ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਮੀ ਦੇ ਦਿਹਾੜੇ ਮੌਕੇ ਦੀਵਾਨ ਅੱਜ
ਢੰਡਾਰੀ ਕਲਾਂ/ਲੁਧਿਆਣਾ, 20 ਸਤੰਬਰ (ਜਸਵੀਰ ਸਿੰਘ ਬੰਗਾ)-ਬਾਬਾ ਕੇਹਰ ਦਾਸ ਜੀ ਕੂਕਰਾਂ ਵਾਲਿਆਂ ਦੀ ਨਿੱਘੀ ਮਿੱਠੀ ਯਾਦ ਵਿਚ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਚ ਦਸਮੀ ਦੇ ਦਿਹਾੜੇ ਮੌਕੇ ਮਹੀਨਾਵਾਰ ਧਾਰਮਿਕ ਦੀਵਾਨ 21 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 7 ਤੋਂ ਆਰੰਭ ਹੋਣਗੇ ਅਤੇ ਰਾਤ 9 ਵਜੇ ਚੱਲਣਗੇ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਅਤੇ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਿੰਘਾਂ-ਸ਼ਹੀਦਾਂ ਦੀ ਯਾਦ ਵਿਚ ਹਰ ਮਹੀਨੇ ਸ਼ਾਮ ਨੂੰ ਕਰਵਾਇਆ ਜਾਂਦਾ ਹੈ, ਜਿਸ ਵਿਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਅਤੇ ਸੰਤ ਮਹਾਪੁਰਖ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਬਾਦੀ ਸੁਣਾ ਕੇ ਗੁਰਸਿੱਖੀ ਦਾ ਪ੍ਰਚਾਰ ਕਰਦੇ ਹਨ।
ਭ
ਭਾਈ ਪਿਆਰਾ ਸਿੰਘ
21-09-2026
ਢੰਡਾਰੀ ਕਲਾਂ/ਲੁਧਿਆਣਾ, 20 ਸਤੰਬਰ (ਜਸਵੀਰ ਸਿੰਘ ਬੰਗਾ)-ਬਾਬਾ ਕੇਹਰ ਦਾਸ ਜੀ ਕੂਕਰਾਂ ਵਾਲਿਆਂ ਦੀ ਨਿੱਘੀ ਮਿੱਠੀ ਯਾਦ ਵਿਚ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਚ ਦਸਮੀ ਦੇ ਦਿਹਾੜੇ ਮੌਕੇ ਮਹੀਨਾਵਾਰ ਧਾਰਮਿਕ ਦੀਵਾਨ 21 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 7 ਤੋਂ ਆਰੰਭ ਹੋਣਗੇ ਅਤੇ ਰਾਤ 9 ਵਜੇ ਚੱਲਣਗੇ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਅਤੇ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਿੰਘਾਂ-ਸ਼ਹੀਦਾਂ ਦੀ ਯਾਦ ਵਿਚ ਹਰ ਮਹੀਨੇ ਸ਼ਾਮ ਨੂੰ ਕਰਵਾਇਆ ਜਾਂਦਾ ਹੈ, ਜਿਸ ਵਿਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਅਤੇ ਸੰਤ ਮਹਾਪੁਰਖ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਬਾਦੀ ਸੁਣਾ ਕੇ ਗੁਰਸਿੱਖੀ ਦਾ ਪ੍ਰਚਾਰ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਬਾਬਾ ਪਿਆਰਾ ਸਿੰਘ ਸਿਰਥਲੇ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਬਾਬਾ ਪਿਆਰਾ ਸਿੰਘ ਸਿਰਥਲੇ ਵਾਲਿਆਂ ਵਲੋਂ ਸਿੱਖ ਪੰਥ ਦੇ ਪ੍ਰਚਾਰ ਤੇ ਪ੍ਰਸਾਰ ਲਈ ਪਾਏ ਜਾ ਰਹੇ ਯੋਗਦਾਨ ਨੂੰ ਦੇਖਦਿਆਂ ਬਾਬਾ ਹਰਨੇਸ਼ ਸਿੰਘ ਢੰਡਾਰੀ ਵਾਲਿਆਂ ਵਲੋਂ ਸੋਨੇ ਦਾ ਖੰਡਾ ਭੇਂਟ ਕਰਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪੰਥ ਦੇ ਪ੍ਰਸਿੱਧ ਸੰਤ ਮਹਾਪੁਰਸ਼ ਬਾਬਾ ਬਲਦੇਵ ਸਿੰਘ ਜੋਧੇਵਾਲ ਬਸਤੀ ਵਾਲੇ, ਬਾਬਾ ਬੱਗਾ ਸਿੰਘ ਨਾਨਕਸਰ ਵਿਰਕ ਬਰਸਾਲਾ ਵਾਲੇ, ਸੰਤ ਬਾਬਾ ਧਰਮਪਾਲ ਸਿੰਘ ਸੰਗੋਵਾਲ ਵਾਲੇ ਵਿਸ਼ੇਸ਼ ਤੌਰ ‘ਤੇ ਸਮਾਗਮ ‘ਚ ਹਾਜ਼ਰੀ ਭਰਨਗੇ। ਹੈਡ ਗ੍ਰੰਥੀ ਭਾਈ ਸੰਦੀਪ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ।