02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 1 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਔਰਤ ਸਾਕਸ਼ੀ ਦੀ ਭੈਣ ਨਿਧੀ ਵਾਸੀ ਜਵਾਲਾ ਸਿੰਘ ਚੌਕ ਜੱਸੀਆਂ ਰੋਡ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਮ੍ਰਿਤਕ ਔਰਤ ਦੇ ਪਤੀ ਨਰਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ।

ਅਜੀਤ ਡੈਸਕ 02-09-2026
ਲੁਧਿਆਣਾ, 1 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਔਰਤ ਸਾਕਸ਼ੀ ਦੀ ਭੈਣ ਨਿਧੀ ਵਾਸੀ ਜਵਾਲਾ ਸਿੰਘ ਚੌਕ ਜੱਸੀਆਂ ਰੋਡ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਮ੍ਰਿਤਕ ਔਰਤ ਦੇ ਪਤੀ ਨਰਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੀ ਭੈਣ ਨੂੰ ਅਕਸਰ ਤੰਗ ਪਰੇਸ਼ਾਨ ਕਰਦਾ ਰਹਿੰਦਾ ਸੀ ਅਤੇ ਇਸ ਤੋਂ ਦੁਖੀ ਹੋ ਕੇ ਉਸਦੀ ਭੈਣ ਨੇ ਬੀਤੇ ਦਿਨ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਨਰਿੰਦਰ ਸਿੰਘ ਨੂੰ ਕੇਸ ਦਰਜ ਕਰਨ, ਉਪਰੰਤ ਕਾਬੂ ਕਰ ਲਿਆ ਹੈ ਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਜਦਕਿ ਸਾਕਸ਼ੀ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਚੋਰੀ ਦੀ ਵਾਰਦਾਤ ਲੁਧਿਆਣਾ, 1 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰੀਤਾ ਵਿਹਾਰ ਕਾਲੋਨੀ ਹੈਬੋਵਾਲ ਤੋਂ ਚੋਰਾਂ ਵਲੋਂ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ, ਲੈਪਟੋਪ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਪੁਲਿਸ ਵਲੋਂ ਇਸ ਸਬੰਧੀ ਘਰ ਦੀ ਮਾਲਕਣ ਮੰਜੂ ਬਾਲਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਰਿਵਾਰ ਨਾਲ ਬਾਹਰ ਗਈ ਹੋਈ ਸੀ ਤਾਂ ਚੋਰਾਂ ਵਲੋਂ ਘਰ ਵਿਚ ਦਾਖਲ ਹੋ ਕੇ ਅਲਮਾਰੀਆਂ ਦੇ ਤਾਲੇ ਤੋੜੇ ਅਤੇ ਉਥੇ ਇਹ ਪਿਆ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ।
ਪਿਛਲੀ ਖ਼ਬਰ ਡਿਪੂ ਹੋਲਡਰ ਯੂਨੀਅਨ ਦੀ ਕੇਂਦਰੀ ਫੂਡ ਸਪਲਾਈ ਮੰਤਰੀ ਨਾਲ ਮੀਟਿੰਗ 3 ਨੂੰ - ਅੜੈਚਾਂ ਅਗਲੀ ਖ਼ਬਰ ਕਾਰੋਬਾਰੀ ਤੋਂ ਲੁਟੇਰੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਹੋਏ ਫ਼ਰਾਰ ਤਨਖ਼ਾਹਾਂ ਨਾ ਮਿਲਣ ’ਤੇ 5 ਨੂੰ ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।