22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰਦੁਆਰਾ ਆਲਮਗੀਰ ਵਿਖੇ ਦਿਨ ਭਰ ਚੱਲੇ ਨਾਮ ਬਾਣੀ ਦੇ ਪ੍ਰਵਾਹ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀਆਂ ਹਾਜ਼ਰੀਆਂ

ਆਲਮਗੀਰ, 21 ਸਤੰਬਰ (ਜਰਨੈਲ ਸਿੰਘ ਪੱਟੀ)-ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਸ਼ੁਰੂ ਕੀਤੀ ਗਈ ਹਫ਼ਤਾਵਾਰੀ ਕੀਰਤਨ ਦੀ ਲੜੀ ਤਹਿਤ ਭਾਈ ਦਿਲਬਾਗ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਕੀਰਤਨ ਸਮਾਗਮ ਦੌਰਾਨ ਕਥਾਵਾਚਕ ਗਿਆਨੀ ਗੁਰਮੇਲ ਸਿੰਘ ਬਘੇਲ ਸਿੰਘ ਹਵਾਰਾ ਨੇ ਗੁਰਬਾਣੀ ਸ਼ਬਦ ਦੇ ਹਵਾਲਿਆਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਨਾਮ ਬਾਣੀ ਦੇ ਰੰਗ ਨਾਲ ਗੜੁੱਚ ਜੀਵ ਪਰਮਾਤਮਾ ਦੀ ਰਜ਼ਾ ਵਿਚ ਰਹਿ ਕੇ ਜੀਵਨ ਬਤੀਤ ਕਰਦਾ ਹੈ ਅਤੇ ਹਰੇਕ ਜੀਵ, ਜੰਤੂ ਦੇ ਦੁੱਖ ਦਰਦ ਨੂੰ ਆਪਣਾ ਦੁੱਖ ਦਰਦ ਸਮਝ ਕੇ ਉਸ ਦੇ ਆਰਾਮ ਲਈ ਨਿਰਸਵਾਰਥ ਭਾਵਨਾ ਨਾਲ ਸੇਵਾ ਕਾਰਜ ਕਰਦਾ ਹੈ।

ਅਜੀਤ ਡੈਸਕ 22-09-2026
ਆਲਮਗੀਰ, 21 ਸਤੰਬਰ (ਜਰਨੈਲ ਸਿੰਘ ਪੱਟੀ)-ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਸ਼ੁਰੂ ਕੀਤੀ ਗਈ ਹਫ਼ਤਾਵਾਰੀ ਕੀਰਤਨ ਦੀ ਲੜੀ ਤਹਿਤ ਭਾਈ ਦਿਲਬਾਗ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਕੀਰਤਨ ਸਮਾਗਮ ਦੌਰਾਨ ਕਥਾਵਾਚਕ ਗਿਆਨੀ ਗੁਰਮੇਲ ਸਿੰਘ ਬਘੇਲ ਸਿੰਘ ਹਵਾਰਾ ਨੇ ਗੁਰਬਾਣੀ ਸ਼ਬਦ ਦੇ ਹਵਾਲਿਆਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਨਾਮ ਬਾਣੀ ਦੇ ਰੰਗ ਨਾਲ ਗੜੁੱਚ ਜੀਵ ਪਰਮਾਤਮਾ ਦੀ ਰਜ਼ਾ ਵਿਚ ਰਹਿ ਕੇ ਜੀਵਨ ਬਤੀਤ ਕਰਦਾ ਹੈ ਅਤੇ ਹਰੇਕ ਜੀਵ, ਜੰਤੂ ਦੇ ਦੁੱਖ ਦਰਦ ਨੂੰ ਆਪਣਾ ਦੁੱਖ ਦਰਦ ਸਮਝ ਕੇ ਉਸ ਦੇ ਆਰਾਮ ਲਈ ਨਿਰਸਵਾਰਥ ਭਾਵਨਾ ਨਾਲ ਸੇਵਾ ਕਾਰਜ ਕਰਦਾ ਹੈ। ਉਨ੍ਹਾਂ ਕਿਹਾ ਕਿ ਕਲਯੁਗ ਦੇ ਪਹਿਰ ਅੰਦਰ ਗੁਰਬਾਣੀ ਦੇ ਲੜ ਲੱਗ ਕੇ ਹੀ ਇਸ ਦੁਨਿਆਵੀ ਭਵ ਸਾਗਰ ਨੂੰ ਪਾਰ ਕਰਕੇ ਪਰਮ ਪਿਤਾ ਅਕਾਲ ਪੁਰਖ ਨਾਲ ਮੇਲ ਸੰਭਵ ਹੈ। ਸਾਰਾ ਦਿਨ ਚੱਲੇ ਰਾਗੀ, ਢਾਡੀ, ਕਥਾ, ਕਵੀਸ਼ਰੀ ਤੇ ਕੀਰਤਨ ਸਮਾਗਮ ਦੌਰਾਨ ਗੁਰੂ ਘਰ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਉ ਦੀ ਬਖਸ਼ਿਸ਼ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਭਾਈ ਮਨਪ੍ਰੀਤ ਸਿੰਘ ਖੱਟੜਾ ਨੇ ਕੀਤੀ। ਕੀਰਤਨ ਸਮਾਗਮ ਦੌਰਾਨ ਦੂਰ ਦੁਰਾਡੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਕੀਰਤਨ ਸਰਵਣ ਕਰਕੇ ਜੀਵਨ ਸਫਲਾ ਕੀਤਾ। ਇਸ ਮੌਕੇ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ, ਗੁਰਦੀਪ ਸਿੰਘ ਰਾਜੂ ਆਲਮਗੀਰ, ਤਲਵਿੰਦਰ ਸਿੰਘ ਮੁਲਤਾਨੀ, ਰਵਿੰਦਰ, ਸਿੰਘ, ਗ੍ਰੰਥੀ ਭਾਈ ਜਰਨੈਲ ਸਿੰਘ ਜਰਖੜ, ਜਥੇਦਾਰ ਹਰਿੰਦਰ ਸਿੰਘ ਜੱਸੋਵਾਲ, ਸਿਕੰਦਰ ਸਿੰਘ ਚੁਬਕੀ, ਸੁਖਦੇਵ ਸਿੰਘ ਦਲੇਅ, ਹਰਪ੍ਰੀਤ ਸਿੰਘ, ਪ੍ਰਗਟ ਸਿੰਘ ਗਰੇਵਾਲ ਮੈਡੀਕਲ ਹਾਲ ਵਾਲੇ, ਅੰਮ੍ਰਿਤਪਾਲ ਸਿੰਘ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਜੀਵਨ ਸਫਲਾ ਕੀਤਾ।
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਦੀਆਂ ਰੈਲੀਆਂ ਨੂੰ ਮਿਲ ਰਹੇ ਲੋਕ ਸਮਰਥਨ ਤੋਂ ਵਿਰੋਧੀ ਘਬਰਾਹਟ ਵਿਚ - ਹੌਬੀ ਅਗਲੀ ਖ਼ਬਰ ਪਿੰਡ ਬੀਲ੍ਹਾ ਵਿਖੇ ਛਪਾਰ ਮੇਲੇ ਦੀ ਕਾਨਫ਼ਰੰਸ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।