24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ਼੍ਰੋਮਣੀ ਅਕਾਲੀ ਦਲ ( ਬ ) ਵਲੋਂ 26 ਨੂੰ ਕੀਤੀ ਜਾਣ ਵਾਲੀ ਛਪਾਰ ਕਾਨਫਰੰਸ ਇਤਿਹਾਸਿਕ ਸਾਬਤ ਹੋਵੇਗੀ - ਭੁਪਿੰਦਰ ਸਿੰਘ ਭਿੰਦਾ ਅਕਾਲੀ ਲੀਡਰਸ਼ਿਪ ਅਤੇ ਵਰਕਰ ਸਾਹਿਬਾਨ ਵੱਡੀ ਗਿਣਤੀ ’ਚ ਕਰਨਗੇ ਸ਼ਮੂਲੀਅਤ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਛਪਾਰ ਵਿਖੇ 26 ਸਤੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਵਿਚ ਜ਼ਿਲ੍ਹੇ ਭਰ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਵਰਕਰ ਸਾਹਿਬਾਨ ਵੱਡੀ ਗਿਣਤੀ ਵਿਚ ਸ਼ਿਰਕਤ ਕਰਨਗੇ। ਉਹਨਾਂ ਕਿਹਾ ਕਿ ਇਸ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਪਰ ਅਕਾਲੀ ਜਥਾ ਸ਼ਹਿਰੀ ਲੁਧਿਆਣਾ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਛਪਾਰ ਦੀ ਧਰਤੀ ’ਤੇ ਹੋਣ ਵਾਲੀ ਇਹ ਕਾਨਫਰੰਸ ਅਕਾਲੀ ਦਲ ਦੇ ਵਰਕਰਾਂ ਲਈ ਅਹਿਮ ਹੈ, ਜਿੱਥੇ ਪਾਰਟੀ ਦੀਆਂ ਨੀਤੀਆਂ, ਸੂਬੇ ਦੇ ਮੌਜੂਦਾ ਹਾਲਾਤ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਅਜੀਤ ਡੈਸਕ 24-09-2026
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਛਪਾਰ ਵਿਖੇ 26 ਸਤੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਵਿਚ ਜ਼ਿਲ੍ਹੇ ਭਰ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਵਰਕਰ ਸਾਹਿਬਾਨ ਵੱਡੀ ਗਿਣਤੀ ਵਿਚ ਸ਼ਿਰਕਤ ਕਰਨਗੇ। ਉਹਨਾਂ ਕਿਹਾ ਕਿ ਇਸ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਪਰ ਅਕਾਲੀ ਜਥਾ ਸ਼ਹਿਰੀ ਲੁਧਿਆਣਾ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਛਪਾਰ ਦੀ ਧਰਤੀ ’ਤੇ ਹੋਣ ਵਾਲੀ ਇਹ ਕਾਨਫਰੰਸ ਅਕਾਲੀ ਦਲ ਦੇ ਵਰਕਰਾਂ ਲਈ ਅਹਿਮ ਹੈ, ਜਿੱਥੇ ਪਾਰਟੀ ਦੀਆਂ ਨੀਤੀਆਂ, ਸੂਬੇ ਦੇ ਮੌਜੂਦਾ ਹਾਲਾਤ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਹਮੇਸ਼ਾ ਇਸ ਦੇ ਮਿਹਨਤੀ ਵਰਕਰਾਂ ਅਤੇ ਆਗੂਆਂ ਦੀ ਇਕਜੁੱਟਤਾ ਨਾਲ ਹੋਈ ਹੈ ਅਤੇ ਅੱਜ ਵੀ ਪਾਰਟੀ ਦਾ ਹਰ ਵਰਕਰ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਨਾਲ ਸੰਬੰਧਿਤ ਛੇ ਛੇ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਕਾਨਫਰੰਸ ਵਿੱਚ ਸ਼ਾਮਲ ਹੋਣਗੇ। ਭਿੰਦਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਭਾਰਨ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਉਨ੍ਹਾਂ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 26 ਸਤੰਬਰ ਨੂੰ ਛਪਾਰ ਵਿਖੇ ਹੋਣ ਵਾਲੀ ਕਾਨਫਰੰਸ ਵਿਚ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਸ਼ਾਮਲ ਹੋ ਕੇ ਜਿੱਥੇ ਇਸ ਕਾਨਫਰੰਸ ਨੂੰ ਸਫਲ ਬਣਾਉਣ, ਅਤੇ ਸੀਨੀਅਰ ਆਗੂਆ ਦੇ ਵਿਚਾਰ ਵੀ ਸੁਣਨ।
ਪਿਛਲੀ ਖ਼ਬਰ ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਦਾ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਮੁਹੰਮਦ ਗੁਲਾਬ ਡੀ . ਜੀ . ਪੀ . ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।