13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਖ਼ਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖਾਲਸਾ ਵਲੋਂ ਭੇਜੀ ਗਈ, ਇਕ ਮੇਲ ਰਾਹੀਂ ਦਿੱਤੀ ਗਈ ਹੈ।

ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਖ਼ਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖਾਲਸਾ ਵਲੋਂ ਭੇਜੀ ਗਈ, ਇਕ ਮੇਲ ਰਾਹੀਂ ਦਿੱਤੀ ਗਈ ਹੈ। ਅੱਜ ਅਦਾਲਤੀ ਕੰਪਲੈਕਸ ਵਿਚ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿਚ ਭਾਰੀ ਗਿਣਤੀ ਵਿਚ ਵਕੀਲ ਅਤੇ ਮੂਵਕਿਲ ਹਾਜ਼ਰ ਸਨ। ਜਿਵੇਂ ਹੀ ਇਸ ਧਮਕੀ ਭਰੀ ਮੇਲ ਦਾ ਪਤਾ ਲੱਗਿਆ ਤਾਂ ਨਿਆਇਕ ਅਧਿਕਾਰੀਆਂ ਵਲੋਂ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਅਦਾਲਤੀ ਕੰਪਲੈਕਸ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ। ਕੁੱਤਾ ਸਕੂਐਡ ਅਤੇ ਬੰਬ ਨਿਰੋਧਕ ਦਸਤੇ ਨਾਲ ਅਦਾਲਤੀ ਕੰਪਲੈਕਸ ਦੇ ਚੰਗੀ ਤਰ੍ਹਾਂ ਨਾਲ ਚੈਕਿੰਗ ਕੀਤੀ ਗਈ। ਇਹ ਸਿਲਸਿਲਾ ਬਾਅਦ ਦੁਪਹਿਰ ਤੱਕ ਚੱਲਦਾ ਰਿਹਾ, ਪਰ ਕਿਸੇ ਵੀ ਕਿਸਮ ਦੀ ਕੋਈ ਇਤਰਾਜ਼ਯੋਗ ਚੀਜ਼ ਨਹੀਂ ਮਿਲੀ, ਜਿਸ ‘ਤੇ ਪੁਲਿਸ ਨੇ ਸੁੱਖ ਦਾ ਸਾਹ ਲਿਆ। ਪੁਲਿਸ ਵਲੋਂ ਇਸ ਤੋਂ ਬਾਅਦ ਅਦਾਲਤੀ ਕੰਪਲੈਕਸ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ ਅਤੇ ਮੁਲਾਜ਼ਮਾਂ ਵਲੋਂ ਹਰੇਕ ਵਿਅਕਤੀ ਦੀ ਪੂਰੀ ਤਰ੍ਹਾਂ ਨਾਲ ਤਲਾਸ਼ੀ ਲੈਣ ਉਪਰੰਤ ਹੀ ਅਦਾਲਤ ਦੀ ਕੰਪਲੈਕਸ ਵਿਚ ਜਾਣ ਦੀ ਇਜਾਜ਼ਤ ਦਿੱਤੀ ਗਈ। ਇਸ ਤੋਂ ਕੁੱਝ ਸਮਾਂ ਪਹਿਲਾਂ ਵੀ ਅਜਿਹੀਆਂ ਧਮਕੀਆਂ ਅਦਾਲਤੀ ਕੰਪਲੈਕਸ ਵਿਚ ਆਈਆਂ ਸਨ। ਹਾਲ ਦੀ ਘੜੀ ਪੁਲਿਸ ਵਲੋਂ ਅਦਾਲਤੀ ਕੰਪਲੈਕਸ ਅਤੇ ਆਲ਼ੇ-ਦੁਆਲੇ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ-ਹੈਲਪਰਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਮੰਤਰੀ ਮੁੰਡੀਆਂ ਦੀ ਰਿਹਾਇਸ਼ ਅੱਗੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਰਿਆਨਾ ਸਟੋਰ ਦਾ ਸ਼ਟਰ ਕੱਟ ਕੇ ਚੋਰਾਂ ਨੇ ਕੀਤਾ ਲੱਖਾਂ ਦਾ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।