13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਏ ਪੱਕੇ ਮੋਰਚੇ ਦਾ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਨੇ ਕੀਤਾ ਸਮਰਥਨ

ਲੁਧਿਆਣਾ, 12 ਸਤੰਬਰ (ਜਤਿੰਦਰ ਭੰਬੀ)-ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ ਦੇ ਲਗਾਏ ਗਏ ਪੱਕੇ ਮੋਰਚੇ ਜ਼ਿਲ੍ਹਾ ਲੁਧਿਆਣਾ ਵਿਖੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਟੀਮ ਵੱਡੇ ਕਾਫ਼ਲੇ ਨਾਲ ਧਰਨੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਈ, ਜਿਸ ਵਿਚ ਮੁੱਖ ਮੰਗਾਂ ਨੂੰ ਲੈ ਕੇ ਵੱਖ-ਵੱਖ ਬੁਲਾਰਿਆਂ ਵਲੋਂ ਵਿਚਾਰਾਂ ਕੀਤੀਆਂ ਗਈਆਂ। ਭਾਵੇਂ ਕਿ ਵਾਰ-ਵਾਰ ਮੌਸਮ ਖ਼ਰਾਬ ਹੋਣ ਕਾਰਨ ਮੀਂਹ ਦੇ ਬਾਵਜੂਦ ਮੋਰਚੇ ਵਿਚ ਵਿਘਨ ਪਾਇਆ ਗਿਆ, ਪਰ ਆਪਣੀਆਂ ਮੰਗਾਂ ਨੂੰ ਲੈ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ।

ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਜਤਿੰਦਰ ਭੰਬੀ)-ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ ਦੇ ਲਗਾਏ ਗਏ ਪੱਕੇ ਮੋਰਚੇ ਜ਼ਿਲ੍ਹਾ ਲੁਧਿਆਣਾ ਵਿਖੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਟੀਮ ਵੱਡੇ ਕਾਫ਼ਲੇ ਨਾਲ ਧਰਨੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਈ, ਜਿਸ ਵਿਚ ਮੁੱਖ ਮੰਗਾਂ ਨੂੰ ਲੈ ਕੇ ਵੱਖ-ਵੱਖ ਬੁਲਾਰਿਆਂ ਵਲੋਂ ਵਿਚਾਰਾਂ ਕੀਤੀਆਂ ਗਈਆਂ। ਭਾਵੇਂ ਕਿ ਵਾਰ-ਵਾਰ ਮੌਸਮ ਖ਼ਰਾਬ ਹੋਣ ਕਾਰਨ ਮੀਂਹ ਦੇ ਬਾਵਜੂਦ ਮੋਰਚੇ ਵਿਚ ਵਿਘਨ ਪਾਇਆ ਗਿਆ, ਪਰ ਆਪਣੀਆਂ ਮੰਗਾਂ ਨੂੰ ਲੈ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਅੰਤ ਵਿਚ ਸੰਘਰਸ਼ ਵਿਚ ਸ਼ਾਮਿਲ ਹੋਏ ਸਾਰੇ ਕ੍ਰਾਂਤੀਕਾਰੀ ਯੂਨੀਅਨ ਦੇ ਮੈਂਬਰਾਂ ਦਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਵਲੋਂ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਉੱਘੇ ਫ਼ੋਟੋ ਕਲਾਕਾਰ ਹਰਭਜਨ ਬਾਜਵਾ ਦੇ ਦਿਹਾਂਤ ’ ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਦੇ ਦੂਸਰੇ ਪੜਾਅ ਤਹਿਤ ਵਿਧਾਇਕ ਸਿੱਧੂ ਨੇ ਵਾਰਡ 45 ’ ਚ ਚਲਾਇਆ ਸਫ਼ਾਈ ਅਭਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।