21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਹਥਿਆਰਬੰਦ ਲੁਟੇਰੇ ਬਜ਼ੁਰਗ ਤੋਂ ਐਕਟੀਵਾ ਖੋਹ ਕੇ ਹੋਏ ਫਰਾਰ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਲਾਲ ਕੋਠੀ ਨੇੜੇ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਤੋਂ ਉਸਦਾ ਐਕਟੀਵਾ ਖੋਹ ਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਦੇਵਰਾਜ ਵਾਸੀ ਹਰਨਾਮ ਨਗਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 21-09-2026
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਲਾਲ ਕੋਠੀ ਨੇੜੇ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਤੋਂ ਉਸਦਾ ਐਕਟੀਵਾ ਖੋਹ ਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਦੇਵਰਾਜ ਵਾਸੀ ਹਰਨਾਮ ਨਗਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਲਾਲ ਕੋਠੀ ਨੇੜੇ ਜਾ ਰਿਹਾ ਸੀ ਕਿ ਮੋਟਰਸਾਈਕਲ ਤੇ ਤਿੰਨ ਨੌਜਵਾਨ ਆਏ ਅਤੇ ਉਸ ਜੀ ਸਕੂਟਰ ਲੱਤ ਮਾਰ ਕੇ ਹੇਠਾਂ ਸੁੱਟ ਦਿੱਤਾ ਅਤੇ ਚਾਬੀ ਦੀ ਮੰਗ ਕੀਤੀ। ਜਦੋਂ ਉਸ ਨੇ ਚਾਬੀ ਦੇਣ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਤੇ ਐਕਟੀਵਾ ਖੋਹ ਕੇ ਫਰਾਰ ਹੋ ਗਏ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੰਦਰ ਵਿਚ ਸਫਾਈ ਕਰਦੇ ਬਜ਼ੁਰਗ ਦੀ ਕੁੱਟਮਾਰ ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਹਾਂ ਲਕਸ਼ਮੀ ਮੰਦਿਰ ਵਿਚ ਸਫਾਈ ਕਰ ਰਹੇ ਬਜ਼ੁਰਗ ਉਦੇ ਨਰਾਇਣ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਗੋਲੂ ਅਤੇ ਉਸਦੇ 15 ਸਾਥੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਮੰਦਿਰ ਵਿਚ ਸੇਵਾ ਕਰ ਰਿਹਾ ਸੀ ਕਿ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਉਕਤ ਕਥਿਤ ਦੋਸ਼ੀ ਉਸ ਨਾਲ ਉਲਝ ਪਿਆ ਅਤੇ ਇਸ ਨੇ ਆਪਣੇ ਸਾਥੀ ਬੁਲਾ ਲਏ। ਕਥਿਤ ਦੋਸ਼ੀਆਂ ਵਲੋਂ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਬਾਅਦ ਵਿਚ ਇਹ ਕਥਿਤ ਦੋਸ਼ੀ ਧਮਕੀਆਂ ਦੇ ਕੇ ਫਰਾਰ ਹੋ ਗਏ। ਜਿੰਮ ਦੇ ਬਾਹਰ ਗੁੰਡਾਗਰਦੀ ਪੁਲਿਸ ਨੇ ਮਨਪ੍ਰੀਤ ਸਿੰਘ ਵਾਸੀ ਗੁਰੂ ਅੰਗਦ ਦੇਵ ਕਲੋਨੀ ਦੀ ਸ਼ਿਕਾਇਤ ‘ਤੇ ਦੀਪਕ ਕੁਮਾਰ, ਅਜੇਪਾਲ ਵਾਸੀ ਕੋਟ ਮੰਗਲ ਸਿੰਘ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸਿਕਾਇਤ ਕਰਤਾ ਨੇ ਦੱਸਿਆ ਕਿ ਉਸਦੀ ਪਤਨੀ ਸੁਖਵਿੰਦਰ ਕੌਰ ਮੈਕਸ ਪਾਵਰ ਜਿੰਮ ਵਿਚ ਕਸਰਤ ਕਰਦੀ ਹੈ, ਜਦੋਂ ਉਹ ਆਪਣੀ ਪਤਨੀ ਨੂੰ ਲੈਣ ਗਿਆ ਤਾਂ ਉਕਤ ਕਥਿਤ ਦੋਸ਼ੀ ਉਸ ਨਾਲ ਉਲਝ ਪਏ ਅਤੇ ਇਹਨਾਂ ਨੇ ਉਹਨਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਨ੍ਹਾਂ ਕਥਿਤ ਦੋਸ਼ੀਆਂ ਨੇ ਉਸਨੇ ਗਲੇ ਵਿਚ ਪਾਈ ਚੇਨ ਖੋਹ ਲਈ ਤੇ ਫਰਾਰ ਹੋ ਗਏ। ਪੁਲਿਸ ਵਲੋਂ ਮਾਮ ਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਜ਼ਮਾਨਤ ਕਰਵਾਉਣ ਦੀ ਕੋਸ਼ਿਸ਼ ਪੁਲਿਸ ਨੇ ਮਾਨਯੋਗ ਜੱਜ ਸੁਮੀਤ ਭੱਲਾ ਦੀ ਸ਼ਿਕਾਇਤ ‘ਤੇ ਅਭਿਸ਼ੇਕ ਕੁਮਾਰ ਮਨੀਰਾਜ ਅਤੇ ਧਰਮਿੰਦਰ ਸਿੰਘ ਵਾਸੀ ਬਸੰਤ ਐਵਨਿਊ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਨੇ ਇਹਨਾਂ ਨੇ ਧਰਮਿੰਦਰ ਸਿੰਘ ਦੀ ਜਮਾਨਤ ਕਰਵਾਉਣ ਲਈ ਅਦਾਲਤ ਵਿਚ ਕਥਿਤ ਤੌਰ ‘ਤੇ ਜਾਅਲੀ ਦਸਤਾਵੇਜ਼ ਲਗਾਏ ਸਨ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਰ ਦੇ ਬਾਹਰ ਖੜ੍ਹੀ ਸਵਿਫ਼ਟ ਕਾਰ ਚੋਰੀ ਥਾਣਾ ਪੀ.ਏ.ਯੂ. ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਮਹਿਕਦੀਪ ਸਿੰਘ ਨੇ ਦੱਸਿਆ ਕਿ ਉਸਨੇ ਆਪਣੀ ਸਵਿਫ਼ਟ ਕਾਰ ਘਰ ਦੇ ਬਾਹਰ ਲਾਕ ਲਗਾ ਕੇ ਖੜੀ ਕੀਤੀ ਸੀ। ਜਦੋਂ ਉਸਨੇ ਅਗਲੇ ਦਿਨ ਦੇਖਿਆ ਤਾਂ ਉਸਦੀ ਕਾਰ ਉਥੇ ਨਹੀਂ ਸੀ, ਜਿਸਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਜੱਗੀ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਚੋਰ ਦਾ ਸੁਰਾਗ ਲਗਾਇਆ ਜਾ ਸਕੇ। ਸ਼ੱਕੀ ਹਾਲਾਤਾਂ ’ਚ ਨਾਬਾਲਗਾ ਲਾਪਤਾ ਕਾਲਜ ਪੜ੍ਹਣ ਲਈ ਨਾਬਾਲਗ ਲੜਕੀ ਦੇ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਅਸ਼ਵਨੀ ਨੇ ਦੱਸਿਆ ਕਿ ਉਸਦੀ ਲੜਕੀ ਖ਼ਾਲਸਾ ਕਾਲਜ ਵਿਖੇ ਪੜਣ ਲਈ ਗਈ ਸੀ, ਜੋ ਘਰ ਵਾਪਸ ਨਹੀਂ ਆ ਈ। ਲੜਕੀ ਦੀ ਭਾਲ ਕਰਨ ‘ਤੇ ਪਤਾ ਲੱਗਾ ਕਿ ਆਦਿੱਤਿਆ ਨਾਮੀ ਨੌਜਵਾਨ ਨੇ ਉਸਦੀ ਲੜਕੀ ਨੂੰ ਲੁਕਾ ਛੁਪਾ ਕੇ ਆਪਣੀ ਹਿਰਾਸਤ ਵਿਚ ਰੱਖਿਆ ਹੋਇਆ ਹੈ। ਜਾਂਚ ਅਧਿਕਾਰੀ ਏ.ਐਸ.ਆਈ. ਗੁਰਮੇਜ ਲਾਲ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ਤੇ ਅਦਿੱਤਿਆ ਖਿਲਾਫ਼ ਕੇਸ ਦਰਜ ਕਰਕੇ ਲੜਕੀ ਦੀ ਭਾ ਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਨਵਚੇਤਨਾ ਵਲੋਂ ਹਰਕਿਰਤ ਕੌਰ ਦੀ ਸਿਹਤ ਅਤੇ ਸਿੱਖਿਆ ਦੀ ਲਈ ਜ਼ਿੰਮੇਵਾਰੀ ਅਗਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਮੀ ਦੇ ਦਿਹਾੜੇ ਮੌਕੇ ਦੀਵਾਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।