ਲੁਧਿਆਣਾ, 2 ਸਤੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਇੰਪਲਾਈਜ਼ ਯੂਨੀਅਨ, ਪੀ.ਏ.ਯੂ. ਟੀਚਰਜ਼ ਐਸੋਸੀਏਸ਼ਨ,ਪੀ.ਏ.ਯੂ. ਫੋਰਥ ਕਲਾਸ ਵਰਕਰਜ਼ ਯੂਨੀਅਨ ਅਤੇ ਪੀ.ਏ.ਯੂ. ਪੈਨਸ਼ਨਰ ਅਤੇ ਰਿਟਾਇਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਵਾਲੀਆ ਦੀ ਅਗਵਾਈ ਹੇਠ ਹੋਈ। ਮੀਟਿੰਗ ਉਪਰੰਤ ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਦੱਸਿਆ ਕਿ ਮੀਟਿੰਗ ਵਿਚ ਪੀ.ਏ.ਯੂ. ਦੇ ਸਮੂਹ ਮੁਲਾਜ਼ਮਾਂ ਵਲੋਂ ਚੰਡੀਗੜ੍ਹ ਵਿਖੇ ਸਾਂਝੀ ਐਕਸ਼ਨ ਕਮੇਟੀ ਵਲੋਂ ਕੀਤੀ ਮਹਾਂ ਰੈਲੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਲਈ ਅਤੇ ਮਹਾਂ ਬੰਦ ਦੀ ਕਾਲ ਦਾ ਸਮਰਥਨ ਕਰਕੇ ਸਮੂਹਿਕ ਛੁੱਟੀ ਲੈ ਕੇ ਯੂਨੀਵਰਸਿਟੀ ਦਾ ਕੰਮਕਾਜ ਪੂਰੀ ਤਰਾਂ ਠੱਪ ਕਰਨ ਲਈ ਧੰਨਵਾਦ ਮਤਾ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਸਮੂਹ ਜਥੇਬੰਦੀਆਂ ਵਲੋਂ ਸਾਂਝੀ ਐਕਸ਼ਨ ਕਮੇਟੀ ਦੇ ਝੰਡੇ ਥੱਲੇ ਕੀਤੇ ਜਾ ਰਹੇ ਸੰਘਰਸ਼ ਪ੍ਰਤੀ ਸਰਕਾਰ ਦੇ ਰਵੱਈਏ ਵਿਰੁੱਧ ਨਿਖੇਧੀ ਮਤਾ ਵੀ ਪਾਸ ਕੀਤਾ ਗਿਆ। ਪ੍ਰਧਾਨ ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਜਥੇਬੰਦੀਆਂ ਨਾਲ ਰੱਖੀ ਮੀਟਿੰਗ ਤੋਂ ਭੱਜ ਜਾਣਾ ਅਤੇ ਉਸ ਤੋਂ ਬਾਅਦ ਯੂਨੀਅਨ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਕਰਨਾ, ਸਰਕਾਰ ਦੀ ਬੌਖਲਾਹਟ ਦਾ ਨਤੀਜਾ ਹੈ। ਪੀ.ਏ.ਯੂ. ਇੰਪਲਾਈਜ਼ ਯੂਨੀਅਨ ਅਤੇ ਪੀ.ਏ.ਯੂ. ਦੀਆਂ ਬਾਕੀ ਮੁਲਾਜ਼ਮ ਜਥੇਬੰਦੀਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਅਤੇ ਪੀ.ਏ.ਯੂ. ਦੇ ਸਮੂਹ ਮੁਲਾਜ਼ਮ ਸੁਖਚੈਨ ਸਿੰਘ ਖਹਿਰਾ ਦੇ ਨਾਲ ਚਟਾਨ ਵਾਂਗ ਖੜੇ ਹਨ। ਸਾਂਝੀ ਐਕਸ਼ਨ ਕਮੇਟੀ ਵਲੋਂ ਭਵਿੱਖ ਵਿਚ ਜੋ ਵੀ ਸੰਘਰਸ਼ ਦੇ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਦਾ ਪੀ.ਏ.ਯੂ. ਇੰਪਲਾਈਜ਼ ਯੂਨੀਅਨ ਵਲੋਂ ਅਤੇ ਪੀ.ਏ.ਯੂ.ਫੋਰਥ ਕਲਾਸ ਵਰਕਰਜ਼ ਯੂਨੀਅਨ ਵਲੋਂ ਪੂਰਾ ਸਾਥ ਦਿੱਤਾ ਜਾਵੇਗਾ। ਮੀਟਿੰਗ ਵਿਚ ਮਨਮੋਹਨ ਸਿੰਘ ਜਨਰਲ ਸਕੱਤਰ, ਨਵਨੀਤ ਸ਼ਰਮਾ, ਨਰਿੰਦਰ ਸਿੰਘ ਸੇਖੋਂ, ਲਾਲ ਬਹਾਦਰ ਯਾਦਵ, ਰਣਜੀਤ ਸਿੰਘ ਖੋਸਾ, ਧਰਮਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ, ਗੁਰਇਕਬਾਲ ਸਿੰਘ ਸੋਹੀ, ਸਤਵਿੰਦਰ ਸਿੰਘ, ਹਰਮਿੰਦਰ ਸਿੰਘ ਸੁਰਿੰਦਰ ਸਿੰਘ, ਬਰਿੰਦਰ ਸਿੰਘ ਪੰਡੋਰੀ, ਸੁਰਜੀਤ ਸਿੰਘ, ਕਰਨੈਲ ਸਿੰਘ, ਜਗਦੀਪ ਸਿੰਘ, ਸਤਨਾਮ ਸਿੰਘ, ਸੰਦੀਪ ਪਾਠਕ, ਨੰਦ ਕਿਸ਼ੋਰ, ਹਰਿੰਦਰ ਮੋਹਨ, ਰਕੇਸ਼ ਕੌਂਡਲ, ਹੁਸਨ ਕੁਮਾਰ, ਪ੍ਰਿੰਸ ਗਰਗ, ਜਤਿੰਦਰ ਕੁਮਾਰ, ਨਰਿੰਦਰ ਕਾਲੜਾ, ਬਲਜੀਤ ਸਿੰਘ, ਕੁਲਦੀਪ ਸਿੰਘ, ਹਰਪਾਲ ਸਿੰਘ, ਡਾ. ਹਰਮੀਤ ਸਿੰਘ ਕਿੰਗਰਾ ਪ੍ਰਧਾਨ ਅਤੇ ਡ. ਚੇਤਨ ਸਿੰਗਲਾ ਜਨਰਲ ਸਕੱਤਰ (ਪੀ.ਏ.ਯੂ. ਟੀਚਰਜ਼ ਐਸੋਸੀਏਸ਼ਨ), ਪਰਮਜੀਤ ਸਿੰਘ ਗਿੱਲ ਪ੍ਰਧਾਨ ਅਤੇ ਜੋਗਿੰਦਰ ਰਾਮ ਜਨਰਲ ਸਕੱਤਰ (ਪੀ.ਏ.ਯੂ. ਪੈਨਸ਼ਨਰ ਅਤੇ ਰਿਟਾਇਰਜ਼ ਵੈੱਲਫੇਅਰ ਐਸੋਸੀਏਸ਼ਨ), ਰਵਿੰਦਰ ਚਾਵਲਾ ਪ੍ਰਧਾਨ ਅਤੇ ਰੁਪਿੰਦਰ ਸਿੰਘ ਜਨਰਲ ਸਕੱਤਰ (ਪੀ.ਏ.ਯੂ. ਫੋਰਥ ਕਲਾ ਸ ਵਰਕਰਜ਼ ਯੂਨੀਅਨ) ਹਾਜ਼ਰ ਰਹੇ।