10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਖ਼ਤਰਨਾਕ ਵਾਹਨ ਚੋਰ ਗਰੋਹ ਦਾ ਸਰਗਨਾ ਦੋ ਮੋਟਰਸਾਈਕਲਾਂ ਅਤੇ ਹਥਿਆਰਾਂ ਸਮੇਤ ਕਾਬੂ

ਲੁਧਿਆਣਾ, 9 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਖਤਰਨਾਕ ਵਾਹਨ ਚੋਰ ਗਿਰੋਹ ਦੇ ਸਰਗਨੇ ਨੂੰ ਕਾਬੂ ਕਰਕੇ ਦੋ ਮੋਟਰਸਾਈਕਲ ਅਤੇ ਹਥਿਆਰ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਗੁਰਵਿੰਦਰ ਸਿੰਘ ਉਰਫ ਗਿੰਦਾ ਵਜੋ ਕੀਤੀ ਗਈ ਹੈ।

ਅਜੀਤ ਡੈਸਕ 10-09-2026
ਲੁਧਿਆਣਾ, 9 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਖਤਰਨਾਕ ਵਾਹਨ ਚੋਰ ਗਿਰੋਹ ਦੇ ਸਰਗਨੇ ਨੂੰ ਕਾਬੂ ਕਰਕੇ ਦੋ ਮੋਟਰਸਾਈਕਲ ਅਤੇ ਹਥਿਆਰ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਗੁਰਵਿੰਦਰ ਸਿੰਘ ਉਰਫ ਗਿੰਦਾ ਵਜੋ ਕੀਤੀ ਗਈ ਹੈ। ਪੁਲਿਸ ਵਲੋਂ ਉਸਦੇ ਕਬਜ਼ੇ ਵਿਚੋਂ ਮੋਟਰਸਾਈਕਲ, ਇਕ ਦਾਤ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਰਗਰਮ ਸੀ ਅਤੇ ਵਾਹਨ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਸੀ। ਪੁਲਿਸ ਵਲੋਂ ਹਾਲ ਦੀ ਘੜੀ ਉਸਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਏ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਕਥਿਤ ਦੋਸ਼ੀ ਨੌ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।
ਪਿਛਲੀ ਖ਼ਬਰ ਮਹਿੰਦਰਾ ਵਲੋਂ ‘ ਵੀਰੋ ’ (Veero) ਰੇਂਜ ਦਾ ਵਿਸਥਾਰ ਕਰਦੇ ਹੋਏ ਨਵੇਂ ਮਾਡਲ ਕੀਤੇ ਪੇਸ਼ ਨਵਾਂ ‘ ਵੀਰੋ 1.1 XXL CNG’ ਅਤ... ਅਗਲੀ ਖ਼ਬਰ ਸੀਸੂ ਦੇ ਵਫ਼ਦ ਨੇ ਵਿਧਾਇਕ ਸਿੱਧੂ ਨਾਲ ਮੁਲਾਕਾਤ ਕਰ ਕੇ ਮੰਗ ਪੱਤਰ ਸੌਂਪਿਆ ਲੁਧਿਆਣਾ ਵਿਚ ਮੌਜੂਦਾ ਉਦਯੋਗਾਂ ਨੂੰ ਤਬਦੀਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।