ਅਧਿਆਪਕਾਂ ਤੋਂ ਗੈਰ-ਅਧਿਆਪਨ ਕੰਮ ਲੈਣਾ ਗਲਤ-ਧਰਮਜੀਤ ਢਿੱਲੋਂ
ਲੁਧਿਆਣਾ, 7 ਸਤੰਬਰ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਰਾਸ਼ਨ ਕਾਰਡਾਂ ਦੀ ਤਸਦੀਕ ਲਈ ਵੱਡੀ ਗਿਣਤੀ ਵਿਚ ਅਧਿਆਪਕਾਂ ਦੀਆਂ ਡਿਊਟੀਆਂ ਲਗਾਉਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਜਮਾਤਾਂ ਤੋਂ ਬਾਹਰਲੇ ਕੰਮਾਂ ਵਿਚ ਲਗਾਉਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ।
ਅਜੀਤ ਡੈਸਕ
08-09-2026