08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਹਠੂਰ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ’ਚ 14 ਮੁਲਜ਼ਮ ਗ੍ਰਿਫ਼ਤਾਰ

ਹਠੂਰ, 7 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਵਲੋਂ ਇਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਮੁਕੱਦਮਿਆ ਮਾਮਲਿਆਂ ਵਿਚ 14 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਥਾਣਾ ਹਠੂਰ ਦੇ ਮੁਖੀ ਐੱਸ.

ਅਜੀਤ ਡੈਸਕ 08-09-2026
ਹਠੂਰ, 7 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਵਲੋਂ ਇਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਮੁਕੱਦਮਿਆ ਮਾਮਲਿਆਂ ਵਿਚ 14 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਥਾਣਾ ਹਠੂਰ ਦੇ ਮੁਖੀ ਐੱਸ.ਆਈ. ਗੁਰਸੇਵਕ ਸਿੰਘ ਨੇ ਦੱਸਿਆ ਕਿ ਮੁਕੱਦਮਾ ਨੰਬਰ 157, ਏ/ਡੀ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਹਠੂਰ ਵਿਖੇ ਹਰਪ੍ਰੀਤ ਸਿੰਘ ਉਰਫ ਹੈਪੀ ਪ੍ਰਧਾਨ, ਗੁਰਪ੍ਰੀਤ ਸਿੰਘ ਉਰਫ਼ ਗੋਪੀ, ਜਗਜੀਵਨਜੋਤ ਸਿੰਘ ਉਰਫ਼ ਜੀਵਨ, ਅਰਸ਼ਦੀਪ ਸਿੰਘ ਉਰਫ਼ ਅਰਸ਼, ਅਵਤਾਰ ਸਿੰਘ ਉਰਫ ਨੂਟੀ, ਜਸਪ੍ਰੀਤ ਸਿੰਘ ਉਰਫ਼ ਟੋਨਾ ਵਾਸੀਆਨ ਪਿੰਡ ਰਸੂਲਪੁਰ, ਗੁਰਤੇਜ ਸਿੰਘ ਉਰਫ਼ ਤੇਜਾ, ਜਗਦੇਵ ਸਿੰਘ ਉਰਫ਼ ਦੇਬੀ, ਕੁਲਵੰਤ ਸਿੰਘ ਉਰ ਕਾਕਾ ਵਾਸੀਆਨ ਪਿੰਡ ਮਾਣੂੰਕੇ ਅਤੇ ਕਰਮਜੀਤ ਸਿੰਘ ਉਰਫ਼ ਵਿੱਕੀ ਨੂੰ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਮੁਕੱਦਮਾ ਨੰਬਰ 155 ਮਿਤੀ 04.09.2026 ਜੁਰਮ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਰਵੀ ਕੁਮਾਰ ਉਰਫ਼ ਰਵੀ ਅਤੇ ਯਾਕੂਬ ਮੁਹੰਮਦ ਉਰਫ਼ ਜਗਰੂਪ ਨੂੰ ਸਮੇਤ ਨਸ਼ੀਲ਼ੀਆ ਗੋਲ਼ੀਆਂ ਦੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੜਾਈ ਝਗੜੇ ਸਬੰਧੀ ਮੁਕੱਦਮਾ ਨੰਬਰ 128 ਮਿਤੀ 16.12.2024 ਜੁਰਮ 296, 75, 191(3),190, 351(1), (3) ਬੀ.ਐਨ.ਐੱਸ ਥਾਣਾ ਹਠੂਰ ਵਾਧਾ ਜ਼ੁਰਮ 117(1), 115 (2), 238 ਬੀ.ਐੱਨ.ਐੱਸ. ਵਿੱਚ ਸਤਨਾਮ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਨੱਥੋਵਾਲ ਨੂੰ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਮੁਕੱਦਮਾ ਨੰਬਰ 98 ਮਿਤੀ 12.06.2026 ਏ/ਡੀ 118(1), 351(2), 3(5) ਬੀ.ਐੱਨ.ਐੱਸ ਅਧੀਨ ਉਨ੍ਹਾਂ ਵਲੋਂ ਗੁਰਤੇਜ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਭੰਮੀਪੁਰਾ ਕਲਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤਰ੍ਹਾਂ ਕੁੱਲ 14 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਨਸ਼ੀਲੀਆਂ ਗੋਲੀਆਂ ਦੀ ਗਿਣਤੀ ਸਬੰਧੀ ਪੁਲਸ ਵਲੋਂ ਵੇਰਵਾ ਨਹੀਂ ਦਿੱਤਾ ਗਿਆ। ਇੱਥੇ ਇਹ ਦੱਸਣਾ ਵੀ ਜਰੂਰੀ ਹੈ ਕਿ ਉਕਤ ਗ੍ਰਿਫਤਾਰ ਕੀਤੇ 14 ਮੁਲਜ਼ਮਾਂ ਛੋਟੀ ਉਮਰ ਦੇ ਹੀ ਹਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ਐਨ . ਐੱਸ . ਐੱਸ . ਯੂਨਿਟ ਵਲੋਂ ਖੇਡ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਰਾਏਕੋਟ ਵਲੋਂ ਕਿਸਾਨੀ ਮਸਲਿਆਂ ਦੇ ਹੱਲ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।