02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਲੋਕਾਂ ਦਾ ਭਰੋਸਾ ਅਤੇ ਉਮੀਦਾਂ ਦਾ ਪ੍ਰਤੀਕ - ਸ਼ਿਵਾਲਿਕ

ਲਾਡੋਵਾਲ, 1 ਸਤੰਬਰ (ਬਲਬੀਰ ਸਿੰਘ ਰਾਣਾ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਰਿਵਾਇਤੀ ਪਾਰਟੀਆਂ ਤੋਂ ਦੁਖੀ ਅਤੇ ਸਤਾਏ ਹੋਏ ਹਰ ਵਰਗ ਦੇ ਲੋਕਾਂ ਲਈ ਭਰੋਸਾ ਅਤੇ ਉਮੀਦਾਂ ਦਾ ਪ੍ਰਤੀਕ ਹੈ, ਕਿਉਂਕਿ ਇਸ ਪਾਰਟੀ ਨੇ ਪੰਜਾਬ ਭਰ ਵਿਚ ਹਮੇਸ਼ਾ ਪੰਜਾਬ, ਪੰਜਾਬੀ, ਪੰਜਾਬੀਅਤ, ਕਿਸਾਨਾਂ, ਵਪਾਰੀਆਂ, ਨੌਜਵਾਨਾਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਪਿੰਡ ਬੋਂਕੜ ਡੋਗਰਾਂ ਵਿਖੇ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ।

ਅਜੀਤ ਡੈਸਕ 02-09-2026
ਲਾਡੋਵਾਲ, 1 ਸਤੰਬਰ (ਬਲਬੀਰ ਸਿੰਘ ਰਾਣਾ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਰਿਵਾਇਤੀ ਪਾਰਟੀਆਂ ਤੋਂ ਦੁਖੀ ਅਤੇ ਸਤਾਏ ਹੋਏ ਹਰ ਵਰਗ ਦੇ ਲੋਕਾਂ ਲਈ ਭਰੋਸਾ ਅਤੇ ਉਮੀਦਾਂ ਦਾ ਪ੍ਰਤੀਕ ਹੈ, ਕਿਉਂਕਿ ਇਸ ਪਾਰਟੀ ਨੇ ਪੰਜਾਬ ਭਰ ਵਿਚ ਹਮੇਸ਼ਾ ਪੰਜਾਬ, ਪੰਜਾਬੀ, ਪੰਜਾਬੀਅਤ, ਕਿਸਾਨਾਂ, ਵਪਾਰੀਆਂ, ਨੌਜਵਾਨਾਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਪਿੰਡ ਬੋਂਕੜ ਡੋਗਰਾਂ ਵਿਖੇ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਹਰ ਵਰਗ ਦੇ ਲੋਕ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੀਤੀਆਂ ਅਤੇ ਸੋਚ ਤੋਂ ਪ੍ਰਭਾਵਿਤ ਹੋ ਕੇ ਥੰਮ੍ਹ ਬਣ ਕੇ ਨਾਲ ਖੜ ਰਹੀਆਂ ਹਨ, ਕਿਉਂਕਿ ਲੋਕ ਇਕ ਨਵੇਂ, ਸਿਧਾਂਤਕ ਅਤੇ ਲੋਕ-ਪੱਖੀ ਬਦਲ ਦੀ ਭਾਲ ਕਰ ਰਹੇ ਹਨ, ਜੋ ਔਕੜਾਂ, ਮੁਸੀਬਤਾਂ ਵੇਲੇ ਉਨ੍ਹਾਂ ਦੀ ਬਾਂਹ ਫੜ ਸਕੇ। ਸ਼ਿਵਾਲਿਕ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਗੰਧਲੀ ਰਾਜਨੀਤੀ ’ਚੋਂ ਨਿਕਲ ਕੇ ਸਾਫ਼-ਸੁਥਰੀ, ਇਮਾਨਦਾਰ ਅਤੇ ਜਵਾਬਦੇਹ ਵਾਲੀ ਰਾਜਨੀਤੀ ਚਾਹੁੰਦੇ ਹਨ, ਜਿਸ ਕਰਕੇ ਪੰਜਾਬ ਦੇ ਨੌਜਵਾਨਾਂ ਅਤੇ ਹਰ ਵਰਗ ਦੇ ਲੋਕਾਂ ਦਾ ਜਿਹੜਾ ਰੁਝਾਨ ਹੈ, ਉਹ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲ ਬੜੀ ਹੀ ਤੇਜ਼ੀ ਨਾਲ ਵੱਧ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਲੋਕਾਂ ਦੀ ਆਸਾਂ ’ਤੇ ਪੂਰਾ ਉਤਰਨ ਲਈ ਹਮੇਸ਼ਾ ਵਚਨ ਵੱਧ ਰਹੇਗਾ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਵੀ ਤਕੜਾ ਹੋ ਕੇ ਮਜ਼ਬੂਤੀ ਨਾਲ ਲੜੇਗਾ ਤਾਂ ਜੋ ਲੋਕਾਂ ਨੂੰ ਬਣਦਾ ਇਨਸਾਫ਼ ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਝੂਠੀਆਂ ਅਫ਼ਵਾਹਾਂ ਵਿਚ ਨਾ ਆਉਣ ਪੰਜਾਬ ਦੇ ਸੂਝਵਾਨ ਲੋਕ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਪਿੱਠ ’ਤੇ ਖੜੇ ਹਨ ਅਤੇ 2027 ਦੀਆਂ ਚੋਣਾਂ ਵਿਚ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ। ਇਸ ਮੌਕੇ ਜਥੇਦਾਰ ਅਮਰਜੀਤ ਸਿੰਘ ਬਾੜੇਵਾਲ, ਸਰਕਲ ਪ੍ਰਧਾਨ ਸ਼ਮਸ਼ੇਰ ਸਿੰਘ ਲਾਡੋਵਾਲ, ਰਜਿੰਦਰ ਸਿੰਘ ਲਾਡੋਵਾਲ, ਨਿਸ਼ਾਨ ਸਿੰਘ, ਸਤਨਾਮ ਸਿੰਘ, ਨਛੱਤਰ ਸਿੰਘ, ਬਗੀਚਾ ਸਿੰਘ, ਯੂਥ ਆਗੂ ਸਿਮਰਨਜੀਤ ਸਿੰਘ, ਮਨਪ੍ਰੀਤ ਸਿੰਘ, ਕੁਲਵੰਤ ਸਿੰਘ, ਹਰਪ੍ਰੀਤ ਸਿੰਘ, ਸੁਰਜੀਤ ਸਿੰਘ, ਨਾਹਰ ਸਿੰਘ ਕੁਤਬੇਵਾਲ, ਦੇਵ ਰਤਨ ਅਤੇ ਰਣਜੀਤ ਸਿੰਘ ਆਦਿ ਵੀ ਮੀਟਿੰਗ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਗਿਆਸਪੁਰਾ ’ ਚ ਦੁਕਾਨ ਦਾ ਸ਼ਟਰ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ ਅਗਲੀ ਖ਼ਬਰ ਸੀਸੂ ਬੀ.ਐਨ.ਜੀ. ਦੀ ਮੀਟਿੰਗ ’ਚ ਉਦਯੋਗਿਕ ਨੀਤੀ-2026 ਅਤੇ ਕਾਰੋਬਾਰ ਦੇ ਨਵੇਂ ਮੌਕਿਆਂ ’ਤੇ ਹੋਈ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।