14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਹਲਕਾ ਪੂਰਬੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਢਿੱਲੋਂ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਹਲਕਾ ਪੂਰਬੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਅੱਜ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਕ ਮੋਮਬੱਤੀ ਮਾਰਚ ਕੱਢਿਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਅਤੇ ਆਗੂਆਂ ਤੋਂ ਇਲਾਵਾ ਇਲਾਕੇ ਦੇ ਲੋਕਾਂ ਨੇ ਹਿੱਸਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਪੂਰਬੀ ਦੇ ਲੋਕ ਪਿਛਲੇ ਕਈ ਮਹੀਨਿਆਂ ਤੋਂ ਸਮੱਸਿਆਵਾਂ ਤੋਂ ਪਰੇਸ਼ਾਨ ਹਨ, ਪਰ ਪ੍ਰਸ਼ਾਸਨਿਕ ਅਧਿਕਾਰੀ ਇਸ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੇ।

ਹਲਕਾ ਪੂਰਬੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੱਢੇ ਗਏ ਮੋਮਬੱਤੀ ਮਾਰਚ ਦਾ ਦ੍ਰਿਸ਼। ਤਸਵੀਰ-ਸੇਵਕ ਸਿੰਘ 13-09-2026
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਹਲਕਾ ਪੂਰਬੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਅੱਜ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਕ ਮੋਮਬੱਤੀ ਮਾਰਚ ਕੱਢਿਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਅਤੇ ਆਗੂਆਂ ਤੋਂ ਇਲਾਵਾ ਇਲਾਕੇ ਦੇ ਲੋਕਾਂ ਨੇ ਹਿੱਸਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਪੂਰਬੀ ਦੇ ਲੋਕ ਪਿਛਲੇ ਕਈ ਮਹੀਨਿਆਂ ਤੋਂ ਸਮੱਸਿਆਵਾਂ ਤੋਂ ਪਰੇਸ਼ਾਨ ਹਨ, ਪਰ ਪ੍ਰਸ਼ਾਸਨਿਕ ਅਧਿਕਾਰੀ ਇਸ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੇ। ਉਨ੍ਹਾਂ ਦੱਸਿਆ ਕਿ ਕਈ ਵਾਰ ਇਸ ਸਬੰਧੀ ਅਧਿਕਾਰੀਆਂ ਨੂੰ ਲੋਕ ਮਿਲ ਚੁੱਕੇ ਹਨ, ਪਰ ਹਲਕੇ ਦੇ ਹਾਲਾਤ ਵੱਧ ਤੋਂ ਵੱਧ ਤੋਂ ਬਦਤਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਹੋ ਚੁੱਕੀ ਹੈ ਤੇ ਲੋਕ ਸਰਕਾਰ ਤੋਂ ਦੁਖੀ ਹਨ। ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਇਸ ਸਰਕਾਰ ਨੂੰ ਸਬਕ ਸਿਖਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਨੁਮਾਇੰਦੇ ਵੀ ਲੋਕਾਂ ਦੀ ਆ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ, ਜਿਸ ਕਾਰਨ ਲੋਕਾਂ ਦੀਆਂ ਸਮੱਸਿਆਵਾਂ ਅਤੇ ਪਰੇਸ਼ਾਨੀ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਮੋਮਬੱਤੀ ਮਾਰਚ ਦੀ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਲੋਕਾਂ ਦੇ ਸੰਘਰਸ਼ ਨੂੰ ਵੇਖਦਿਆਂ ਹੋਇਆ ਨਗਰ ਨਿਗਮ ਦੇ ਅਧਿਕਾਰੀ ਹਰਕਤ ਵਿਚ ਆਏ ਹਨ, ਪਰ ਜ਼ਿਆਦਾਤਰ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਸਕਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਸਾਬਕਾ ਕੌਂਸਲਰ ਸਰਬਜੀਤ ਸਿੰਘ ਲਾਡੀ ਅਤੇ ਜਸਵਿੰਦਰ ਸਿੰਘ ਵਿੱਕੀ ਅਕਾਲੀ ਜਥੇ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਬਲਵਿੰਦਰ ਸਿੰਘ ਐਮ.ਡੀ., ਤੇਜਾ ਸਿੰਘ ਖਾਲਸਾ, ਅਸ਼ੋਕ ਬੇਦੀ, ਗੁਰਮੇਲ ਸਿੰਘ ਜੱਜੀ, ਰਤਨ ਵੜੈਚ, ਮੁਨੀਸ਼ ਸਹਿਗਲ, ਸਿਮਰਨਜੀਤ ਸਿੰਘ ਸਮਰਾ, ਸੁਖਵਿੰਦਰ ਸਿੰਘ ਢਿੱਲੋਂ, ਨੇਕ ਸਿੰਘ ਸੇਖੇਵਾਲ, ਪਰਮਜੀਤ ਸਿੰਘ ਵੜੈਚ , ਅਸ਼ੋਕ ਮੱਕੜ, ਬਲਵਿੰਦਰ ਸਿੰਘ, ਰਾਹੁਲ ਯੋਧਾ, ਬਲਕਾਰ ਸਿੰਘ ਅਨੰਦਪੁਰ, ਸੰਤੋਖ ਸਿੰਘ, ਹਰਪਾਲ ਸਿੰਘ ਬਠਲਾ, ਲੱਕੀ ਸਰਪੰਚ, ਸਤਪਾਲ ਕੋਚਰ, ਕੀਮਤੀ ਲਾਲ ਸਿੰਘ ਖਾਲਸਾ, ਬਲਜਿੰਦਰ ਸਿੰਘ ਧਾਲੀਵਾਲ, ਹਾਫ਼ਿਜ਼ ਤਹਿਸੀਨ, ਇਰਸ਼ਾਦ ਮੁਹੰਮਦ, ਨਵਾਬ ਮਲਿਕ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ ਹੰਸ, ਹਰਦੀਪ ਸਿੰਘ ਮੁਲਤਾਨੀ, ਰਣਜੀਤ ਬਜਾਜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਕਸ਼ਾ ਮਨਜ਼ੂਰ ਕਰਵਾਏ ਬਿਨਾਂ ਉਸਾਰੀ ਪਈ ਮਹਿੰਗੀ ਅਗਲੀ ਖ਼ਬਰ ਡੀ.ਜੀ.ਐਸ.ਜੀ. ਪਬਲਿਕ ਸਕੂਲ ਦੀ ਅੰਡਰ-17 ਲੜਕਿਆਂ ਦੀ ਬਾਸਕਟਬਾਲ ਟੀਮ ਨੇ ਐਸ.ਜੀ.ਐਫ.ਆਈ. ਜ਼ਿਲ੍ਹਾ ਟੂਰਨਾਮੈਂਟ ਵਿਚ ਜਿੱਤਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।