ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਨੇ ਗੁਲਜ਼ਾਰ ਸਿੰਘ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ’ ਤੇ ਸਾਧਿਆ ਨਿਸ਼ਾਨਾ
ਲੁਧਿਆਣਾ, 12 ਸਤੰਬਰ (ਜਤਿੰਦਰ ਭੰਬੀ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਨੇ ਸੂਬੇ ਦੀ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਤਾ ਦੇ ਨਸ਼ੇ ਵਿਚ ਆਪ ਸਰਕਾਰ ਨੇ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਸ਼ੁਭਮ ਸ਼ਰਮਾ ਅੱਜ ਲੁਧਿਆਣਾ ਵਿਖੇ ਤਾਰੀਖ ’ਤੇ ਆਏ ਹੋਏ ਸਨ, ਕਿਉਂਕਿ ਬੀਤੇ ਦਿਨੀਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਾਲੀ ਥਾਂ ‘ਤੇ ਵਿਰੋਧ ਕਰਨ ਜਾ ਰਹੇ ਸਨ ਤਾਂ ਉਨ੍ਹਾਂ ਲਾਡੋਵਾਲ ਟੋਲ ਪਲਾਜ਼ਾ ’ਤੇ ਮਾਮਲਾ ਦਰਜ ਕੀਤਾ ਗਿਆ ਸੀ।
ਲੁਧਿਆਣਾ, 12 ਸਤੰਬਰ (ਜਤਿੰਦਰ ਭੰਬੀ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਨੇ ਸੂਬੇ ਦੀ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਤਾ ਦੇ ਨਸ਼ੇ ਵਿਚ ਆਪ ਸਰਕਾਰ ਨੇ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਸ਼ੁਭਮ ਸ਼ਰਮਾ ਅੱਜ ਲੁਧਿਆਣਾ ਵਿਖੇ ਤਾਰੀਖ ’ਤੇ ਆਏ ਹੋਏ ਸਨ, ਕਿਉਂਕਿ ਬੀਤੇ ਦਿਨੀਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਾਲੀ ਥਾਂ ‘ਤੇ ਵਿਰੋਧ ਕਰਨ ਜਾ ਰਹੇ ਸਨ ਤਾਂ ਉਨ੍ਹਾਂ ਲਾਡੋਵਾਲ ਟੋਲ ਪਲਾਜ਼ਾ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ, ਜਿੱਥੇ ਸਿਆਸੀ ਆਗੂਆਂ ਨੂੰ ਬਦਲਾਖੋਰੀ ਦੀ ਭਾਵਨਾ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉੱਥੇ ਆਮ ਨਾਗਰਿਕਾਂ ਨੂੰ ਵੀ ਨਹੀਂ ਬਖ਼ਸ਼ਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਦਿੜ੍ਹਬਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ ਇਸ ਗੱਲ ਦੀ ਸਪਸ਼ਟ ਮਿਸਾਲ ਹੈ ਕਿ ਸਰਕਾਰ ਅਜਿਹੀਆਂ ਮੌਤਾਂ ਪ੍ਰਤੀ ਬੇਪ੍ਰਵਾਹ ਹੈ।