08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਅਧਿਆਪਕ ਦਿਵਸ ਮੌਕੇ ‘ ਜਿਨਿ ਪਤਿ ਰਾਖੀ ’ ਨਾਟਕ ਦਾ ਮੰਚਨ

ਲੁਧਿਆਣਾ, 7 ਸਤੰਬਰ (ਜਤਿੰਦਰ ਭੰਬੀ)-ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਅੱਜ ਅਧਿਆਪਕ ਦਿਵਸ ਦੇ ਮੌਕੇ ਡਾ. ਨਿਰਮਲ ਜੌੜਾ ਦਾ ਲਿਖਿਆ ਨਾਟਕ ‘ਜਿਨਿ ਪਤਿ ਰਾਖੀ’ ਵਿਦਿਆਰਥੀਆਂ ਨੂੰ ਦਿਖਾਇਆ ਗਿਆ।

ਅਜੀਤ ਡੈਸਕ 08-09-2026
ਲੁਧਿਆਣਾ, 7 ਸਤੰਬਰ (ਜਤਿੰਦਰ ਭੰਬੀ)-ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਅੱਜ ਅਧਿਆਪਕ ਦਿਵਸ ਦੇ ਮੌਕੇ ਡਾ. ਨਿਰਮਲ ਜੌੜਾ ਦਾ ਲਿਖਿਆ ਨਾਟਕ ‘ਜਿਨਿ ਪਤਿ ਰਾਖੀ’ ਵਿਦਿਆਰਥੀਆਂ ਨੂੰ ਦਿਖਾਇਆ ਗਿਆ। ਇਸ ਮੌਕੇ ਵਿਸ਼ਵ ਪ੍ਰਸਿੱਧ ਵਿਗਿਆਨੀ ਅਤੇ ਸਿੱਖਿਆ ਸ਼ਾਸਤਰੀ ਡਾ. ਸਤਬੀਰ ਸਿੰਘ ਗੋਸਲ ਮੁੱਖ ਮਹਿਮਾਨ ਅਤੇ ਡਾ. ਨਿਰਮਲ ਜੌੜਾ (ਸਾਬਕਾ ਡਾਇਰੈਕਟਰ ਵਿਦਿਆਰਥੀ ਭਲਾਈ ਅਤੇ ਸਭਿਆਚਾਰਕ ਗਤੀਵਿਧੀਆਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ) ਵਿਸ਼ੇਸ਼ ਮਹਿਮਾਨ ਵਜੋਂ ਕਾਲਜ ਪਹੁੰਚੇ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਅਜੀਤ ਕੌਰ ਨੇ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਨਾਟਕ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਮੰਚ ਤੋਂ ਬਾਖ਼ੂਬੀ ਪੇਸ਼ ਕੀਤਾ ਗਿਆ। ਇਸ ਮੌਕੇ ਡਾ. ਨਿਰਮਲ ਜੌੜਾ ਨੇ ਆਪਣੇ ਵਿਚਾਰ ਪੇਸ਼ ਕਰਦੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸਬੰਧਿਤ ਇਹ ਨਾਟਕ ਲਿਖਣ ਦਾ ਮੇਰਾ ਉਦੇਸ਼ ਗੁਰੂ ਸਾਹਿਬ ਜੀ ਦੀ ਧਰਮ ਲਈ ਦਿੱਤੀ ਸ਼ਹਾਦਤ ਰਾਹੀਂ ਦਿੱਤਾ ਗਿਆ। ਏਕਤਾ ਦਾ ਸੁਨੇਹਾ ਸਾਡੀ ਨੌਜਵਾਨ ਪੀੜ੍ਹੀ ਨੂੰ ਮੰਚ ਤੋਂ ਦਿਖਾ ਕੇ ਗੁਰੂ ਜੀ ਦੀ ਧਰਮ ਪ੍ਰਤੀ ਨੀਤੀ ਅਤੇ ਨਿਡਰਤਾ ਭਰੇ ਜੀਵਨ ਜਿਊਣ ਨੂੰ ਪੇਸ਼ ਕਰਨਾ ਹੈ। ਡਾ. ਸਤਬੀਰ ਸਿੰਘ ਗੋਸਲ ਨੇ ਆਪਣੇ ਵਿਚਾਰ ਵਿਦਿਆਰਥਣਾਂ ਨਾਲ ਸਾਂਝੇ ਕਰਦੇ ਹੋਏ ਕ ਿਹਾ ਕਿ ਅੱਜ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਇਸ ਮੰਚ ਤੋਂ ਪਾਤਰਾਂ ਦੀ ਬਾਖ਼ੂਬੀ ਪੇਸ਼ਕਾਰੀ ਰਾਹੀਂ ਦੇਖਿਆ ਹੈ। ਸਾਡੇ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਤੇ ਸ਼ਹਾਦਤ ਮਨੁੱਖਤਾ ਨੂੰ ਜੀਵਨ ਪ੍ਰਤੀ ਸਹੀ ਸੇਧ ਦੇਣ ਵਿਚ ਸਹਾਈ ਹੁੰਦੀਆਂ ਹਨ। ਅੱਜ ਅਸੀਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸੱਚੇ ਦਿਲੋਂ ਸਤਿਕਾਰ ਭੇਟ ਕੀਤਾ ਹੈ। ਰਣਜੋਧ ਸਿੰਘ ਨੇ ਇਸ ਮੌਕੇ ਸਾਰਿਆਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਹਮੇਸ਼ਾ ਸੱਚ ਦੇ ਰਸਤੇ ’ਤੇ ਚੱਲਣਾ ਸਿਖਾਉਂਦੇ ਹਨ। ਸਾਡੇ ਗੁਰੂ ਸਾਹਿਬਾਨਾਂ ਨੇ ਸਮੁੱਚੀ ਮਨੁੱਖਤਾ ਨੂੰ ਸੱਚ ਦਾ ਰਸਤਾ ਅਪਣਾਉਣ ਦਾ ਸੰਦੇਸ਼ ਦਿੱਤਾ ਹੈ, ਜੋ ਅਸੀਂ ਅੱਜ ਨਾਟਕ ਰਾਹੀਂ ਵੀ ਦੇਖਿਆ ਹੈ। ਇਸ ਮੌਕੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਮੈਂਬਰ, ਵੱਖ ਵੱਖ ਰਾਮਗੜ੍ਹੀਆ ਵਿੱਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਵੀ ਪੁੱਜੇ। ਕਾਲਜ ਪਹੁੰਚੇ ਮਹਿਮਾਨਾਂ ਨੂੰ ਕਾਲਜ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿਚ ਪ੍ਰਿੰਸੀਪਲ ਡਾ. ਅਜੀਤ ਕੌਰ ਨੇ ਸਾਰਿਆਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਆਰੀਆ ਕਾਲਜ ਨੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਪੈਨਸ਼ਨਰਜ਼ ਇਨਫਾਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।