06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਨਾਜਾਇਜ਼ ਕਬਜ਼ੇ ’ ਤੇ ਨਗਰ ਸੁਧਾਰ ਟਰੱਸਟ ਦਾ ਬੁਲਡੋਜ਼ਰ ਐਕਸ਼ਨ

ਲੁਧਿਆਣਾ, 5 ਸਤੰਬਰ (ਭੁਪਿੰਦਰ ਸਿੰਘ ਬੈਂਸ)-ਤਾਜਪੁਰ ਰੋਡ ਸਥਿਤ ਨਗਰ ਸੁਧਾਰ ਟਰੱਸਟ ਦੀ ਡੇਅਰੀ ਸਕੀਮ ਵਿਚ ਨਾਜਾਇਜ਼ ਕਬਜ਼ੇ ਖ਼ਿਲਾਫ਼ ਟਰੱਸਟ ਵਲੋਂ ਸਖ਼ਤ ਕਾਰਵਾਈ ਕੀਤੀ ਗਈ। ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਟਰੱਸਟ ਦੀ ਤਕਨੀਕੀ ਸ਼ਾਖਾ ਨੇ ਕਾਰਵਾਈ ਕਰਦਿਆਂ ਪਲਾਟ ਨੰਬਰ 33-ਐਮ ’ਤੇ ਕੀਤੀ ਗਈ ਉਸਾਰੀ ਨੂੰ ਢਾਹ ਦਿੱਤਾ ਅਤੇ ਪਲਾਟ ਨੂੰ ਮੁੜ ਟਰੱਸਟ ਦੇ ਕਬਜ਼ੇ ਵਿਚ ਲੈ ਲਿਆ।

ਅਜੀਤ ਡੈਸਕ 06-09-2026
ਲੁਧਿਆਣਾ, 5 ਸਤੰਬਰ (ਭੁਪਿੰਦਰ ਸਿੰਘ ਬੈਂਸ)-ਤਾਜਪੁਰ ਰੋਡ ਸਥਿਤ ਨਗਰ ਸੁਧਾਰ ਟਰੱਸਟ ਦੀ ਡੇਅਰੀ ਸਕੀਮ ਵਿਚ ਨਾਜਾਇਜ਼ ਕਬਜ਼ੇ ਖ਼ਿਲਾਫ਼ ਟਰੱਸਟ ਵਲੋਂ ਸਖ਼ਤ ਕਾਰਵਾਈ ਕੀਤੀ ਗਈ। ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਟਰੱਸਟ ਦੀ ਤਕਨੀਕੀ ਸ਼ਾਖਾ ਨੇ ਕਾਰਵਾਈ ਕਰਦਿਆਂ ਪਲਾਟ ਨੰਬਰ 33-ਐਮ ’ਤੇ ਕੀਤੀ ਗਈ ਉਸਾਰੀ ਨੂੰ ਢਾਹ ਦਿੱਤਾ ਅਤੇ ਪਲਾਟ ਨੂੰ ਮੁੜ ਟਰੱਸਟ ਦੇ ਕਬਜ਼ੇ ਵਿਚ ਲੈ ਲਿਆ। ਜਾਣਕਾਰੀ ਅਨੁਸਾਰ ਉਕਤ ਪਲਾਟ ਦੀ ਬਣਦੀ ਰਕਮ ਮਾਲਕਾਂ ਵਲੋਂ ਜਮ੍ਹਾਂ ਨਹੀਂ ਕਰਵਾਈ ਗਈ ਸੀ, ਜਿਸ ਕਾਰਨ ਨਗਰ ਸੁਧਾਰ ਟਰੱਸਟ ਵਲੋਂ ਪਲਾਟ ਨੂੰ ਰੱਦ ਕਰਕੇ ਜ਼ਬਤ ਕਰ ਲਿਆ ਗਿਆ ਸੀ। ਇਸ ਸੰਬੰਧੀ ਮਾਲਕਾਂ ਨੂੰ ਪਲਾਟ ਖ਼ਾਲੀ ਕਰਨ ਲਈ ਕਈ ਨੋਟਿਸ ਭੇਜੇ ਗਏ ਸਨ। ਇਸ ਦੇ ਬਾਵਜੂਦ ਪਲਾਟ ਖ਼ਾਲੀ ਨਾ ਕਰਨ ’ਤੇ ਟਰੱਸਟ ਵਲੋਂ ਸਖ਼ਤ ਰੁਖ ਅਪਣਾਇਆ ਗਿਆ। ਟਰੱਸਟ ਦੀ ਤਕਨੀਕੀ ਸ਼ਾਖਾ ਵਲੋਂ ਗ਼ਲਤ ਤਰੀਕੇ ਨਾਲ ਕੀਤੀ ਗਈ ਉਸਾਰੀ ਨੂੰ ਢਾਹ ਕੇ ਪਲਾਟ ਖ਼ਾਲੀ ਕਰਵਾਇਆ ਗਿਆ। ਕਾਰਵਾਈ ਦੌਰਾਨ ਅਧਿਕਾਰੀਆਂ ਵਲੋਂ ਪਲਾਟ ਦਾ ਕਬਜ਼ਾ ਟਰੱਸਟ ਦੇ ਹਵਾਲੇ ਕਰਵਾ ਦਿੱਤਾ ਗਿਆ। ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਕਿਹਾ ਕਿ ਟਰੱਸਟ ਦੀਆਂ ਜਾਇਦਾਦਾਂ ’ਤੇ ਨਾਜਾਇਜ਼ ਕਬਜ਼ੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣ ਗੇ। ਉਨ੍ਹਾਂ ਕਿਹਾ ਕਿ ਟਰੱਸਟ ਦੀਆਂ ਜਾਇਦਾਦਾਂ ਉਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਕਬਜਾਧਾਰੀ ਵਲੋਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਕਾਰਜਕਾਰੀ ਇੰਜੀਨੀਅਰ ਵਿਕਰਮ ਭਾਰਦਵਾਜ, ਨਰਿੰਦਰ ਸਿੰਗਲਾ, ਸਹਾਇਕ ਟਰੱਸਟ ਇੰਜੀਨੀਅਰ ਬਲਬੀਰ ਸਿੰਘ, ਜਸਕਰਨ ਬੀਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਿੰਘ ਸਭਾ ਲਹਿਰ ਦੇ ਬਾਨੀ ਗਿਆਨੀ ਦਿੱਤ ਸਿੰਘ ਸੰਬੰਧੀ ਧਾਰਮਿਕ ਸਮਾਗਮ ਅੱਜ ਅਗਲੀ ਖ਼ਬਰ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।