ਲੁਧਿਆਣਾ, 4 ਸਤੰਬਰ (ਭੁਪਿੰਦਰ ਸਿੰਘ ਬੈਂਸ)-ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ। ਨੰਨ੍ਹੇ ਮੁੰਨੇ ਵਿਦਿਆਰਥੀਆਂ ਨੇ ਰਾਧਾ ਕ੍ਰਿਸ਼ਨ ਦਾ ਰੂਪ ਧਾਰਨ ਕਰਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਬੰਸਰੀ, ਮਟਕੀ, ਸਜਾਵਟ, ਬੋਰਡ ਸਜਾਵਟ ਅਤੇ ਚਾਰਟ ਬਣਾਉਣ ਵਰਗੀਆਂ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਦੇ ਡਾਇਰੈਕਟਰ ਗੁਰਇਕਬਾਲ ਸਿੰਘ ਥਿੰਦ, ਰਮਨਦੀਪ ਕੌਰ ਅਤੇ ਪ੍ਰਿੰਸੀਪਲ ਅਮਰਜੀਤ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।