ਪਿੰਡ ਨੂਰਪੁਰ ਬੇਟ ਤੋਂ ਕਿਸਾਨ ਜਥੇਬੰਦੀ ਡਕੌਂਦਾ ਦੇ ਕਿਸਾਨ ਪੱਕਾ ਮੋਰਚਾ ਚੰਡੀਗੜ੍ਹ ਲਈ ਹੋਏ ਰਵਾਨਾ
ਲਾਡੋਵਾਲ, 1 ਸਤੰਬਰ (ਬਲਬੀਰ ਸਿੰਘ ਰਾਣਾ)- ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨਾ ਮੰਨੀਆਂ ਜਾਣ ’ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਮੁਤਾਬਿਕ ਨੇੜਲੇ ਪਿੰਡ ਨੂਰਪੁਰ ਬੇਟ ਤੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦਾ ਇਕ ਜਥਾ ਇਕਾਈ ਪ੍ਰਧਾਨ ਬਲਰਾਜ ਸਿੰਘ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਪੱਕੇ ਮੋਰਚੇ ਲਈ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਇਕਾਈ ਪ੍ਰਧਾਨ ਬਲਰਾਜ ਸਿੰਘ, ਸੁਸਾਇਟੀ ਦੇ ਪ੍ਰਧਾਨ ਰਘਵੀਰ ਸਿੰਘ ਗਿੱਲ ਅਤੇ ਇੰਦਰਜੀਤ ਸਿੰਘ ਗੋਰਸੀਆਂ ਹਾਕਮ ਰਾਏ ਨੇ ਦੱਸਿਆ ਕਿ ਸਾਡੀ ਜਥੇਬੰਦੀ ਦੇ ਮੈਂਬਰ ਤਦ ਤੱਕ ਵਾਰੀ ਵਾਰੀ ਚੰਡੀਗੜ੍ਹ ਪੱਕੇ ਮੋਰਚੇ ਵਿਚ ਜਾਂਦੇ ਅਤੇ ਆਉਂਦੇ ਰਹਿਣਗੇ, ਜਦ ਤੱਕ ਸੰਯੁਕਤ ਕਿਸਾਨ ਮੋਰਚੇ ’ਤੇ ਆਗੂ ਸਾਹਿਬਾਨ ਡਟੇ ਰਹਿਣਗੇ।
ਸ
ਸੰਤ ਸਤਿਨਾਮ ਸਿੰਘ ਉਦਾਸੀ
02-09-2026
ਲਾਡੋਵਾਲ, 1 ਸਤੰਬਰ (ਬਲਬੀਰ ਸਿੰਘ ਰਾਣਾ)- ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨਾ ਮੰਨੀਆਂ ਜਾਣ ’ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਮੁਤਾਬਿਕ ਨੇੜਲੇ ਪਿੰਡ ਨੂਰਪੁਰ ਬੇਟ ਤੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦਾ ਇਕ ਜਥਾ ਇਕਾਈ ਪ੍ਰਧਾਨ ਬਲਰਾਜ ਸਿੰਘ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਪੱਕੇ ਮੋਰਚੇ ਲਈ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਇਕਾਈ ਪ੍ਰਧਾਨ ਬਲਰਾਜ ਸਿੰਘ, ਸੁਸਾਇਟੀ ਦੇ ਪ੍ਰਧਾਨ ਰਘਵੀਰ ਸਿੰਘ ਗਿੱਲ ਅਤੇ ਇੰਦਰਜੀਤ ਸਿੰਘ ਗੋਰਸੀਆਂ ਹਾਕਮ ਰਾਏ ਨੇ ਦੱਸਿਆ ਕਿ ਸਾਡੀ ਜਥੇਬੰਦੀ ਦੇ ਮੈਂਬਰ ਤਦ ਤੱਕ ਵਾਰੀ ਵਾਰੀ ਚੰਡੀਗੜ੍ਹ ਪੱਕੇ ਮੋਰਚੇ ਵਿਚ ਜਾਂਦੇ ਅਤੇ ਆਉਂਦੇ ਰਹਿਣਗੇ, ਜਦ ਤੱਕ ਸੰਯੁਕਤ ਕਿਸਾਨ ਮੋਰਚੇ ’ਤੇ ਆਗੂ ਸਾਹਿਬਾਨ ਡਟੇ ਰਹਿਣਗੇ।ਇਸ ਮੌਕੇ ਇਕਾਈ ਪ੍ਰਧਾਨ ਬਲਰਾਜ ਸਿੰਘ, ਪਲਵਿੰਦਰ ਸਿੰਘ ਨੂਰਪੁਰ, ਹਰਦੀਪ ਸਿੰਘ ਮੁੰਡੀ, ਪ੍ਰਧਾਨ ਰਘਬੀਰ ਸਿੰਘ ਗਿੱਲ, ਇੰਦਰਜੀਤ ਸਿੰਘ ਗੋਰਸੀਆਂ ਹਾਕਮ ਰਾਏ, ਜਗਦੇਵ ਸਿੰਘ ਨੂਰਪੁਰ ਅਤੇ ਜਥੇਦਾਰ ਸੰਤੋਖ ਸਿੰਘ ਖਾਲਸਾ ਆਦਿ ਦਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ।