11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਇਮੀਗ੍ਰੇਸ਼ਨ ਏਜੰਟ ਲੋਕਾਂ ਨਾਲ ਠੱਗੀਆਂ ਮਾਰਨ ਤੋਂ ਬਾਜ਼ ਆਉਣ - ਕੌਮੀ ਪ੍ਰਧਾਨ ਆਜ਼ਾਦ

ਲਾਡੋਵਾਲ, 10 ਸਤੰਬਰ (ਬਲਬੀਰ ਸਿੰਘ ਰਾਣਾ)-ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੇ ਇਮੀਗ੍ਰੇਸ਼ਨ ਏਜੰਟਾਂ ਵਲੋਂ ਪੰਜਾਬ ਦੇ ਭੋਲੇ ਭਾਲੇ ਲੋਕਾਂ ਨਾਲ ਮਾਰੀਆਂ ਜਾ ਰਹੀਆਂ ਠੱਗੀਆਂ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਬੁਲੰਦ ਕਰਦਿਆਂ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੇ ਕਿਹਾ ਕਿ ਜੋ ਲੋਕ ਵਿਦੇਸ਼ ਜਾਣ ਦੀ ਇੱਛਾ ਰੱਖਦੇ ਹਨ, ਏਜੰਟ ਉਨ੍ਹਾਂ ਲੋਕਾਂ ਨੂੰ ਵੱਡੇ-ਵੱਡੇ ਵਾਅਦੇ ਅਤੇ ਸਬਜਬਾਜ ਦਿਖਾ ਕੇ ਪੈਸੇ ਲੈ ਲੈਂਦੇ ਹਨ, ਪਰ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ ਖਰਾ ਨਾ ਉਤਰਨ ਕਰਕੇ ਪੀੜਤ ਲੋਕਾਂ ਨੂੰ ਧੋਖਾਧੜੀ ਅਤੇ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ।

ਅਜੀਤ ਡੈਸਕ 11-09-2026
ਲਾਡੋਵਾਲ, 10 ਸਤੰਬਰ (ਬਲਬੀਰ ਸਿੰਘ ਰਾਣਾ)-ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੇ ਇਮੀਗ੍ਰੇਸ਼ਨ ਏਜੰਟਾਂ ਵਲੋਂ ਪੰਜਾਬ ਦੇ ਭੋਲੇ ਭਾਲੇ ਲੋਕਾਂ ਨਾਲ ਮਾਰੀਆਂ ਜਾ ਰਹੀਆਂ ਠੱਗੀਆਂ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਬੁਲੰਦ ਕਰਦਿਆਂ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੇ ਕਿਹਾ ਕਿ ਜੋ ਲੋਕ ਵਿਦੇਸ਼ ਜਾਣ ਦੀ ਇੱਛਾ ਰੱਖਦੇ ਹਨ, ਏਜੰਟ ਉਨ੍ਹਾਂ ਲੋਕਾਂ ਨੂੰ ਵੱਡੇ-ਵੱਡੇ ਵਾਅਦੇ ਅਤੇ ਸਬਜਬਾਜ ਦਿਖਾ ਕੇ ਪੈਸੇ ਲੈ ਲੈਂਦੇ ਹਨ, ਪਰ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ ਖਰਾ ਨਾ ਉਤਰਨ ਕਰਕੇ ਪੀੜਤ ਲੋਕਾਂ ਨੂੰ ਧੋਖਾਧੜੀ ਅਤੇ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਅਜਿਹੇ ਮਾਮਲਿਆਂ ਵਿਚ ਪਿਸ ਰਹੇ ਪੀੜਤਾਂ ਦੀ ਆਵਾਜ਼ ਨੂੰ ਪ੍ਰਸ਼ਾਸਨ ਤੱਕ ਪਹੁੰਚਾਉਣ ਅਤੇ ਉਨ੍ਹਾਂ ਨੂੰ ਬਣਦਾ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਾਨੂੰਨੀ ਤੇ ਪ੍ਰਸ਼ਾਸਨਿਕ ਮਦਦ ਕਰੇਗੀ। ਕੌਮੀ ਪ੍ਰਧਾਨ ਨੇ ਪੀੜਤ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਇਮੀਗ੍ਰੇਸ਼ਨ ਏਜੰਟ ਵਲੋਂ ਤੁਹਾਡੇ ਨਾਲ ਠੱਗੀ ਕੀਤੀ ਗਈ ਹੈ, ਇਹ ਏਜੰਟ ਕੋਈ ਲੜ ਪੱਲਾ ਨਹੀਂ ਫੜਾਉਂਦਾ, ਤਾਂ ਉਹ ਸੰਸਥਾ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੀੜਤਾਂ ਦੀਆਂ ਸ਼ਿਕਾਇਤਾਂ ਨੂੰ ਸਬੰਧਿਤ ਵਿਭਾਗਾਂ ਦੇ ਧਿਆਨ ਵਿਚ ਲਿਆ ਕੇ ਏਜੰਟਾਂ ਖ਼ਿਲਾਫ਼ ਬਣਦੀ ਢੁਕਵੀਂ ਅਤੇ ਕਾਨੂੰਨੀ ਕਾਰਵਾਈ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾਣਗੇ। ਇਸ ਮੌਕੇ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਵਲੋਂ ਲੋਕਾਂ ਦੀ ਮਦਦ ਕਰਨ ਲਈ ਆਪਣਾ ਹੈਲਪਲਾਈਨ ਨੰਬਰ 98144-12500 ਜਾਰੀ ਕੀਤਾ ਗਿਆ, ਤਾਂ ਜੋ ਪੀੜਤ ਲੋਕ ਸਿੱਧੇ ਤੌਰ ’ਤੇ ਸੰਸਥਾ ਨਾਲ ਸੰਪਰਕ ਕਰ ਸਕਣ। ਕੌਮੀ ਪ੍ਰਧਾਨ ਆਜ਼ਾਦ ਨੇ ਸੰਸਥਾ ਵਲੋਂ ਕਿਹਾ ਕਿ ਜਿਹੜੇ ਲੋਕ ਇਮੀਗ੍ਰੇਸ਼ਨ ਏਜੰਟਾਂ ਨਾਲ ਪੈਸਿਆਂ ਦਾ ਲੈਣ-ਦੇਣ ਕਰਦੇ ਹਨ, ਉਹ ਏਜੰਟਾਂ ਨੂੰ ਦਿੱਤੇ ਦਸਤਾਵੇਜ਼ ਅਤੇ ਰੁਪਏ/ਪੈਸੇ ਦਾ ਆਪਣੇ ਕੋਲ ਪੂਰਾ ਰਿਕਾਰਡ ਰੱਖਣ। ਇਸ ਮੌਕੇ ਸ਼ੰਕਰ ਸਿੰਘ ਕੌਮੀ ਮੀਤ ਚੇਅਰਮੈਨ, ਸੁਖਜੀਤ ਸਿੰਘ ਸੰਧੂ ਪੰਜਾਬ ਪ੍ਰਧਾਨ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕੌਮਾਂਤਰੀ ਸਵੱਛ ਹਵਾ ਦਿਵਸ ਮੌਕੇ ਪੀ . ਪੀ . ਸੀ . ਬੀ ਨੇ ਸ਼ਹਿਰ ਭਰ ਵਿਚ ਚਲਾਈ ਮੁਹਿੰਮ ਅਗਲੀ ਖ਼ਬਰ ਸੌਰਵ ਦਾਸ ਦੇ ਦੌਰੇ ਨੂੰ ਦੱਸਿਆ ਪੀ.ਆਰ. ਤਮਾਸ਼ਾ ਕੇਜਰੀਵਾਲ ਦੀ ਤਾਰੀਫ ’ਤੇ ਵੀ ਸਵਾਲ ਚੁੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।