ਏਯੂਸੀਟੀ ਦੀ ਉਮੀਦਵਾਰ ਪ੍ਰੋ . ਪੂਜਾ ਗੌੜ ਪੰਜਾਬ ਯੂਨੀਵਰਸਿਟੀ ਦੀ ਸੈਨੇਟਰ ਚੁਣੀ
“ਸੈਨੇਟ ਵਿਚ ਜਾ ਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਜ਼ਬੂਤ ਆਵਾਜ਼ ਬਣਾਂਗੀ” -ਪ੍ਰੋ. ਪੂਜਾ ਗੌੜ
50 ਲੱਖ ਰੁਪਏ ਮੁੱਲ ਦੇ 3 ਕੁਇੰਟਲ ਗਾਂਜਾ ਸਮੇਤ ਤਿੰਨ ਕਾਬੂ
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕੁਇੰਟਲ ਗਾਂਜਾ ਬਰਾਮਦ ਕੀਤਾ ਹੈ, ਜਿਸ ਦੀ ਕੀਮਤ 50 ਲੱਖ ਰੁਪਏ ਦੱਸੀ ਜਾਂਦੀ ਹੈ। ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਇਕ ਬਲੈਰੋ ਪਿਕਅਪ ਵਾਹਨ ਨੂੰ ਵੀ ਕਬਜ਼ੇ ਵਿਚ ਲਿਆ ਹੈ।
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕੁਇੰਟਲ ਗਾਂਜਾ ਬਰਾਮਦ ਕੀਤਾ ਹੈ, ਜਿਸ ਦੀ ਕੀਮਤ 50 ਲੱਖ ਰੁਪਏ ਦੱਸੀ ਜਾਂਦੀ ਹੈ। ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਇਕ ਬਲੈਰੋ ਪਿਕਅਪ ਵਾਹਨ ਨੂੰ ਵੀ ਕਬਜ਼ੇ ਵਿਚ ਲਿਆ ਹੈ। ਡੀ.ਸੀ.ਪੀ. ਆਲਮ ਵਿਜੇ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੰਦਾ ਨਾਲਾ ਪੁਲੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਉਥੇ ਬਲੈਰੋ ਪਿਕਅਪ ਟੈਂਪੂ ਜਾ ਰਿਹਾ ਸੀ। ਪੁਲਿਸ ਨੇ ਜਦੋਂ ਇਸ ਟੈਂਪੂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀਆਂ ਨੇ ਟੈਂਪੂ ਭਜਾ ਲਿਆ ਅਤੇ ਬਾਅਦ ਵਿਚ ਇਹ ਪਲਾਸਟਿਕ ਦਾ ਬੈਗ ਸੜਕ ’ਤੇ ਛੱਡ ਕੇ ਫ਼ਰਾਰ ਹੋ ਗਏ। ਪੁਲਿਸ ਨੇ ਜਦੋਂ ਇਸ ਬੈਗ ਦੀ ਤਲਾਸ਼ੀ ਲਈ ਤਾਂ ਇਸ ਵਿਚੋਂ 10 ਕਿੱਲੋ ਗਾਂਜਾ ਬਰਾਮਦ ਕੀਤੀ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ। ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਪੁਲਿਸ ਵਲੋਂ ਪਰਵਿੰਦਰ ਕੁਮਾਰ, ਬਿਰੰਜਨ ਉਰਫ਼ ਗੋਲੂ ਅਤੇ ਅਮਰਕਾਂਤ ਰਾਏ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਅਤੇ ਅਗਲੀ ਜਾਂਚ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਹੋਰ 290 ਕਿੱਲੋ ਗਾਂਜਾ ਬਰਾਮਦ ਕੀਤਾ। ਡੀ.ਸੀ.ਪੀ. ਨੇ ਦੱਸਿਆ ਕਿ ਬਰਾਮਦ ਕੀਤੇ ਗਏ ਗਾਂਜੇ ਦੀ ਕੀਮਤ 50 ਲੱਖ ਰੁਪਏ ਦੇ ਕਰੀਬ ਹੈ। ਫ਼ਿਲਹਾਲ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਦੇ ਨੈਟਵਰਕ ਨਾਲ ਹੋਰ ਕਿਹੜੇ ਲੋਕ ਜੁੜੇ ਹੋਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਨਸ਼ਾ ਸਪਲਾਈ ਕਰਦੇ ਸਨ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।