08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ਼ੱਕੀ ਹਾਲਾਤ ’ਚ ਲੜਕੀ ਦੀ ਮੌਤ

ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਧੋਪੁਰੀ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਲੜਕੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਸ਼ਨਾਖਤ ਦੀਕਸ਼ਾ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 27 ਸਾਲ ਦੇ ਕਰੀਬ ਸੀ।

ਅਜੀਤ ਡੈਸਕ 08-09-2026
ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਧੋਪੁਰੀ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਲੜਕੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਸ਼ਨਾਖਤ ਦੀਕਸ਼ਾ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 27 ਸਾਲ ਦੇ ਕਰੀਬ ਸੀ। ਪੁਲਿਸ ਅਨੁਸਾਰ ਦੀਕਸ਼ਾ ਨੇ ਬੀਤੇ ਦਿਨ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਖਾ ਲਈ ਸੀ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਕਿ ਉਹ ਦਮ ਤੋੜ ਗਈ। ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਉਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਹੋਰ ਤੱਥ ਸਾਹਮਣੇ ਆਏ ਤਾਂ ਉਸ ਮੁਤਾਬਿਕ ਪੁਲਿਸ ਵਲੋਂ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਹਾਲ ਦੀ ਘੜੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।
ਪਿਛਲੀ ਖ਼ਬਰ ਛਪਾਰ ਮੇਲੇ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਇਤਿਹਾਸਿਕ ਕਾਨਫ਼ਰੰਸ ਹੋਵੇਗੀ-ਡਾ. ਚੀਮਾ ਅਗਲੀ ਖ਼ਬਰ 8 ਘੰਟਿਆਂ ਦੇ ਬਿਜਲੀ ਕੱਟਾਂ ਨੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।