13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕ੍ਰਿਸ਼ਨ ਕੁਮਾਰ ਬਾਵਾ ਨੇ ਪੰਜਾਬ ਕਾਂਗਰਸ ਦੇ ਨਵ - ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਗੁਲਦਸਤਾ ਭੇਟ ਕਰ ਕੇ ਦਿੱਤੀਆਂ ਸ਼ੁੱਭਕਾਮਨਾਵਾਂ

ਲੁਧਿਆਣਾ, 12 ਸਤੰਬਰ (ਜਤਿੰਦਰ ਭੰਬੀ)-ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਤੇ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਸਚਿਨ ਪਾਇਲਟ ਨੂੰ ਕੁੱਲ ਹਿੰਦ ਕਾਂਗਰਸ ਦੇ ਦਫ਼ਤਰ ਵਿਖੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਏ. ਆਈ.

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਮੁਬਾਰਕਬਾਦ ਦਿੰਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ। ਅਜੀਤ ਤਸਵੀਰ 13-09-2026
ਲੁਧਿਆਣਾ, 12 ਸਤੰਬਰ (ਜਤਿੰਦਰ ਭੰਬੀ)-ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਤੇ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਸਚਿਨ ਪਾਇਲਟ ਨੂੰ ਕੁੱਲ ਹਿੰਦ ਕਾਂਗਰਸ ਦੇ ਦਫ਼ਤਰ ਵਿਖੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਏ.ਆਈ.ਸੀ.ਸੀ. (ਓ.ਬੀ.ਸੀ.) ਇੰਚਾਰਜ ਹਿਮਾਚਲ ਪ੍ਰਦੇਸ਼ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਹਲਕਾ ਦੱਖਣੀ ਦੇ ਕਾਂਗਰਸੀ ਵਰਕਰਾਂ ਵਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ’ਤੇ ਵਿਚਾਰਾਂ ਕੀਤੀਆਂ। ਇਸ ਸਮੇਂ ਬਾਵਾ ਨੇ ਕਿਹਾ ਕਿ ਸਚਿਨ ਪਾਇਲਟ ਪੰਜਾਬ ਦੇ ਕਾਂਗਰਸ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਪੰਜਾਬ ਵਾਸੀਆਂ ਨਾਲ ਆਪਣਾ ਪੁਰਾਣਾ ਰਿਸ਼ਤਾ ਨਿਭਾਉਂਦਾ ਹੋਇਆ ਕਾਂਗਰਸ ਪਾਰਟੀ ਦਾ ਆਧਾਰ ਮਜ਼ਬੂਤ ਕਰਕੇ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆਉਣ ਲਈ ਅਹਿਮ ਭੂਮਿਕਾ ਨਿਭਾਏਗਾ। ਬਾਵਾ ਨੇ ਕਿਹਾ ਕਿ ਅੱਜ ਭਾਰਤ ਦਾ ਯੂਥ ਰਾਹੁਲ ਗਾਂਧੀ ਦਾ ਦੀਵਾਨਾ ਹੋ ਗਿਆ ਹੈ, ਕਿਉਂਕਿ ਰਾਹੁਲ ਗਾਂਧੀ ਸੱਚੇ ਦਿਲੋਂ ਯੂਥ ਦਾ ਭਵਿੱਖ ਉਜਵਲ ਬਣਾਉਣਾ ਚਾਹੁੰਦੇ ਹਨ ਅਤੇ ਹਰ ਵਰਗ ਦੇ ਲੋਕਾਂ ਨੂੰ ਮਾਣ ਸਨਮਾਨ ਨਾਲ ਜ਼ਿੰਦਗੀ ਜਿਊਣ ਦਾ ਹੱਕ ਦਿਵਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ 4 ਹਜ਼ਾਰ ਕਿੱਲੋਮੀਟਰ ਦੀ ‘ਭਾਰਤ ਜੋੜੋ ਯਾਤਰਾ’ ਭਾਰਤ ਦੇ ਇਤਿਹਾਸ ਵਿਚ ਮੀਲ ਪੱਥਰ ਹੈ ਜੋ ਕਾਂਗਰਸ ਪਾਰਟੀ ਦੀ ਵਿਚਾਰਧਾਰਾ, ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਸੋਚ ’ਤੇ ਪਹਿਰਾ ਦਿੰਦੀ ਹੈ।
ਪਿਛਲੀ ਖ਼ਬਰ ਡਾ . ਅਰਵਿੰਦਰ ਸਿੰਘ ਭੱਲਾ ਦੇ ਸਿੱਖ ਗੁਰੂਆਂ ਬਾਰੇ ਰਿਸਰਚ ਪ੍ਰੋਜੈਕਟ ਨੂੰ ਆਈ . ਸੀ . ਐਚ . ਆਰ . ਵਲੋਂ ਮਿਲੀ ਮਨਜ਼ੂਰੀ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ ਚ ਦਿਆਲ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।