ਭਾਜਪਾ ਦੀ ਪੰਜਾਬ ਨਸ਼ਾ ਮੁਕਤ ਯਾਤਰਾ ਸਿਰਫ ਚੋਣ ਸਟੰਟ-ਜੇ. ਜੇ. ਅਰੋੜਾ
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਸਿਰਫ ਇੱਕ ਚੋਣ ਸਟੰਟ ਹੈ ਕਿਉਂਕਿ ਅਗਲੇ ਸਾਲ ਦੇ ਸ਼ੁਰੂ ਵਿਚ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਭਾਜਪਾ ਚਾਹੁੰਦੀ ਹੈ ਕਿ ਉਹ ਪੰਜਾਬ ਦੀ ਸੱਤਾ ਤੇ ਕਬਜ਼ਾ ਕਰਕੇ ਪੰਜਾਬ ਨੂੰ ਬਰਬਾਦ ਕਰਨ ਵਿਚ ਰਹਿੰਦੀ ਖੂੰਹਦੀ ਕਸਰ ਵੀ ਕੱਢ ਦੇਵੇ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਤੇ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਅਰੋੜਾ ਨੇ ਪ੍ਰਗਟ ਕੀਤੇ।
ਜੇ ਜੇ ਅਰੋੜਾ
21-09-2026