ਭਾਜਪਾ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋਇਆ-ਬਾਜਵਾ
ਭਾਮੀਆਂ ਕਲਾਂ, 5 ਸਤੰਬਰ (ਜਤਿੰਦਰ ਭੰਬੀ)-ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਵਲੋਂ ਜਿਸ ਥਾਂ ਤੇ ਕਾਂਗਰਸ ਪਾਰਟੀ ਦੀ ਰੈਲੀ ਸੰਬੋਧਨ ਕੀਤਾ ਗਿਆ, ਉਸ ਸਟੇਜ ਦਾ ਭਾਜਪਾ ਆਗੂਆਂ ਵੱਲੋਂ ਗੰਗਾ ਜਲ ਨਾਲ ਧੋ ਕੇ ਸ਼ੁੱਧੀਕਰਨ ਕਰਨ ਨੇ ਭਾਜਪਾ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਕੀਤਾ।
ਭਾਮੀਆਂ ਕਲਾਂ, 5 ਸਤੰਬਰ (ਜਤਿੰਦਰ ਭੰਬੀ)-ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਵਲੋਂ ਜਿਸ ਥਾਂ ਤੇ ਕਾਂਗਰਸ ਪਾਰਟੀ ਦੀ ਰੈਲੀ ਸੰਬੋਧਨ ਕੀਤਾ ਗਿਆ, ਉਸ ਸਟੇਜ ਦਾ ਭਾਜਪਾ ਆਗੂਆਂ ਵੱਲੋਂ ਗੰਗਾ ਜਲ ਨਾਲ ਧੋ ਕੇ ਸ਼ੁੱਧੀਕਰਨ ਕਰਨ ਨੇ ਭਾਜਪਾ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਕੀਤਾ। ਉਨ੍ਹਾਂ ਰਾਹੁਲ ਗਾਂਧੀ ਤੇ ਕੀਤੇ ਗਏ ਮੁਕਦਮੇ ਦੀ ਨਿੰਦਾ ਕਰਦਿਆਂ ਮੁਕਦਮਾ ਰੱਦ ਕਰਨ ਦੀ ਮੰਗ ਕੀਤੀ। ਕਿਹਾ ਕਿ ਭਾਜਪਾ ਨੇ ਹਮੇਸ਼ਾ ਦੇਸ਼ ਨੂੰ ਧਰਮਾ ਜਾਤਾਂ ਮਜਬਾ ਵਿੱਚ ਵੰਡਣ ਦਾ ਕੰਮ ਕੀਤਾ ਹੈ,ਜਦੋਂ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਦੇਸ਼ ਦੀ ਏਕਤਾ ਅਖੰਡਤਾ ਅਤੇ ਤਰੱਕੀ ਦੇ ਲਈ ਹਰੇਕ ਵਰਗ ਨੂੰ ਨਾਲ ਲੈ ਕੇ ਚੱਲਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦੇ ਸਾਹਮਣੇ ਭਾਜਪਾ ਦਾ ਦੋਗਲਾ ਚਿਹਰਾ ਨੰਗਾ ਹੋ ਗਿਆ ਹੈ। ਇਸ ਲਈ ਸਮੁੱਚੇ ਦੇਸ਼ ਤੇ ਹਰ ਵਰਗ ਦੇ ਦਿਲਾਂ ਦੇ ਅੰਦਰ ਭਾਜਪਾ ਪ੍ਰਤੀ ਗੁੱਸਾ ਅਤੇ ਰੋਸ ਦੀ ਲਹਿਰ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਕਾਂਗਰਸ ਦੇ ਪ੍ਰਧਾਨ ਬਲਵੀਰ ਸਿੰਘ ਬੁੱਢੇਵਾਲ, ਕੌਂਸਲਰ ਪਤੀ ਕਮਲਜੀਤ ਸਿੰਘ ਬੋਪਾਰਾਏ, ਸੁਰਜੀਤ ਸਿੰਘ ਸੀਤਾ, ਬੰਟੂ ਚੌਂਤਾ, ਸਰਪੰਚ ਰਣਧੀਰ ਸਿੰਘ, ਗੁਰਚਰਨ ਸਿੰਘ ਪ੍ਰਧਾਨ ਐਸਸੀ ਵਿੰਗ, ਟੀਟੂ ਬੂਥਗੜ੍ਹ, ਸੋਨੀ ਮਜਾਰਾ, ਸ਼ਿੰਦਾ ਸਸਰਾਲੀ, ਮਾਸਟਰ ਕੇਵਲ ਸਿੰਘ, ਮਨਿੰਦਰ ਮੂਡੀਆ, ਲੱਕੀ ਬੂਥਗੜ੍ਹ, ਗੁਰਮੇਲ ਸਿੰਘ ਕਲੋਨੀ, ਬੂਟਾ ਬਿਲਗਾ ਆਦਿ ਹਾਜ਼ਰ ਸਨ।