15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਅਰਬਨ ਅਸਟੇਟ ਦੁੱਗਰੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪਾਵਨ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਸ਼ਾਂਤੀ ਦੇ ਪੁੰਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਗੁਰਗੱਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕਥਾ ਅਤੇ ਕੀਰਤਨ ਸਮਾਗਮ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਏ ਗਏ। ਇਹ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਉਲੀਕਿਆ ਗਏ।

ਅਜੀਤ ਡੈਸਕ 15-09-2026
ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਸ਼ਾਂਤੀ ਦੇ ਪੁੰਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਗੁਰਗੱਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕਥਾ ਅਤੇ ਕੀਰਤਨ ਸਮਾਗਮ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਏ ਗਏ। ਇਹ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਉਲੀਕਿਆ ਗਏ। ਇਸ ਰੂਹਾਨੀ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਭਾਈ ਗੁਰਦਿੱਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਦੇ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ, ਉਨ੍ਹਾਂ ਦੇ ਗੁਰਗੱਦੀ ਦਿਵਸ ਅਤੇ ਉਨ੍ਹਾਂ ਵਲੋਂ ਦਰਸਾਏ ਗੁਰਮਤਿ ਮਾਰਗ ’ਤੇ ਚਾਨਣਾ ਪਾਉਂਦਿਆਂ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਸੰਗਤਾਂ ਵਿਚ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਯਸ਼ਪਾਲ ਸਿੰਘ, ਦਰਸ਼ਨ ਸਿੰਘ, ਬਲਵੀਰ ਸਿੰਘ, ਸਰਬਜੀਤ ਸਿੰਘ ਝੱਗੜ, ਮਲਕੀਤ ਸਿੰਘ, ਰਘਵੀਰ ਸਿੰਘ, ਡਾਕਟਰ ਪ੍ਰਿੰਸ ਸਿੰਘ ਚਾਵਲਾ, ਕੁਲਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇਯਾਲੀ, ਕੈਪਟਨ ਸੰਧੂ, ਆਲੀਵਾਲ, ਦਾਖਾ, ਐਡਵੋਕੇਟ ਘੁੰਮਣ, ਕ੍ਰਿਸ਼ਨ ਬਾਵਾ ਮ੍ਰਿਤਕ ਦੇਹ ’ਤੇ (ਸ਼ਾਲ) ਲੋਈ ਪਾਈ ਅਗਲੀ ਖ਼ਬਰ ਕੇਂਦਰ ਸਰਕਾਰ ਚੀਨੀ ਦੇ ਰੇਟ ਵਧਾ ਕੇ 36 ਹਜ਼ਾਰ ਕਰੋੜ ਦਾ ਭਾਰਤ ਵਾਸੀਆਂ ਉਪਰ ਤਿਉਹਾਰਾਂ ਦੇ ਸੀਜ਼ਨ ਵਿਚ ਬੋਝ ਪਾ ਰਹੀ ਹੈ -...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।