25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ਼ੱਕੀ ਹਾਲਾਤਾ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ. ਏ.

ਅਜੀਤ ਡੈਸਕ 25-09-2026
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਰਿਸ਼ੀ ਨਗਰ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੀ ਜਾਣ ਦਾ ਮਾਮਲਾ ਸਾਹਮਣੇ ਲਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਲੱਕੀ ਪੁੱਤਰ ਜਸਵੰਤ ਸਿੰਘ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 36 ਸਾਲ ਦੇ ਕਰੀਬ ਸੀ ਲੱਕੀ ਅਹਾਤੇ ਦਾ ਕੰਮ ਕਰਦਾ ਸੀ ਅਤੇ ਪਿਛਲੇ ਕੁੱਝ ਸਮੇਂ ਤੋਂ ਪਰੇਸ਼ਾਨ ਸੀ। ਉਸਨੇ ਬੀਤੀ ਰਾਤ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵੀ ਭੇਜ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੇਕਰ ਕੋਈ ਤੱਥ ਸਾਹਮਣੇ ਆਉਣਗੇ ਤਾਂ ਉਸ ਨੂੰ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦੀ ਸਮੀਖਿਆ, 17.25 ਲੱਖ ਮੀਟਿ੍ਕ ਟਨ ਖ਼ਰੀਦ ਦਾ ਟੀਚਾ ਅਗਲੀ ਖ਼ਬਰ ਛੱਤ ’ਤੇ ਸੌ ਰਿਹਾ ਨੌਜਵਾਨ ਸ਼ੱਕੀ ਹਾਲਾਤਾ ’ਚ ਗੋਲੀ ਲੱਗਣ ਕਾਰਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।