ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਅਧਿਆਪਕ ਦਿਵਸ
ਡਾਬਾ/ਲੁਹਾਰਾ, 6 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰ ਪਾਲ ਸਿੰਘ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੱਸਿਆ ਗਿਆ ਕਿ ਇਸ ਦਿਨ ਨੂੰ ਅਸੀਂ ਸਾਡੇ ਦੇਸ਼ ਦੇ ਦੂਜੇ ਰਾਸ਼ਟਰਪਤੀ ਸਰਵਪੱਲੀ ਰਾਧਾ ਕ੍ਰਿਸ਼ਨ ਦੇ ਜਨਮ ਦਿਨ ਦੇ ਰੂਪ ਵਿਚ ਮਨਾਉਂਦੇ ਹਾਂ, ਜੋ ਕਿ ਇਕ ਮਹਾਨ ਵਿਦਵਾਨ ਆਦਰਸ਼ ਅਧਿਆਪਕ ਸਨ ਇਹ ਦਿਨ ਅਧਿਆਪਕਾਂ ਦੇ ਨਾਲ ਵਿਦਿਆਰਥੀਆਂ ਲਈ ਵੀ ਬਹੁਤ ਮਹੱਤਵਪੂਰਨ ਹੈ ਭਾਰਤ ਵਿਚ ਅਧਿਆਪਕ ਦਿਵਸ ਪਹਿਲੀ ਵਾਰ 5 ਸਤੰਬਰ, 1962 ਨੂੰ ਮਨਾਇਆ ਗਿਆ ਸੀ।
ਡਾਬਾ/ਲੁਹਾਰਾ, 6 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰ ਪਾਲ ਸਿੰਘ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੱਸਿਆ ਗਿਆ ਕਿ ਇਸ ਦਿਨ ਨੂੰ ਅਸੀਂ ਸਾਡੇ ਦੇਸ਼ ਦੇ ਦੂਜੇ ਰਾਸ਼ਟਰਪਤੀ ਸਰਵਪੱਲੀ ਰਾਧਾ ਕ੍ਰਿਸ਼ਨ ਦੇ ਜਨਮ ਦਿਨ ਦੇ ਰੂਪ ਵਿਚ ਮਨਾਉਂਦੇ ਹਾਂ, ਜੋ ਕਿ ਇਕ ਮਹਾਨ ਵਿਦਵਾਨ ਆਦਰਸ਼ ਅਧਿਆਪਕ ਸਨ ਇਹ ਦਿਨ ਅਧਿਆਪਕਾਂ ਦੇ ਨਾਲ ਵਿਦਿਆਰਥੀਆਂ ਲਈ ਵੀ ਬਹੁਤ ਮਹੱਤਵਪੂਰਨ ਹੈ ਭਾਰਤ ਵਿਚ ਅਧਿਆਪਕ ਦਿਵਸ ਪਹਿਲੀ ਵਾਰ 5 ਸਤੰਬਰ, 1962 ਨੂੰ ਮਨਾਇਆ ਗਿਆ ਸੀ। ਸਕੂਲ ਵਿਚ ਵਿਦਿਆਰਥੀਆਂ ਵਲੋਂ ਅਧਿਆਪਕਾਂ ਲਈ ਗ੍ਰੀਡਿੰਗ ਕਾਰਡ ਚਾਰਟ ਆਦਿ ਬਣਾ ਕੇ ਸਨਮਾਨ ਦਾ ਪ੍ਰਗਟਾਵਾ ਕੀਤਾ। ਇਸ ਦਿਨ ਸਾਡੇ ਵਿਦਿਆਰਥੀਆਂ ਦੇ ਨਾਲ ਮੀਡੀਆ ਇੰਚਾਰਜ ਲੱਕੀ ਗੁਪਤਾ ਕੋ-ਮੀਡੀਆ ਅਨਮੋਲ, ਕਲਰਕ ਇੰਚਾਰਜ ਗੁਰਪ੍ਰੀਤ ਢਿੱਲੋਂ, ਵਾਈਸ ਪ੍ਰਿੰਸੀਪਲ ਬਲਵਿੰਦਰ ਕੌਰ ਕੰਪਿਊਟਰ ਟੀਚਰ ਰੇਨੂ, ਗੁਰਬਖ਼ਸ਼ ਕੌਰ, ਮਨਪ੍ਰੀਤ ਕੌਰ, ਪਰਮੀਲ ਰਾਣਾ ਅਧਿਆਪਕਾ ਕਿਰਨ ਵੀ ਬੱਚਿਆਂ ਦੇ ਨਾਲ ਮੌਜੂਦ ਰਹੇ ਇਸ ਮੌਕੇ ਸਾਰਿਆਂ ਅਧਿਆਪਕਾਂ ਨੂੰ ਸਕੂਲ ਮੈਨੇਜਮੈਂਟ ਵਲੋਂ ਬਹੁਤ ਬਹੁਤ ਵਧਾਈ ਦਿੱਤੀ ਗਈ ਤੇ ਨਾਲ ਹੀ ਉਹਨਾਂ ਦੇ ਸਕੂਲ ਨੂੰ ਦਿੱਤੇ ਜਾਂਦੇ ਸਹਿਯੋਗ ਅਤੇ ਮਿਹਨਤ ਲਈ ਸਾਰਿਆਂ ਦਾ ਬਹੁਤ ਧੰਨਵਾਦ ਕੀਤਾ।