ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੀ.ਏ.ਯੂ. ਦੀ ਪੁਲਿਸ ਨੇ ਮਾਸੂਮ ਬਾਲੜੀ ਨਾਲ ਛੇੜਖਾਨੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਸ਼ੰਕਰ ਕੁਮਾਰ ਵਾਸੀ ਪ੍ਰਤਾਪ ਸਿੰਘ ਵਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦਾ ਗੁਆਂਢੀ ਹੈ ਅਤੇ ਬੀਤੇ ਦਿਨ ਉਸ ਦੀ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਕਾਰਵਾਈ ਕਰਦੇ ਇਸ ਮਾਮਲੇ ਵਿਚ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।