇ ਨੂੰ ਲੈ ਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਹੀ ਮੁਕੱਦਮਾ ਦਰਜ ਕਰਨ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਵਲੋਂ ਟਿੱਬਾ ਰੋਡ ਵਿਖੇ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕਾਂਗਰਸੀ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਖੁੱਲ ਕੇ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 02-09-2026
ਲੁਧਿਆਣਾ, 1 ਸਤੰਬਰ (ਜਤਿੰਦਰ ਭੰਬੀ)-ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਹਲਦਵਾਨੀ, ਉੱਤਰਾਖੰਡ ਵਿਖੇ ਹੋਏ ਸਮਾਗਮ ਤੋਂ ਬਾਅਦ ਸਮਾਗਮ ਵਾਲੀ ਥਾਂ ਦੇ ਕਥਿਤ ‘ਸ਼ੁੱਧੀਕਰਨ’ ਦੀ ਘਟਨਾ ਦੇ ਵਿਰੋਧ ਵਿਚ ਰਾਹੁਲ ਗਾਂਧੀ ਵਲੋਂ ਦਿੱਤੇ ਗਏ ਬਿਆਨ ’ਤੇ ‘ਸ਼ੁੱਧੀਕਰਨ’ ਵਾਲਿਆਂ ’ਤੇ ਕਾਰਵਾਈ ਕਰਨ ਦੀ ਬਜਾਏ ਇਸ ਮਾਮਲੇ ਨੂੰ ਲੈ ਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਹੀ ਮੁਕੱਦਮਾ ਦਰਜ ਕਰਨ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਵਲੋਂ ਟਿੱਬਾ ਰੋਡ ਵਿਖੇ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕਾਂਗਰਸੀ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਖੁੱਲ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਜੇ ਤਲਵਾੜ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਹਲਦਵਾਨੀ ਵਿਖੇ ਹੋਏ ਸਮਾਗਮ ਤੋਂ ਬਾਅਦ ਜਿਸ ਤਰ੍ਹਾਂ ਸਮਾਗਮ ਵਾਲੀ ਥਾਂ ਦਾ ‘ਸ਼ੁੱਧੀਕਰਨ’ ਕੀਤੇ ਜਾਣ ਦੀ ਘਟਨਾ ਸਾਹਮਣੇ ਆਉਣ ’ਤੇ ਸ਼ੁੱਧੀਕਰਨ ਕਰਨ ਵਾਲਿਆਂ ਖ਼ਿਲਾਫ਼ ਭਾਜਪਾ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਇਸ ਘਟਨਾ ਦੇ ਵਿਰੋਧ ਵਿਚ ਰਾਹੁਲ ਗਾਂਧੀ ਵਲੋਂ ਪੱਤਰਕਾਰ ਵਾਰਤਾ ਦੌਰਾਨ ਕਰਨ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰਨਾ ਨਿੰਦਣਯੋਗ ਹੈ। ਤਲਵਾੜ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਵਲੋਂ ਅਜਿਹੇ ਮਾਮਲਿਆਂ ਵਿਚ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ। ਕਾਂਗਰਸ ਪਾਰਟੀ ਅਜਿਹੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗੀ, ਜਿਸ ਨਾਲ ਸਮਾਜ ਵਿਚ ਜਾਤ-ਪਾਤ ਦੇ ਆਧਾਰ ’ਤੇ ਭੇਦਭਾਵ ਦੀ ਭਾਵਨਾ ਨੂੰ ਹਲਾਸ਼ੇਰੀ ਮਿਲੇ। ਇਸ ਮੌਕੇ ਸੁਰਿੰਦਰ ਕੌਰ, ਨਿੱਕੀ ਰਿਐਤ, ਪਵਨ ਦੀਵਾਨ ਅਤੇ ਹੋਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਸਮਾਜ ਵਿਚ ਬਰਾਬਰੀ, ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਦਾ ਸੁਨੇਹਾ ਦੇਣ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ।
ਪਿਛਲੀ ਖ਼ਬਰ ਸੀਸੂ ਬੀ.ਐਨ.ਜੀ. ਦੀ ਮੀਟਿੰਗ ’ਚ ਉਦਯੋਗਿਕ ਨੀਤੀ-2026 ਅਤੇ ਕਾਰੋਬਾਰ ਦੇ ਨਵੇਂ ਮੌਕਿਆਂ ’ਤੇ ਹੋਈ ਚਰਚਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਭਾਜਪਾ ਦਫ਼ਤਰ ਬਾਹਰ ਕੀਤੇ ਪ੍ਰਦਰਸ਼ਨ ਦੌਰਾਨ ਸਥਿਤੀ ਬਣੀ ਤਣਾਅਪੂਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।